
ਅਲਗੋਂ ਕੋਠੀ, 8 ਜੁਲਾਈ (ਹਰਦਿਆਲ ਸਿੰਘ ਭੈਣੀ) – ਭਾਰਤ ਸਰਕਾਰ ਵੱਲੋਂ ਡਿਜੀਟਲ ਇੰਡੀਆ ਵੀਕ ਮਨਇਆ ਗਿਆ। ਇਸ ਹਫਤੇ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਵਿੰਦਰ ਸਿੰਘ ਧਾਲੀਵਾਲ ਦੇ ਹੁਕਮਾਂ ਤਹਿਤ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤਰਨ ਤਾਰਨ ਪਰਮਜੀਤ ਸਿੰਘ ਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰ. ਤੇਜਿੰਦਰ ਸਿੰਘ ਦੀ ਯੋਗ ਅਗਵਾਈ ਸਦਕਾ ਜਿਲ੍ਹਾ ਪੱਧਰੀ ਇੰਟਰਨੈਟ ਤੇ ਕੰਪਿਊਟਰ ਸਬੰਧੀ ਵੱਖ ਵੱਖ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚੋਂ ਲੇਖ ਲਿਖਣ ਮੁਕਾਬਲੇ ਵਿੱਚ ਸਰਕਾਰੀ ਕੰਨਿਆਂ ਹਾਈ ਸਕੂਲ ਅਲਗੋਂ ਕੋਠੀ, ਤਰਨ ਤਾਰਨ ਦੀ ਦਸਵੀਂ ਸ਼੍ਰੇਣੀ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਜਿਲੇ ਵਿਚੋਂ ਦੂਸਰੀ ਪੁਜ਼ੀਸ਼ਨ ਹਾਸਲ ਕੀਤੀ। ਅੱਜ ਪ੍ਰਾਰਥਨਾਂ ਸਭਾ ਮੌਕੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਇਸ ਵਿਦਿਆਰਥਣ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਕੂਲ ਦੇ ਮੁੱਖ ਅਧਿਆਪਕ ਸੁਭਿੰਦਰਜੀਤ ਸਿੰਘ ਨੇ ਕਿਹਾ ਵਿਦਿਆਰਥਣ ਦੀ ਸਫਲਤਾ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਤੇ ਵਿਦਿਆਰਥਣਾਂ ਨੂੰ ਆਪਣੇ ਵਿੱਚ ਮੁਕਾਬਲੇ ਦੀ ਭਾਵਨਾਂ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਤੇ ਇਸ ਮੁਕਾਬਲੇ ਦੀ ਤਿਆਰੀ ਲਈ ਸਕੂਲ ਦੇ ਮੈਡਮ ਅਦਿਤੀ ਕੰਪਿਊਟਰ ਫੈਕਲਟੀ ਅਤੇ ਬਾਕੀ ਸਟਾਫ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਉਚੇਚੇ ਤੌਰ ਤੇ ਸ਼ਾਮਿਲ ਹੋਏ ਅਤੇ ਸਕੂਲ ਸਟਾਫ ‘ਚੋਂ ਬਲਜੀਤ ਸਿੰਘ, ਮਹਾਵੀਰ ਕੁਮਾਰ, ਰੇਸ਼ਮ ਸਿੰਘ, ਮੈਡਮ ਦਵਿੰਦਰ ਕੌਰ, ਜਗਜੀਤ ਕੌਰ, ਨਰਿੰਦਰ ਕੌਰ, ਸੁਖਚੈਨ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media