Monday, November 23, 2026

ਡਿਜ਼ੀਟਲ ਇੰਡੀਆ ਹਫ਼ਤੇ ਤਹਿਤ ਸਿਹਤ ਵਿਭਾਗ ਨੇ ਲਾਏ ਜਾਗਰੂਕਤਾ ਕੈਂਪ

PPN-1107201511
ਫਾਜ਼ਿਲਕਾ, 10 ਜੁਲਾਈ (ਵਿਨੀਤ ਅਰੋੜਾ) – ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਡਿਜੀਟਲ ਇੰਡੀਆ ਹਫ਼ਤੇ ਸਬੰਧੀ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਮੈਡਮ ਬਬੀਤਾ ਦੀ ਅਗਵਾਈ ਵਿਚ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਅਧੀਨ ਆਉਂਦੇ ਸਬ ਸੈਂਟਰਾਂ ਪਾਕਾਂ, ਸੜੀਆਂ, ਜੰਡਵਾਲਾ ਭੀਮੇਸ਼ਾਹ, ਨੁਕੇਰੀਆਂ ਆਲਮ ਕੇ ਤੇ ਪੱਕਾ ਕਾਲੇ ਵਾਲਾ ਵਿਚ ਕੈਂਪ ਲਗਾਏ ਜਾ ਰਹੇ ਹਨ।
ਇਨ੍ਹਾਂ ਕੈਂਪਾਂ ਵਿਚ ਜੱਚਾ-ਬੱਚਾ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਦਰ ਐਂਡ ਟ੍ਰੇਨਿੰਗ ਸੈਂਟਰ ਸਿਸਟਮ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ 2009 ਵਿਚ ਸ਼ੁਰੂ ਹੋਈ ਸੀ। ਉਨ੍ਹਾਂ ਦੱਸਿਆ ਕਿ ਸਮੇਂ ਸਮੇਂ ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਸਬੰਧੀ ਮਾਤਾ ਪਿਤਾ ਨੂੰ ਮੈਸੇਜ ਭੇਜ ਕੇ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਐਮ.ਐਲ.ਆਰ , ਜਨਮ ਅਤੇ ਮੌਤ ਦੇ ਸਾਰਟੀਫਿਕੇਟ ਦਾ ਕੰਮ ਵੀ ਆਨਲਾਈਨ ਹੋ ਰਿਹਾ ਹੈ। ਇੰਨ੍ਹਾਂ ਕੈਂਪਾਂ ਵਿਚ ਐਸ.ਆਈ ਸੁਮਨ ਕੁਮਾਰ, ਲਖਵਿੰਦਰ ਸਿੰਘ, ਜਸਪਾਲ ਸਿੰਘ, ਕਮਲਜੀਤ ਕੌਰ, ਬਲਵਿੰਦਰ ਕੌਰ, ਵੀਰਪਾਲ ਕੌਰ ਆਦਿ ਹਾਜਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply