Sunday, November 24, 2024

ਬਾਬਾ ਫ਼ਰੀਦ ਇੰਜਨੀਅਰਿੰਗ ਐਂਡ ਟੈਕਨਾਲੋਜੀ ਕਾਲਜ ਵਿਖੇ ‘ਅਕੈਡਮਿਕ ਐਕਸੀਲੈਂਸ ਐਵਾਰਡ’ ਸਮਾਗਮ

121 ਹੋਣਹਾਰ ਵਿਦਿਆਰਥੀਆਂ ਨੂੰ 7 ਲੱਖ ਦੇ ਨਗਦ ਇਨਾਮ ਵੰਡੇ
39 ਵਿਦਿਆਰਥੀਆਂ ਨੂੰ ‘ਕਾਲਜ ਕਲਰ’ ਅਤੇ 6 ਨੂੰ ‘ਰੋਲ ਆਫ਼ ਆਨਰ’ ਮਿਲਿਆ

PPN0707201522

ਬਠਿੰਡਾ, 7 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਖੇਡਾਂ, ਸੱਭਿਆਚਾਰ ਅਤੇ ਅਕਾਦਮਿਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹਮੇਸ਼ਾਂ ਸਨਮਾਨਿਤ ਕੀਤਾ ਜਾਦਾਂ ਹੈ। ਇਸੇ ਲੜੀ ਤਹਿਤ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਇਮਤਿਹਾਨਾਂ ਵਿੱਚ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ 6 ਵਿਦਿਆਰਥੀਆਂ ਅਤੇ 80 ਪ੍ਰਤੀਸ਼ਤ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ 121 ਵਿਦਿਆਰਥੀਆਂ ਤੋਂ ਇਲਾਵਾ ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਲਈ ਇੱਕ ਵਿਸ਼ੇਸ਼ ‘ਅਕੈਡਮਿਕ ਐਕਸੀਲੈਂਸ ਐਵਾਰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਨੇੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਸਮਾਗਮ ਵਿੱਚ ਬੀ.ਟੈੱਕ ਅਤੇ ਐਮ.ਟੈੱਕ ਦੇ 121 ਹੋਣਹਾਰ ਵਿਦਿਆਰਥੀਆਂ ਨੂੰ 7 ਲੱਖ ਰੁਪਏ ਦੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਧਾਲੀਵਾਲ ਨੇ ਆਏ ਹੋਏ ਮਹਿਮਾਨਾਂ, ਅਕਾਦਮਿਕ ਖ਼ੇਤਰ ਵਿਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕਰਦਿਆਂ ਦੱਸਿਆ ਕਿ ਇੰਜਨੀਅਰਿੰਗ ਖੇਤਰ ਦੇ ਵਿਦਿਆਰਥੀਆਂ ਦੀ 100% ਪਲੇਸਮੇਂਟ ਦੇ ਟੀਚੇ ਨੂੰ ਪੂਰਾ ਕਰਨ ਲਈ ਸੰਸਥਾ ਵੱਲੋਂ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਮੁਹਾਰਤ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਦੇ ਸਹਿਯੋਗ ਨਾਲ 20 ਕਰੋੜ ਰੁਪਏ ਦੀ ਮੁੱਢਲੀ ਲਾਗਤ ਵਾਲਾ ਪੰਜਾਬ ਦਾ ਪਹਿਲਾ ਸਕੂਲ ਆਫ਼ ਸਕਿੱਲ ਡਿਵੈਲਪਮੈਂਟ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਦੀ ਤਿਆਰੀ ਜੰਗੀ ਪੱਧਰ ‘ਤੇ ਚਲ ਰਹੀ ਹੈ। ਊਨ੍ਹਾਂ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵੱਲੋ ਸ਼ਾਨਦਾਰ ਅਤੇ ਅਹਿਮ ਪ੍ਰਾਪਤੀਆਂ ਕਰਨ ‘ਤੇ ਆਪਣੀ ਸੰਤੁਸ਼ਟੀ ਜਾਹਿਰ ਕਰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਅਹਿਮ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਹਨਾਂ ਨੇ ਦੱਸਿਆ ਕਿ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਮੁੱਖ ਉਦੇਸ਼ ਵਿਦਿਆਰਥੀ ਦੀ ਸਮੁੱਚੀ ਸਖ਼ਸੀਅਤ ਉਸਾਰੀ ਕਰਨਾ ਹੈ । ਸੰਸਥਾ ਵਿਖੇ ਅਪਣਾਈ ਜਾ ਰਹੀ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਗਿਆਨ ਪ੍ਰਦਾਨ ਕਰਨ ਬਦੌਲਤ ਵਿਦਿਆਰਥੀ ਹਰ ਖੇਤਰ ਵਿੱਚ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਸੰਸਥਾ ਵਿਦਿਆਰਥੀਆਂ ਨੂੰ ਉਹ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਉਪਰਾਲੇ ਕਰ ਰਹੀ ਹੈ ਜਿਸ ਨਾਲ ਵਿਦਿਆਰਥੀ ਨਵੀਆਂ ਉਚਾਈਆਂ ਨੂੰ ਛੂਹ ਸਕਣ ਅਤੇ ਆਪਣੇ ਸੁਪਨੇ ਸਾਕਾਰ ਕਰ ਸਕਣ। ਉਹਨਾਂ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਵੀ ਅਜਿਹੀਆਂ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਮਾਣ ਵਧਾਉਣਗੇ। ੳਹਨਾਂ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਿਧਾਤਾਂ ਅਤੇ ਕਾਰਜਾਂ ਬਾਰੇ ਚਾਨਣਾ ਪਾਊਂਦਿਆਂ ਦੱਸਿਆ ਕਿ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਊਣ ਲਈ ਸੰਸਥਾ ਵੱਲੋਂ ਤਿਆਰ ਕੀਤਾ ਵਿਲੱਖਣ ਇੰਡਸਟਰੀ ਅਕੈਡਮੀਆ ਇੰਟਰਫੇਸ ਮਾਡਲ ਇਸੇ ਸ਼ੈਸ਼ਨ ਤੋਂ ਲਾਗੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਵਿਦਿਆਰਥੀਆਂ ਲਈ ਹਰ ਸਮੈਸਟਰ ਦੇ ਅੰਤ ਵਿੱਚ 4-8 ਹਫ਼ਤੇ ਦੀ ਟਰੇਨਿੰਗ ਕਰਵਾਉਣਾ ਲਾਜ਼ਮੀ ਕੀਤਾ ਜਾਵੇਗਾ ਅਤੇ ਇੰਡਸਟਰੀ ਦੀ ਲੋੜ ਮੁਤਾਬਕ ਸਕਿੱਲਜ਼ ਪ੍ਰਦਾਨ ਕੀਤੀਆਂ ਜਾਣਗੀਆਂ ਜਿਸ ਲਈ ਵੱਡੀ ਲਾਗਤ ਨਾਲ ‘ਡਿਜ਼ੀਟਲ ਲੈਂਗੁਏਜ਼ ਲੈਬ’ ਅਤੇ ‘ਕੈਰੀਅਰ ਲੈਬ’ ਦੀ ਸ਼ੁਰੂਆਤ ਕੀਤੀ ਜਾ ਚੁੱੰਕੀ ਹੈ ।
ਇਸ ਸਮਾਗਮ ਵਿੱਚ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਨ ਵਾਲੇ 6 ਵਿਦਿਆਰਥੀਆਂ ਜਿਨ੍ਹਾਂ ਵਿੱਚ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਬੀ.ਟੈੱਕ (ਸਿਵਲ ਇੰਜਨੀਅਰਿੰਗ) ਛੇਵਾਂ ਸਮੈਸਟਰ ਦੀ ਵਿਦਿਆਰਥਣ , ਛੇਵਾਂ ਸਮੈਸਟਰ ਦੀ ਵਿਦਿਆਰਥਣ , ਯੂਨੀਵਰਸਿਟੀ ਵਿੱਚੋਂ ਪੰਜਵੀ ਮੈਰਿਟ ਪੁਜੀਸ਼ਨ ਪਾ੍ਰਪਤ ਕਰਨ ਵਾਲੀ ਬੀ.ਟੈੱਕ. (ਸਿਵਲ ਇੰਜਨੀਅਰਿੰਗ) ਛੇਵਾਂ ਸਮੈਸਟਰ ਦੀ ਵਿਦਿਆਰਥਣ ਯੂਨੀਵਰਸਿਟੀ ਮੈਰਿਟ ਵਿੱਚੋ ਦਸਵਾਂ ਸਥਾਨ ਹਾਸਲ ਕਰਨ ਵਾਲੀ ਬੀ.ਟੈੱਕ. (ਇਲੈਕਟ੍ਰੀਕਲ ਇੰਜਨੀਅਰਿੰਗ) ਛੇਵਾਂ ਸਮੈਸਟਰ ਦੀ ਵਿਦਿਆਰਥਣ ਅਤੇ ਵਿਦਿਆਰਥੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ 39 ਵਿਦਿਆਰਥੀਆਂ ਨੂੰ ਕਾਲਜ ਕਲਰ ਅਤੇ 6 ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ 80 ਪ੍ਰਤੀਸ਼ਤ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ 121 ਵਿਦਿਆਰਥੀਆਂ ਨੂੰ ਨੂੰ 7 ਲੱਖ ਰੁਪਏ ਦੇ ਨਗਦ ਇਨਾਮ ਦਿੱਤੇ ਗਏ । ਸੰਸਥਾ ਦੇ ਅਸਿਸਟੈਂਟ ਡਾਇਰੈਕਟਰ (ਅਕਾਦਮਿਕ) ਇੰਜ. ਮਨੀਸ਼ ਗੋਇਲ ਨੇ ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਕਾਦਮਿਕ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਦੱਸਿਆ ਕਿ ਹਰ ਸਾਲ ਅਕਾਦਮਿਕ ਨਤੀਜਿਆਂ ਵਿੱਚ 80 ਪ੍ਰਤੀਸ਼ਤ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਜੋ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਹੀ ਨਤੀਜਾ ਹੈੈ। ਉਹਨਾਂ ਨੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਵੱਲੋਂ ਕੀਤੀਆਂ ਜ਼ਿਕਰਯੋਗ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ। ਅੰਤ ਵਿੱਚ ਸੰਸਥਾ ਦੇ ਡਾਇਰੈਕਟਰ ( ਅਕਾਦਮਿਕ ) ਡਾ. ਨਛੱਤਰ ਸਿੰਘ ਨੇ ਸਾਰੇ ਆਏ ਹੋਏ ਮਹਿਮਾਨਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਧੰਨਵਾਦੀ ਸ਼ਬਦ ਕਹੇ ਅਤੇ ਵਿਦਿਆਰਥੀਆਂ ਨੂੰ ਨਵੇਂ ਆਯਾਮ ਸਿਰਜਣ ਲਈ ਉਤਸ਼ਾਹਿਤ ਕੀਤਾ ।

Check Also

ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜ਼ੀਹ – ਡਾ. ਰਵਜੋਤ ਸਿੰਘ

ਵਾਲਡ ਸਿਟੀ ਦੇ ਸੀਵਰੇਜ ਨੂੰ ਬਦਲਣ ਦੀ ਬਣਾਓ ਤਜਵੀਜ਼ ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – …

Leave a Reply