Monday, April 13, 2026

ਵਧੀਕ ਡਿਪਟੀ ਕਮਿਸ਼ਨਰ ਵੱੱਲੋਂ ਵੱਖ ਵੱਖ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਨਾਲ ਮੀਟਿੰਗ

ਸਲਾਹਕਾਰ ਕਮੇਟੀਆਂ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਹੋਣਗੀਆਂ ਸਹਾਈ

PPN0807201504

ਫਾਜ਼ਿਲਕਾ, 8 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਸ਼੍ਰੀ ਸੁਮਿਤ ਜਾਰੰਗਲ ਦੀ ਪ੍ਰਧਾਨਗੀ ਵਿਚ ਹੋਈਆਂ। ਜਿਸ ਵਿਚ ਜ਼ਿਲ੍ਹੇ ਵਿਚ ਵੱਖ – ਵੱਖ ਵਿਭਾਗਾਂ ਪੁਲਿਸ ਕਮੇਟੀ ਮਾਮਲੇ, ਕਰ ਅਤੇ ਆਬਕਾਰੀ ਕਮੇਟੀ, ਅਰਬਨ ਇਨਫਰਾਸਟਰੈਕਚਰ ਅਤੇ ਮਿਊਸਿਪਲ ਕਮੇਟੀ ਵਿਭਾਗ, ਪਬਲਿਕ ਹੈਲਥ ਕਮੇਟੀ, ਸਹਿਕਾਰਤਾ ਵਿਭਾਗ ਆਦਿ ਸਬੰਧੀ ਗਠਿਤ ਕੀਤੀਆਂ ਕਮੇਟੀਆਂ ਦੇ ਮੈਂਬਰਾਂ ਅਤੇ ਕਨਵੀਨਰਾਂ ਨੇ ਹਿੱਸਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਾਰੰਗਲ ਨੇ ਕਿਹਾ ਕਿ ਇਹ ਕਮੇਟੀਆਂ ਲੋਕ ਸਮੱਸਿਆਵਾਂ ਨੂੰ ਉਜਾਗਰ ਕਰਕੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਰਾਬਤਾ ਕਾਇਮ ਕਰਨਗੀਆਂ। ਉਨ੍ਹਾਂ ਕਿਹਾ ਕਿ ਕਮੇਟੀਆਂ ਦੇ ਮੈਂਬਰ ਅਤੇ ਕਨਵੀਨਰ ਲੋਕ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾਉਣਗੇ। ਮੀਟਿੰਗਾਂ ਦੌਰਾਨ ਉਨ੍ਹਾਂ ਮੈਂਬਰਾਂ ਤੋਂ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪੁਲਿਸ ਮਾਮਲੇ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਸਮਾਜ ਵਿਚ ਅਮਨ ਸ਼ਾਂਤੀ ਦੀ ਸਥਾਪਤੀ ਲਈ ਪੁਲਸ ਮਾਮਲੇ ਕਮੇਟੀ ਦੇ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਲਸ ਦਾ ਕੰਮ ਸਮਾਜ ਵਿਚ ਸ਼ਾਂਤੀ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਕਮੇਟੀ ਪਿੰਡਾਂ ਵਿਚ ਵੀ ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਲਈ ਪੁਲਸ ਦਾ ਸਹਿਯੋਗ ਕਰੇਗੀ।
ਮੀਟਿੰਗ ਦੌਰਾਨ ਮੈਡਮ ਅਮ੍ਰਿਤਾ ਸਿੰਘ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ, ਐਸ ਪੀ ਹੈਡਕੁਆਰਟਰ ਸ. ਮੁਕੰਦ ਸਿੰਘ ਮੱਲ੍ਹੀ , ਕਮੇਟੀਆਂ ਦੇ ਮੈਂਬਰ ਅਤੇ ਕਨਵੀਨਰ ਹਾਜਰ ਸਨ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …

Leave a Reply