Sunday, October 4, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਵੇਂ ਬਣੇ ਕਾਊਂਟਰ ਕੜਾਹ ਪ੍ਰਸ਼ਾਦਿ ਦਾ ਜਥੇ: ਅਵਤਾਰ ਸਿੰਘ ਵਲੋਂ ਉਦਘਾਟਨ

PPN0907201512

ਅੰਮ੍ਰਿਤਸਰ, 9 ਜੁਲਾਈ (ਗੁਰਪ੍ਰੀਤ ਸਿੰਘ) – ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ. ਜਗਦੀਸ਼ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੜਾਹ ਪ੍ਰਸ਼ਾਦਿ ਦੀ ਦੇਗ ਨੂੰ ਕ੍ਰਿਪਾਨ ਭੇਟ ਕਰਨ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਕਾਊਂਟਰ ਦਾ ਰਸਮੀ ਉਦਘਾਟਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤਾ।ਅਰਦਾਸ ਭਾਈ ਸੁਖਦੇਵ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਇਕ ਟੀ ਵੀ ਚੈਨਲ ਦੇ ਰਿਪੋਰਟਰ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੁਕੇਰੀਆ ਵਾਸੀ ਸ. ਜਗਦੀਸ਼ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੇ ਮੁੱਖ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰੇਰਨਾ ਸਦਕਾ 13 ਲੱਖ ਰੁਪਏ ਦੀ ਲਾਗਤ ਨਾਲ ਸਹੂਲਤਾਂ ਭਰਪੂਰ ਕੜਾਹ ਪ੍ਰਸ਼ਾਦਿ ਦੀ ਦੇਗ ਨੂੰ ਕ੍ਰਿਪਾਨ ਭੇਟ ਕਰਨ ਲਈ ਨਵਾਂ ਕਾਊਂਟਰ ਤਿਆਰ ਕਰਵਾਇਆ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਇਸ ਪਰਿਵਾਰ ਤੇ ਕ੍ਰਿਪਾ ਕਰਨ ਤੇ ਇਹ ਪਰਿਵਾਰ ਅੱਗੋਂ ਵੀ ਇਸੇ ਤਰ੍ਹਾਂ ਸ਼ਰਧਾ ਭਾਵਨਾ ਨਾਲ ਸੇਵਾ ਕਰਦਾ ਰਹੇ।ਉਨ੍ਹਾਂ ਸ. ਜਗਦੀਸ਼ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ।ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ, ਸ.ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਗੁਰਬਚਨ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਜਸਵਿੰਦਰ ਸਿੰਘ ਸੂਚਨਾ ਅਧਿਕਾਰੀ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply