Thursday, March 12, 2026

 ਜੰਡਵਾਲਾ ਭੀਮੇਸ਼ਾਹ ਦੇ ਸਟਾਫ਼ ਨੇ ਕੱਢੀ ਡੇਂਗੂ ਜਾਗਰੂਕਤਾ ਰੈਲੀ

 

ਫਾਜ਼ਿਲਕਾ, 7 PPN0807201503 ਜੁਲਾਈ (ਵਿਨੀਤ ਅਰੋੜਾ) – ਸਿਵਲ ਸਰਜਨ ਡਾ. ਵਾਈ.ਕੇ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਡਾ. ਬਬੀਤਾ ਵਾਧੂ ਚਾਰਜ ਦੀ ਅਗਵਾਈ ਵਿਚ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਸਟਾਫ ਵੱਲੋਂ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਬੀਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤ ਦੇ ਦਿਨਾਂ ਵਿਚ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਸੈਮੀਨਾਰਾਂ ਅਤੇ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਬਰਸਾਤ ਦੇ ਮੌਸਮ ਵਿਚ ਪੈਦਾ ਹੋਣ ਵਾਲੇ ਮੱਛਰਾਂ ਦੇ ਕੱਟਣ ਕਾਰਨ ਇਸ ਮੌਸਮ ਵਿਚ ਡੇਂਗੂ ਦਾ ਖਤਰਾ ਵੱਧ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਉਹ ਇਸ ਮੌਸਮ ਵਿਚ ਮੱਛਰਾਂ ਦੇ ਪੈਦਾ ਹੋਣ ਵਾਲੇ ਥਾਵਾਂ ਤੇ ਨੂੰ ਨਸ਼ਟ ਕਰਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਡੇਂਗੂ ਦੇ ਲੱਛਣ ਸਾਹਮਣੇ ਆਉਣ ਤਾਂ ਆਪਣੇ ਨੇੜੇ ਤੇ ਸਿਹਤ ਕੇਂਦਰ ਨਾਲ ਸੰਪਰਕ ਕਰਨ।ਇਸ ਮੌਕੇ ਬੀ.ਈ.ਈ. ਮਨਵੀਰ ਸਿੰਘ, ਐਸ.ਆਈ. ਸੁਮਨ ਕੁਮਾਰ, ਕਾਬਲ ਸਿੰਘ ਅਤੇ ਹੈਲਥ ਵਰਕਰ ਓਮ ਪ੍ਰਕਾਸ਼ ਆਦਿ ਹਾਜਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply