Thursday, March 19, 2026

ਅੰਮ੍ਰਿਤਸਰ ਨੂੰ ਵਿਰਾਸਤੀ ਦਰਜਾ ਦੇਣ ਅਤੇ ਮੁੜ ਵਸੇਬਾ ਕੇਂਦਰ ਦੀ ਸ਼ੁਰੂਆਤ 14 ਜੁਲਾਈ ਨੂੰ

ਸ੍ਰੀ ਅਰੁਣ ਜੇਤਲੀ ਅਤੇ ਵੈਂਕਈਆ ਨਾਇਡੂ ਕਰਨਗੇ ਵਿਕਾਸ ਕੰੰਮਾਂ ਦਾ ਉਦਘਾਟਨ

PPN0707201508

ਅੰਮ੍ਰਿਤਸਰ , 7 ਜੂਨ (ਗੁਰਚਰਨ ਸਿੰਘ) – 14 ਜੁਲਾਈ ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਂਕਈਆ ਨਾਇਡੂ ਅੰਮ੍ਰਿਤਸਰ ਵਿੱਚ ਹੋਣ ਵਾਲੇ ਇਤਿਹਾਸਕ ਸਮਾਗਮ ਦੌਰਾਨ ਸ਼ਹਿਰ ਨੂੰ ਵਿਰਾਸਤੀ ਦਰਜਾ ਦੇਣ ਅਤੇ ਮੁੜ ਵਸੇਬਾ ਕੇਂਦਰ ਦੀ ਸ਼ੁਰੂਆਤ ਕਰਨਗੇ। ਇਸ ਲਈ ਰਣਜੀਤ ਐਵੀਨਿਊ ਵਿਖੇ ਕੀਤੇ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਂਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ ਦੱਸਿਆ ਕਿ ਇਨ੍ਹਾਂ ਵਿਕਾਰੀ ਪ੍ਰਾਜੈਕਟਾਂ ਦੀ ਸ਼ੁਰੂਆਤ ਲਈ ਦੋਵੇਂ ਕੇਂਦਰੀ ਮੰਤਰੀ ਅੰਮ੍ਰਿਤਸਰ ਆਉਣਗੇ ਅਤੇ ਪੰਜਾਬ ਸਰਕਾਰ ਵੱੰਲੋਂ ਇਸ ਮੌਕੇ ਰਾਜ ਪੱਧਰੀ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸz ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸz ਸੁਖਬੀਰ ਸਿੰਘ ਬਾਦਲ ਸਮੇਤ ਕੈਬਨਿਟ ਦੇ ਹੋਰ ਵਜੀਰ ਵੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ 13 ਜੁਲਾਈ ਸ਼ਾਮ ਨੂੰ ਕੰਪਨੀ ਬਾਗ ਵਿੱਚ ਇਸ ਸਬੰਧੀ ਸਭਿਆਚਾਰਕ ਵਿਭਾਗ ਵੱਲੋਂ ਇਕ ਪ੍ਰੋਗਰਾਮ ਵੀ ਕੀਤਾ ਜਾਵੇਗਾ।ਸ੍ਰੀ ਸਭਰਵਾਲ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਸ ਸਮਾਗਮ ਨੂੰ ਬਹੁਤ ਅਹਿਮੀਅਤ ਦਿੱਤੀ ਜਾ ਰਹੀ ਹੈ ਅਤੇ ਰਾਜ ਪੱਧਰ ਦੇ ਸੀਨੀਅਰ ਅਧਿਕਾਰੀ ਇਸ ਸਮਾਗਮ ਦੀਆਂ ਤਿਆਰੀਆਂ ਲਈ ਤਾਇਨਾਤ ਕਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ 9 ਜੁਲਾਈ ਨੂੰ ਮੁੱਖ ਸਕੱਤਰ ਪੰਜਾਬ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੰਮ੍ਰਿਤਸਰ ਵਿਖੇ ਆਉਣਗੇ।  ਉਨ੍ਹਾਂ ਨੇ ਅੱਜ ਸਮਾਗਮ ਲਈ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਥੋੜੇ ਜਿਹੇ ਸਮੇਂ ਵਿੱਚ ਵੱਡੇ ਸਮਾਗਮ ਨੂੰ ਕਰਵਾਉਣ ਲਈ ਤਿਆਰ ਰਹਿਣ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਇਸ ਦਿਨ ਸ੍ਰੀ ਦਰਬਾਰ ਸਾਹਿਬ, ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਨਾ ਮੰਦਿਰ ਅਤੇ ਮੈਰੀਟੋਰੀਅਸ ਸਕੂਲ ਵੀ ਜਾਣਗੇ।ਅੱਜ ਦੀ ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਐਸ:ਡੀ:ਐਮਜ਼ ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਵਿਮਲ ਸੇਤੀਆ, ਸ੍ਰੀ ਸੁਰਿੰਦਰ ਸਿੰਘ, ਸ੍ਰੀ ਸੰਦੀਪ ਰਿਸ਼ੀ, ਸ੍ਰੀਮਤੀ ਲਵਜੀਤ ਕਲਸੀ ਜਿਲ੍ਹਾ ਟਰਾਂਸਪੋਰਟ ਅਫਸਰ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਮੁਖੀ ਵੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply