ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਿਖੇ ਪੰਜਾਬੀ ਸਟੈਨੋਗ੍ਰਾਫੀ ਅਤੇ ਸਟੈਨੋਗ੍ਰਾਫ਼ੀ ਤੇਜ਼ ਗਤੀ ਸ਼੍ਰੇਣੀ ਸੈਸ਼ਨ 2015-16 ਸ਼ੁਰੂ ਕੀਤਾ ਜਾ ਰਿਹਾ ਹੈ। ਇਨ੍ਹਾਂ ਦੋਵਾਂ ਸ਼੍ਰੇਣੀਆਂ ਲਈ ਵਿਦਿਅਕ ਯੋਗਤਾ 12ਵੀਂ ਹੋਣੀ ਚਾਹੀਦੀ ਹੈ ਅਤੇ ਉਚੇਰੀ ਸਿੱਖਿਆ ਵਾਲੇ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਦਾਖਲਾ ਫਾਰਮ 20 ਅਗਸਤ 2015 ਤੱਕ ਭਰ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਕਮਰਾ ਨੰ: 309, ਤੀਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਸਟੈਨੋਗ੍ਰਾਫ਼ੀ ਤੇਜ਼ ਗਤੀ ਲਈ ਟੈਸਟ 21 ਅਗਸਤ 2015 ਨੂੰ ਲਿਆ ਜਾਵੇਗਾ । ਉਕਤ ਦੋਵਾਂ ਸ਼੍ਰੇਣੀਆਂ ਲਈ ਇੰਟਰਵਿਊ ਮਿਤੀ 25 ਅਗਸਤ 2015 ਨੂੰ ਸਵੇਰੇ 10 ਵਜੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇੰਟਰਵਿਊ ਵਾਲੇ ਦਿਨ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media