Saturday, October 3, 2026

ਜ਼ਿਲ੍ਹਾ ਪੱਧਰ ‘ਤੇ ਡਿਜ਼ੀਟਲ ਇੰੰਡੀਆ ਤਹਿਤ ਸਕੂਲਾਂ, ਕਾਲਜਾਂ ਵਿੱਚ ਕਰਵਾਏ ਸਮਾਗਮ

ਡਿਜ਼ੀਟਲ ਇੰਡੀਆ ਸਬੰਧੀ ਸਮਾਗਮ ਲਗਾਤਾਰ ਰਹਿਣਗੇ ਜਾਰੀ -ਮੈਡਮ ਪੂਨਮ

Poonam ADCਅੰਮ੍ਰਿਤਸਰ, 10 ਜੁਲਾਈ  (ਗੁਰਚਰਨ ਸਿੰਘ) – ਜ਼ਿਲ੍ਹਾ ਪੱਧਰ ‘ਤੇ ‘ਡਿਜ਼ੀਟਲ ਇੰੰਡੀਆ’ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਏ ਗਏ ਸਪਤਾਹ ਅੰਦਰ ਵੱਖ-ਵੱਖ ਸਮਾਗਮਾਂ ਰਾਹੀਂ ਜਾਗਰੂਕ ਕੀਤਾ ਗਿਆ ਹੈ ਅਤੇ ਇਸ ਸਬੰਧੀ ਜ਼ਿਲ੍ਹੇ ਅੰਦਰ ਸਮਾਗਮ ਲਗਾਤਾਰ ਅਗਾਂਹ ਵੀ ਜਾਰੀ ਰਹਿਣਗੇ। ਇਸ ਸਬੰਧੀ ਜਾਣਕਾਰੀ ਦੇਦਿੰਆਂ ਮੈਡਮ ਪੂਨਮ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਦੀਆਂ ਹਦਾਇਤਾਂ ਤੇ ਸਕੂਲ ਤੇ ਕਾਲਜ ਵਿਖੇ ਸਮਾਗਮ ਕਰਵਾਏ ਗਏ ਹਨ।
ਮੈਡਮ ਪੂਨਮ ਨੇ ਦੱਸਿਆ ਕਿ ਸੀ.ਡੀ.ਪੀ.ਓ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲ ਚੇਤਨਪੁਰਾ ਤੇ ਦਸ਼ਮੇਸ਼ ਅਕੈਡਮੀ ਸਮੇਤ ਵਿਦਿਅਕ ਸੰਸਥਾਵਾਂ ਅੰਦਰ ਲੋਕਾਂ ਨੂੰ ‘ਡਿਜ਼ੀਟਲ ਇੰਡੀਆਂ’ ਸਬੰਧੀ ਜਾਗਰੂਕ ਕੀਤਾ ਗਿਆ ਹੈ। ਬੱਚਿਆਂ ਦੇ ਭਾਸ਼ਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਡਿਜ਼ੀਟਲ ਲਾਕਰਾਂ ਸਬੰਧੀ ਵੀ ਵੱਡਮੁੱਲੀ ਜਾਣਕਾਰੀ ਦਿੱਤੀ ਗਈ ਹੈ। ਇਸ ਸਪਤਾਹ ਦੌਰਾਨ ਵੱਖ ਵੱਖ ਬ੍ਰਾਂਚਾਂ ਦੇ ਕਰਮਚਾਰੀਆਂ ਨੂੰ ਈ. ਸਰਕਾਰ ਪ੍ਰੋਜੈਕਟ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਮੁੱਖ ਮਕਸਦ ਇਹੀ ਹੈ ਕਿ ਲੋਕਾਂ ਨੂੰ ਹੋਰ ਬਿਹਤਰ ਢੰਗ ਨਾਲ ਸੇਵਾਵਾਂ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਅੰਦਰ ਫਾਈਲ ਕਲਚਰ ਖਤਮ ਕਰਕੇ ਦਫ਼ਤਰਾਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ ਤੇ ਲੋਕ ਆਨਲਾਈਨ ਹੀ ਸਾਰੀਆਂ ਸੇਵਾਵਾਂ ਸਬੰਧੀ ਜਾਣਕਾਰੀ ਹਾਸਿਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਤਕਨੀਕ ਦੇ ਇਸ ਯੁੱਗ ਵਿਚ ਕੰਪਿਊਟਰ ਨੂੰ ਆਪਣਾ ਮਿੱਤਰ ਬਣਾਇਆ ਜਾਵੇ ਕਿਉਂਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਸਾਰੀਆਂ ਨਾਗਰਿਕ ਸੇਵਾਵਾਂ ਆਨਲਾਈਨ ਉਪਲਬੱਧ ਕਰਵਾਉਣ ਜਾ ਰਹੀ ਹੈ ਜਿਸ ਤਹਿਤ ਨਾਗਰਿਕ ਘਰ ਬੈਠੇ ਹੀ ਆਪਣੀ ਅਰਜੀ ਭੇਜ ਸਕਣਗੇ।
ਮੈਡਮ ਪੂਨਮ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ‘ਨੋ ਯੁਅਰ ਪਟਵਾਰੀ’ ਸਬੰਧੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਲੋਕੀ ਵਵਬ:// ਤੇ ਲਿੰਕ ਕਰਕੇ ਆਪਣੇ ਹਲਕੇ ਦੇ ਪਟਵਾਰੀ ਸਬੰਧੀ ਜਾਣਕਾਰੀ ਹਾਸਿਲ ਕਰ ਸਕਦੇ ਹਨ। ਉਨ੍ਹਾਂ ਸਮੂਹ ਵਿਭਾਗਾਂ ਨੂੰ ਕਿਹਾ ਕਿ ਉਹ ਆਪਣੇ ਆਪ ਨੂੰ ਈ ਸਰਕਾਰ ਤਕਨੀਕ ਦੇ ਹਾਣ ਦਾ ਬਣਾਉਣ ਅਤੇ ਇਸ ਪ੍ਰੋਜੈਕਟ ਨੂੰ ਤਨਦੇਹੀ ਨਾਲ ਲਾਗੂ ਕਰਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply