Thursday, March 12, 2026

ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਗੁਰਦੁਆਰਾ ਭਾਈ ਜੋਗਾ ਸਿੰਘ ਜੀ ਹੁਸ਼ਿਆਰਪੁਰ ਵਿਖੇ ਗੁਰਮਤਿ ਸਮਾਗਮ ਸਜਾਏ

PPN0807201505

ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਦਸ਼ਮੇਸ਼ ਪਿਤਾ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਚਰਨਛੋਹ ਪ੍ਰਾਪਤ ਇਤਿਹਾਸਿਕ ਗੁਰ ਅਸਥਾਨ ਗੁਰਦੁਆਰਾ ਭਾਈ ਜੋਗਾ ਸਿੰਘ ਜੀ ਮੁਹੱਲਾ ਸ਼ੇਖਾਂ ਹੁਸ਼ਿਆਰਪੁਰ ਵਿਖੇ ਮੀਰੀ ਪੀਰੀ ਦੇ ਮਾਲਿਕ ਬੰਦੀ ਛੋੜ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਜਾਏ ਗਏ।ਸੰਧਿਆ ਵੇਲੇ ਦੀ ਬਾਣੀ ਰਹਿਰਾਸ ਸਾਹਿਬ ਜੀ ਦੇ ਜਾਪ ਉਪਰੰਤ ਸਜਾਏ ਗਏ ਦੀਵਾਨ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਹੋਰ ਜਥਿਆਂ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਗੁਰਮਤਿ ਵਿਚਾਰਾਂ ਕਰਦਿਆਂ ਛੇਵੀਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਜੀਵਣ ਅਤੇ ਸਿੱਖੀ ਸਿਧਾਂਤਾਂ ‘ਤੇ ਚਰਚਾ ਕਰਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਨੇ ਹੀ ਸਭ ਤੋਂ ਪਹਿਲਾਂ ਸਿੱਖ ਸੰਗਤਾਂ ਨੂੰ ਸ਼ਸਤਰਧਾਰੀ ਹੋਣ ਅਤੇ ਰਣ ਤੱਤੇ ਵਿੱਚ ਜੂਝ ਮਰਨ ਦਾ ਜ਼ਜ਼ਬਾ ਬਖਸ਼ਿਆ ਜਿਸ ਨੇ ਸਿੱਖ ਕੌਮ ਵਿੱਚ ਨਵੀਂ ਰੂਹ ਫੂਕ ਦਿੱਤੀ ਇਸੇ ਲੜੀ ਅਧੀਨ ਹੀ ਢਾਡੀ ਕਲਾ ਦੀ ਦਾਤ ਵੀ ਸਿੱਖਾਂ ਵਿੱਚ ਬੀਰ ਰਸ ਦਾ ਸੰਚਾਰ ਕਰਨ ਲਈ ਪ੍ਰਦਾਨ ਕੀਤੀ ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸਰਵ ਸ਼੍ਰੀ ਬਲਦੇਵ ਸਿੰਘ ਸਹੋਤਾ, ਚਰਨ ਸਿੰਘ ਧਾਮੀ, ਜਸਬੀਰ ਸਿੰਘ, ਜਗਜੀਤ ਸਿੰਘ ਸੇਠੀ, ਰਾਜਬੀਰ ਤ੍ਰੇਹਨ, ਦਰਸ਼ਨ ਸਿੰਘ, ਇੰਦਰਪਾਲ ਸਿੰਘ, ਪਰਮਜੀਤ ਸਿੰਘ, ਦਰਸ਼ਨ ਸਿੰਘ ਸਿੱਧੂ, ਕ੍ਰਿਸ਼ਨ ਲਾਲ ਸਹਿਗਲ, ਸੰਤੋਖ ਸਿੰਘ ਔਜਲਾ, ਜਰਨੈਲ ਸਿੰਘ ਇੰਸਪੈਕਟਰ (ਸੇਵਾ ਮੁਕਤ) ਹਰਿੰਦਰ ਪਾਲ ਸਿੰਘ ਸੇਠੀ, ਭਾਈ ਹਰਜੀਤ ਸਿੰਘ ਖਾਲਸਾ, ਭਾਈ ਹਰਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਰਮਨਦੀਪ ਸਿੰਘ, ਡਾ. ਭਾਈ ਪਰਮਜੀਤ ਸਿੰਘ, ਭਾਈ ਕਮਲਜੀਤ ਸਿੰਘ ਆਦਿ ਸਮੇਤ ਭਾਰੀ ਗਿਣਤੀ ‘ਚ ਸੰਗਤਾਂ ਮੌਜੂਦ ਸਨ।ਗੁਰਦੁਆਰਾ ਕਮੇਟੀ ਵੱਲੋਂ ਬਲਦੇਵ ਸਿੰਘ ਸਹੋਤਾ ਨੇ ਸੰਗਤਾਂ ਅਤੇ ਰਾਗੀ ਜਥਿਆਂ ਦੇ ਨਾਲ-ਨਾਲ ਸਮਾਗਮ ਵਿੱਚ ਸਹਿਯੋਗ ਦੇਣ ਵਾਲੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ।ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply