Thursday, March 19, 2026

ਤੀਜੀ ਸ਼ਹੀਦੀ ਸ਼ਤਾਬਦੀ ਦਾ ਸਮਾਗਮ ਗੁ: ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ 11 ਜੁਲਾਈ ਨੂੰ

ਨਵੀਂ ਦਿੱਲੀ, 7 ਜੁਲਾਈ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ, ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਜਤਿੰਦਰਪਾਲ ਸਿੰਘ ਗੋਲਡੀ, ਸ. ਤਰਿੰਦਰ ਸਿੰਘ ਸੋਨੀ, ਸ. ਤੇਜਪਾਲ ਸਿੰਘ, ਸ. ਹਰਦਿਤ ਸਿੰਘ ਕਾਲਕਾ, ਸ. ਹਰਪ੍ਰੀਤ ਸਿੰਘ ਹੈਪੀ, ਸ. ਗੁਰਮੀਤ ਸਿੰਘ ਬੌਬੀ ਅਤੇ ਸ. ਹਰਵਿੰਦਰਜੀਤ ਸਿੰਘ ਰਾਜਾ ਵਿਚਕਾਰ ਇੱਕ ਵਿਸ਼ੇਸ਼ ਬੈਠਕ ਹੋਈ, ਜਿਸ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਅਗਲੇ ਵਰ੍ਹੇ ਆ ਰਹੀ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਮ ਨਾਉਣ ਲਈ ਸਾਲ ਭਰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕਰਨ ਅਤੇ ਰਾਜਧਾਨੀ, ਦਿੱਲੀ ਦੇ ਵੱਖ-ਵੱਖ ਇਲਾਕਿਆਂ ਦੀਆਂ ਸਿੰਘ ਸਭਾਵਾਂ ਵਿੱਚ ਕੀਤੇ ਜਾ ਰਹੇ ਗੁਰਮਤਿ ਸਮਾਗਮਾਂ ਲਈ ਕੀਰਤਨੀ ਤੇ ਢਾਡੀ ਜਥਿਆਂ, ਪ੍ਰਚਾਰਕਾਂ ਆਦਿ ਦੀਆਂ ਸੇਵਾਵਾਂ ਪ੍ਰਾਪਤ ਕਰਨ ਦੇ ਸੰਬੰਧ ਵਿੱਚ ਉਚ-ਪੱਧਰੀ ਵਿਚਾਰ-ਵਟਾਂਦਰਾ ਕੀਤਾ ਗਿਆ।ਲੰਬੇ ਚਲੇ ਵਿਚਾਰ-ਵਟਾਂਦਰੇ ਉਪਰੰਤ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਗੁਰਮਤਿ ਸਮਾਗਮਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦਾ ਸੰਦੇਸ਼ ਘਰ-ਘਰ ਪਹੁੰਚਾਣ ਲਈ ਪ੍ਰਭਾਵਸ਼ਾਲੀ ਕੀਰਤਨੀ ਤੇ ਢਾਡੀ ਜਥਿਆਂ ਅਤੇ ਪ੍ਰਚਾਰਕਾਂ ਨਾਲ ਸੰਪਰਕ ਕਰ, ਉਨ੍ਹਾਂ ਦੀਆਂ ਸੇਵਾਵਾਂ ਪ੍ਰਾਪਤ ਕੀਤੀਆਂ ਜਾਣ।
ਵਰਨਣਯੋਗ ਹੈ ਕਿ ਇਸ ਸਬੰਧ ਵਿੱਚ ਅਰੰਭਕ ਗੁਰਮਤਿ ਸਮਾਗਮ ਬੀਤੇ ਦਿਨੀਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਸੀ ਅਤੇ ਇਸੇ ਸੰਬੰਧ ਵਿੱਚ ਦੂਸਰਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਸ਼ਨੀਵਾਰ 11 ਜੁਲਾਈ ਨੂੰ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਗੁ. ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਪ੍ਰੀਤ ਸਿੰਘ, ਭਾਈ ਇੰਦਰਜੀਤ ਸਿੰਘ (ਬੰਬੇ) ਤੇ ਭਾਈ ਰਾਇ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਗੁਰ ਸ਼ਬਦ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਭਾਈ ਹਰਵਿੰਦਰ ਸਿੰਘ ਸੋਹਾਣਾ ਗੁਰਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੀ ਇਤਿਹਾਸਕ ਮਹਤੱਤਾ ਤੋਂ ਜਾਣੂ ਕਰਵਾਉਣਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply