Saturday, July 18, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਾਰਟ ਟਰਮ ਕੋਰਸ ਇਨ ਟੀਚਰ ਐਜੂਕੇਟਰਜ਼ ਸ਼ੁਰੂ

ਅੰਮ੍ਰਿਤਸਰ, 7 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਇਨ ਟੀਚਰ ਐਜੂਕੇਟਰਜ਼ ਸ਼ੁਰੂ ਹੋ ਗਿਆ।ਪੰਜਾਬ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਐਜੂਕੇਸ਼ਨ ਕਾਲਜਾਂ ਦੇ 46 ਅਧਿਆਪਕ ਇਸ ਵਿਚ ਭਾਗ ਲੈ ਰਹੇ ਹਨ।
ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਇਸ ਮੌਕੇ ਮੁੱਖ ਮਹਿਮਾਨ ਸਨ।ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਤੇ ਸੈਂਟਰ ਬਾਰੇ ਜਾਣਕਾਰੀ ਦਿੱਤੀ। ਐਮ.ਜੀ.ਐਨ. ਕਾਲਜ ਆਫ ਐਜੂਕੇਸ਼ਨ, ਜਲੰਧਰ ਦੇ ਪ੍ਰਿੰਸੀਪਲ, ਡੀਨ, ਫੈਕਲਟੀ ਆਫ ਐਜੂਕੇਸ਼ਨ ਅਤੇ ਕੋਰਸ ਕੋਆਰਡੀਨੇਟਰ, ਡਾ. ਅਮਿਤ ਕੌਟਸ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ। ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਪ੍ਰੋ. ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕੇਂਦਰ ਦੇ ਇਸ ਉਪਰਾਲੇ ਦੀ ਸ਼ਲ਼ਾਘਾ ਕਰਦਿਆਂ ਕਿਹਾ ਕਿ ਅਜੋਕੇ ਤਕਨਾਲੋਜੀ ਦੇ ਦੌਰ ਵਿਚ ਉੇਚੇਰੀ ਸਿਖਿਆ ਦੇ ਅਧਿਆਪਕਾਂ ਨੂੰ ਆਪਣੇ ਆਪ ਨੂੰ ਸਮੇਂ ਦੇ ਹਾਣ ਦਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਕਿੱਤੇ ਵਿਚ ਆਉਣ ਤੋਂ ਪਹਿਲਾਂ ਆਪਣੇ ਵਿਸ਼ੇ ਵਿਚ ਨਿਪੁੰਨਤਾ ਹਾਸਲ ਕਰਨੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਦੀ ਜਿਗਿਆਸਾ ਨੂੰ ਪੂਰਨ ਕੀਤਾ ਜਾ ਸਕੇ। ਇਸੇ ਕਰਕੇ ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਅਜਿਹੇ ਕੋਰਸਾਂ ਵਿਚ ਵੱਧ-ਚੜ੍ਹ ਕੇ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ। ਡਾ. ਕੌਟਸ ਨੇ ਕਿਹਾ ਕਿ ਇਸ ਕੋਰਸ ਦਾ ਉਦੇਸ਼ ਅਧਿਆਪਕਾਂ ਨੂੰ ਐਜੂਕੇਸ਼ਨ ਲ਼ੀਡਰਸ਼ਿਪ ਵਿਚ ਗੁਣਵਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਉਚੇਰੀ ਸਿਖਿਆ ਵਿਚ ਦਿਨ-ਬ-ਦਿਨ ਆ ਰਹੇ ਨਿਘਾਰ ਪ੍ਰਤੀ ਹਰ ਅਧਿਆਪਕ ਨੂੰ ਸੁਚੇਤ ਹੋਣਾ ਪਵੇਗਾ ਤਾਂ ਜੋ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕੇ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply