Thursday, March 19, 2026

ਸਮੂਹ ਅਧਿਕਾਰੀ ਤਨਦੇਹੀ ਨਾਲ ਡਿਊਟੀ ਨਿਭਾਉਣ-ਸੱਭਰਵਾਲ

ਡਿਪਟੀ ਕਮਿਸ਼ਨਰ ਵਲੋਂ ਸਮਾਗਮ ਵਾਲੇ ਸਥਾਨ ਦੀ ਤਿਆਰੀ ਦਾ ਨਿਰੀਖਣ ਕੀਤਾ

ਅੰਮ੍ਰਿਤਸਰ, 9 ਜੁਲਾਈ (ਗੁਰਚਰਨ ਸਿੰਘ) – ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਵਲੋਂ ਸਥਾਨਕ ਰਣਜੀਤ ਐਵਨਿਊ ਵਿਖੇ 14 ਜੁਲਾਈ ਨੂੰ ਹੋਣ ਵਾਲੇ ਸਮਾਗਮ ਸਬੰਧੀ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਆਦਿ ਹਾਜ਼ਰ ਸਨ। ਮੀਟਿੰਗ ਵਿੱਚ ਸ੍ਰੀ ਸਭਰਵਾਲ ਨੇ ਸਮੁਹ ਅਧਿਕਾਰੀਆਂ ਨੂੰ ਉਹ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਉਹਨਾਂ ਨੇ ਉਤਸ਼ਾਹਿਤ ਕਰਦਿਆ ਕਿਹਾ ਅਸੀ ਵਡਭਾਗੇ ਹਾਂ ਕਿ ਪਵਿੱਤਰ ਗੁਰੂ ਘਰ ਦੀ ਨਗਰੀ ਵਿਖੇ ਇਤਿਹਾਸਕ ਸਮਾਗਮ ਲਈ ਆਪਣੇ ਫਰਜ਼ ਨਿਭਾ ਰਹੇ ਹਾਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਸ੍ਰੀ ਸੱਭਰਵਾਲ ਨੇ ਦੱਸਿਆ ਕਿ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਂਕਇਆ ਨਇਡੂ ਅੰਮ੍ਰਿਤਸਰ ਵਿੱਚ ਹੋਣ ਵਾਲੇ ਇਤਿਹਾਸਕ ਸਮਾਗਮ ਦੌਰਾਨ ਸ਼ਹਿਰ ਨੂੰ ਵਿਰਾਸਤੀ ਦਰਜਾ ਦੇਣ ਅਤੇ ਮੁੜ ਵਸੇਬਾ ਕੇਂਦਰ ਦੀ ਸ਼ੁਰੂਆਤ ਕਰਨਗੇ।ਸਥਾਨਕ ਰਣਜੀਤ ਐਵੀਨਿਊ ਵਿਖੇ ਕੀਤੇ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਂਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ
ਸ੍ਰੀ ਸੱਭਰਵਾਲ ਨੇ ਸਮੂਹ ਅਧਿਕਾਰੀਆਂ ਨੂੰ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਦੀ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਵਿਭਾਗ ਵਲੋਂ ਕੀਤੀ ਗਈ ਢਿੱਲਮੱਠ ਬਰਦਾਸ਼ਤ ਨਹੀ ਕੀਤੀ ਜਾਵੇਗੀ।ਉਨਾਂ ਪਾਵਰਕਾਮ, ਪੀ.ਡਬਲਿਊ.ਡੀ, ਜ਼ਿਲ੍ਹਾ ਟਰਾਂਸਪੋਰਟ ਵਿਭਾਗ, ਵਾਟਰ ਸਪਲਾਈ, ਪੁਲਿਸ, ਸਿੱਖਿਆ ਵਿਭਾਗ, ਖੇਤੀਬਾੜੀ, ਬਾਗਬਾਨੀ, ਨਗਰ ਨਿਗਮ, ਇੰਪਰੂਵਮੈਂਟ ਟਰੱਸਟ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਸੁਚਾਰੂ ਤੇ ਸੁਚੱਜੇ ਢੰਗ ਨਾਲ ਕਰਨ ਲਈ ਕਿਹਾ।
ਇਸ ਮੌਕੇ ਹੋਰਨਾਂ ਤੋ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਐਸ:ਡੀ:ਐਮਜ਼ ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਵਿਮਲ ਸੇਤੀਆ, ਸ੍ਰੀ ਸੁਰਿੰਦਰ ਸਿੰਘ, ਸ੍ਰੀ ਸੰਦੀਪ ਰਿਸ਼ੀ, ਸ੍ਰੀ ਜਸ਼ਨਜੀਤ ਸਿੰਘ, ਸ੍ਰੀਮਤੀ ਲਵਜੀਤ ਕਲਸੀ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਮੁਖੀ ਵੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply