Friday, March 13, 2026

ਫਾਜ਼ਿਲਕਾ ਜ਼ਿਲ੍ਹੇ ‘ਚ ਸ਼ਗਨ ਸਕੀਮ ਤਹਿਤ 479 ਲਾਭਪਾਤਰੀਆਂ ਨੂੰ 71. 85 ਲੱਖ ਦੀ ਰਾਸ਼ੀ ਤਕਸੀਮ – ਰਵਿੰਦਰ ਸਿੰਘ

Ravinder Singh DC FZKਫਾਜ਼ਿਲਕਾ, 8 ਜੁਲਾਈ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਸ਼ਗਨ ਦੇ ਰੂਪ ਵਿਚ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਜ਼ਿਲ੍ਹੇ ਦੇ ਲਾਭਪਾਤਰੀਆਂ ਲਈ ਆਰਥਿਕ ਤੌਰ ਤੇ ਵੱਡਾ ਸਹਾਰਾ ਬਣੀ ਹੋਈ ਹੈ ਅਤੇ ਹਰ ਮਹੀਨੇ ਸੈਂਕੜੇ ਲਾਭਪਾਤਰੀ ਸਰਕਾਰ ਦੀ ਇਸ ਸਕੀਮ ਦਾ ਲਾਭ ਉਠਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ. ਐਸ ਨੇ ਦੱਸਿਆ ਕਿ ਸ਼ਗਨ ਸਕੀਮ ਤਹਿਤ ਸਾਲ 2015 ਵਿੱਚ ਮਾਰਚ, ਅਪ੍ਰੈਲ ਅਤੇ ਮਈ ਮਹੀਨੇ ਦੌਰਾਨ ਜ਼ਿਲ੍ਹੇ ਦੇ 479 ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ 71.85 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। 

ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਸ਼ਗਨ ਸਕੀਮ ਤਹਿਤ ਉਹਨਾਂ ਦੇ ਵਿਆਹ ਮੌਕੇ 15000/- ਰੁਪਏ ਸ਼ਗਨ ਸਕੀਮ ਤਹਿਤ ਦਿੱਤੇ ਜਾ ਰਹੇ ਹਨ। ਜਿਸ ਨਾਲ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਉਨ੍ਹਾਂ ਦੇ ਮਾਪਿਆਂ ਦੀ ਆਰਥਿਕ ਰੂਪ ਵਿਚ ਸਹਾਇਤਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸ਼ਗਨ ਸਕੀਮ ਦਾ ਲਾਭ ਇੱਕ ਹੀ ਪਰਿਵਾਰ ਦੀਆਂ 2 ਲੜਕੀਆਂ ਨੂੰ ਦਿੱਤਾ ਜਾਂਦਾ ਹੈ। ਇਸ ਸਕੀਮ ਦਾ ਲਾਭ ਹਰ ਜਾਤੀ ਦੇ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਜਾਂਦਾ ਹੈ ਜੋ ਪੰਜਾਬ ਰਾਜ ਦਾ ਵਸਨੀਕ ਹੋਵੇ ਅਤੇ ਜਿੰਨ੍ਹਾਂ ਦੀ ਸਾਲਾਨਾ ਆਮਦਨ 32790 ਰੁਪਏ ਤੋਂ ਘੱਟ ਹੋਵੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਸ. ਬਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਾਲ 2015 ਦੇ ਮਾਰਚ, ਅਪ੍ਰੈਲ ਅਤੇ ਮਈ ਮਹੀਨਿਆਂ ਦੌਰਾਨ 561 ਅਰਜੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ 479 ਲਾਭਪਾਤਰੀਆਂ ਦੇ ਕੇਸ ਸਹੀ ਪਾਏ ਗਏ ਸਨ। ਜਿੰਨ੍ਹਾਂ ਨੂੰ 71.85 ਲੱਖ ਰੁਪਏ ਦੀ ਰਾਸ਼ੀ ਆਨਲਾਈਨ ਸਿਸਟਮ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਗਈ। ਉਨ੍ਹਾਂ ਦੱਸਿਆ ਕਿ ਸ਼ਗਨ ਸਕੀਮ ਦਾ ਲਾਭ ਲੈਣ ਲਈ ਲੋੜਵੰਦ ਪਰਿਵਾਰਾਂ ਵੱਲੋਂ ਆਪਣੀ ਲੜਕੀ ਦੇ ਵਿਆਹ ਤੋਂ ਇੱਕ ਮਹੀਨਾ ਪਹਿਲਾਂ ਅਤੇ ਵਿਆਹ ਤੋਂ 30 ਦਿਨਾਂ ਦੇ ਅੰਦਰ-ਅੰਦਰ ਆਪਣੇ ਲੋੜੀਂਦੇ ਕਾਗਜਾਤ ਮੁਕੰਮਲ ਕਰਕੇ ਦਰਖਾਸਤ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ ਵਿਖੇ ਦੇਣੀ ਲਾਜ਼ਮੀ ਹੈ। ਜਿਸ ਉਪਰੰਤ ਵਿਭਾਗ ਵੱਲੋ ਵਿਭਾਗੀ ਕਾਰਵਾਈ ਕਰਦਿਆਂ ਅਗਲੇਰੀ ਕਾਰਵਾਈ ਹਿੱਤ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਪਾਸ ਭੇਜੀ ਜਾਂਦੀ ਹੈ। ਇਸ ਉਪਰੰਤ ਸ਼ਗਨ ਸਕੀਮ ਦੀ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਘੱਟ ਤੋ ਘੱਟ ਸਮੇਂ ਅੰਦਰ ਜਮ੍ਹਾਂ ਕਰਵਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਗ਼ਰੀਬ ਪਰਿਵਾਰਾਂ ਵੱਲੋ ਦਿੱਤੀਆਂ ਜਾਂਦੀਆਂ ਦਰਖਾਸਤਾਂ ਹਰ ਮਹੀਨੇ ਦੀ 5 ਤਾਰੀਖ ਨੂੰ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ ਵੱਲੋ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਬਿਨੈਕਾਰ ਦੇ ਖਾਤਿਆਂ ਵਿੱਚ ਰਾਸ਼ੀ ਦੀ ਆਨ-ਲਾਇਨ ਅਦਾਇਗੀ ਲਈ ਭੇਜ ਦਿੱਤੀਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਸ਼ਗਨ ਸਕੀਮ ਦੀ ਰਾਸ਼ੀ ਸਬੰਧਤ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਤੇ ਹੀ ਆਨ-ਲਾਇਨ ਜਮ੍ਹਾਂ ਕਰ ਦਿੱਤੀ ਜਾਂਦੀ ਹੈ, ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਸ਼ਗਨ ਸਕੀਮ ਦਾ ਲਾਭ ਲੈਣ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply