Tuesday, August 25, 2026

ਗਿਆਨੀ ਜ਼ੈਲ ਸਿੰਘ ਕਾਲਜ ਵਿਖੇ ਡਿਜੀਟਲ ਇੰਡੀਆ ਸਪਤਾਹ ਸਮਾਪਤ

PPN0707201520

ਬਠਿੰਡਾ, 7 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਡਿਜੀਟਲ ਇੰਡੀਆ ਸਪਤਾਹ ਤਹਿਤ ਗਿਆਨੀ ਜ਼ੈਲ ਸਿੰਘ ਕਾਲਜ ਵਿਖੇ ਅੱਜ ਦੋ ਦਿਨਾ ਦਾ ਪ੍ਰੋਗਰਾਮ ਸਮਾਪਤ ਹੋਇਆ। ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸ਼ਰ ਅਤੇ ਡਾਇਰੈਕਟਰ ਗਿਆਨੀ ਜ਼ੈਲ ਸਿੰਘ ਕਾਲਜ ਡਾ. ਜਸਬੀਰ ਸਿੰਘ ਹੁੰਦਲ ਨੇ ਕੀਤੀ। ਇਸ ਮੌਕੇ ‘ਤੇ ਸਾਰੇ ਵਿਭਾਗਾਂ ਦੇ ਇੰਚਾਰਜ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਡਾ. ਮੋਹਨ ਪਾਲ ਸਿੰਘ ਈਸ਼ਰ ਨੇ ਦੱਸਿਆ ਕਿ ਡਿਜੀਟਲ ਇੰਡੀਆ ਦਾ ਮਕਸਦ ਲੋਕਾਂ ਨੂੰ ਡਿਜੀਟਲ ਸੇਵਾਵਾਂ, ਸੂਚਨਾ ਅਤੇ ਗਿਆਨ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਪ੍ਰਸ਼ਾਸ਼ਨਿਕ ਸੁਧਾਰਾਂ ਤਹਿਤ ਉਪਰਾਲੇ ਕੀਤੇ ਹਨ, ਜਿਸ ਕਾਰਨ ਲੋਕਾਂ ਲਈ ਹੁਣ ਆਪਣੇ ਕੰਮ ਕਰਵਾਉਣੇ ਅਸਾਨ ਹੋ ਗਏ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਜ ਦੀ ਜ਼ਿੰਦਗੀ ਵਿੱਚ ਤਕਨੀਕੀ ਸੇਵਾਵਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਇਕ ਕਰਿਆਣੇ ਦੀ ਦੁਕਾਨ ਤੋਂ ਲੈ ਕੇ ਸਰਕਾਰੀ ਦਫ਼ਤਰਾਂ ਤੱਕ ਤਕਨੀਕੀ ਸੇਵਾਵਾਂ ਸਾਡਾ ਹਿੱਸਾ ਬਣ ਚੁੱਕੀਆਂ ਹਨ। ਪਹਿਲੇ ਸੈਸ਼ਨ ਦੌਰਾਨ ਬੋਲਦਿਆਂ ਪ੍ਰਜੈਕਟ ਕੁਆਰਡੀਨੇਟਰ ਟਰਾਂਸਪੋਰਟ ਵਿਭਾਗ ਬਠਿੰਡਾ ਸ਼੍ਰੀ ਨਰਾਇਣਬੀਰ ਸਿੰਘ ਨੇ ਨਰੂਆਣਾ ਸਥਿਤ ਸਵੈ-ਚਾਲਕ ਡਰਾਇਵਿੰਗ ਟੈਸਟ ਅਤੇ ਸਿਖਲਾਈ ਕੇਂਦਰ ਬਾਰੇ ਜਾਣਕਾਰੀ ਦਿੱਤੀ।
ਦੂਜੇ ਸੈਸ਼ਨ ਦੌਰਾਨ ਐਸੋਸੀਏਟ ਪ੍ਰੋ: ਡਾ. ਸਵੈਤਾ ਰਾਣੀ ਅਤੇ ਹੈਡ ਲਾਇਬ੍ਰੇਰੀਅਨ ਸ਼੍ਰੀਮਤੀ ਗੁਰਮੀਤ ਕੌਰ ਨੇ ਕਾਲਜ ਵਿਖੇ ਸ਼ੁਰੂ ਕੀਤੀਆਂ ਗਈਆਂ ਡਿਜੀਟਲ ਲਾਇਬ੍ਰੇਰੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਅੰਤ ਵਿਚ ਡਾ. ਮੋਹਨ ਪਾਲ ਸਿੰਘ ਨੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ: ਅਭਿਲਾਸ਼ਾ ਅਤੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਦੇ ਮੁਖੀ ਪ੍ਰੋ: ਸੰਜੇ ਭਟਨਾਗਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਡਿਜੀਟਲ ਇੰਡੀਆ ਸਪਤਾਹ ਵਿੱਚ ਇਕ ਵੱਡਾ ਯੋਗਦਾਨ ਹੈ।ਇਸ ਤੋਂ ਪਹਿਲਾਂ 6 ਜੂਨ ਨੂੰ ਐਸੋਸੀਏਟ ਪ੍ਰੋ: ਡਾ. ਪਰਮਜੀਤ ਸਿੰਘ ਨੇ ਡਿਜੀਟਲ ਲਾਕਰ ਬਾਰੇ ਜਾਣਕਾਰੀ ਦਿੱਤੀ। ਸੈਂਟਰਲ ਬੈਂਕ ਆਫ ਇੰਡੀਆ ਦੇ ਆਈ.ਟੀ.ਅਫ਼ਸਰ ਸ਼੍ਰੀ ਰਾਕੇਸ ਗਾਂਧੀ ਅਤੇ ਕਾਲਜ ਕੈਂਪਸ ਬੈਂਕ ਦੇ ਬ੍ਰਾਂਚ ਮੈਨੇਜਰ ਐਨ.ਕੇ.ਮਿੱਤਲ ਨੇ ਈ-ਬੈਂਕਿੰਗ, ਇੰਟਰਨੈਟ ਬੈਕਿੰਗ, ਮੋਬਾਇਲ ਬੈਂਕਿੰਗ ਅਤੇ ਏ.ਟੀ.ਐਮ.ਦੇ ਇਸਤੇਮਾਲ ਬਾਰੇ ਜਾਣਕਾਰੀ ਦਿੱਤੀ।

Check Also

ਵਿਧਾਇਕ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਦੇ 8 ਪਿੰਡਾਂ ‘ਚ ਖੇਡ ਮੈਦਾਨਾਂ ਤੇ 2 ਹੈਲਥ ਐਂਡ ਵੈਲਨੈਸ ਕੇਂਦਰਾਂ ਦਾ ਉਦਘਾਟਨ

ਕਿਹਾ ਕਿ, ਸੂਬੇ ਭਰ ਵਿੱਚ 3100 ਖੇਡ ਮੈਦਾਨ ਕੀਤੇ ਜਾਣਗੇ ਵਿਕਸਿਤ ਅੰਮ੍ਰਿਤਸਰ, 24 ਅਗਸਤ (ਸੁਖਬੀਰ …

Leave a Reply