
ਸੰਦੌੜ, 11 ਜੁਲਾਈ (ਹਰਮਿੰਦਰ ਸਿੰਘ ਭੱਟ) – ਨੌਜਵਾਨ ਪੀੜੀ ਦੀ ਅਣਥੱਕ ਮਿਹਨਤ ਸਦਕਾ ਸ਼੍ਰੋਮਣੀ ਅਕਾਲੀ ਦਲ ਦਾ ਰੁਤਬਾ ਹੋਰਾਂ ਪਾਰਟੀਆਂ ਨਾਲੋਂ ਬਹੁਤ ਉਚੇਰਾ ਹੈ ਜੋ ਕਿ ਆਉਣ ਵਾਲੇ ਸਮੇਂ ਵਿਚ ਵੀ ਬਰਕਰਾਰ ਰਹੇਗਾ।ਇਸੇ ਕੀਤੀ ਮਿਹਨਤ ਵਜੋਂ ਹਰੇਕ ਪਿੰਡ, ਕਸਬੇ ਵਿਚ ਵਿਕਾਸ਼ਾਂ ਅਤੇ ਸਮਾਜ ਸੇਵਾ ਲਈ ਸਮਰਪਿਤ ਕਲੱਬਾਂ ਵਿਚ ਪਾਰਟੀ ਨੇ ਫ਼ੰਡਾਂ ਦੀ ਵੀ ਕਦੇ ਘਾਟ ਨਹੀਂ ਆਉਣ ਦਿੱਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਕਫ਼ ਬੋਰਡ ਦੇ ਸਾਬਕਾ ਚੇਅਰਮੈਨ ਮੁਹੰਮਦ ਇਜ਼ਹਾਰ ਆਲਮ ਨੇ ਅਕਾਲੀ ਦਲ ਦੀ ਰੱਖੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ।ਉਨ੍ਹਾਂ ਅੱਗੇ ਕਿਹਾ ਕਿ ਹੋਰਾਂ ਪਾਰਟੀਆਂ ਨੇ ਨੌਜਵਾਨਾਂ ਨੂੰ ਵੋਟ ਬੈਂਕ ਦੇ ਤੌਰ ਤੇ ਵਰਤਿਆ ਹੈ ਅਤੇ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਨਾਲੋਂ ਰੁੱਸ ਕੇ ਗਏ ਨੌਜਵਾਨਾਂ ਨੂੰ ਮੁੜ ਅਕਾਲੀ ਦਲ ਨਾਲ ਜੋੜਨ ਦੇ ਲਈ ਅਕਾਲੀ ਦਲ ਵੱਲੋਂ ਪਿੰਡਾਂ ਵਿਚ ਨੌਜਵਾਨਾਂ ਦੀਆਂ ਕਮੇਟੀ ਬਣਾਈਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਕਾਲੀ ਨਾਲ ਜੋੜੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਨੌਜਵਾਨਾਂ ਦੀ ਸਾਰ ਲਈ ਹੈ ਅਤੇ ਨੌਜਵਾਨਾਂ ਨੂੰ ਉਤਾਂਹ ਚੁੱਕਿਆ ਹੈ।
ਇਸ ਮੌਕੇ ਮੁੱਖ ਸੰਸਦੀ ਸਕੱਤਰ ਬੀਬੀ ਫਰਜਾਨਾ ਆਲਮ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝਨੇਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਮਹੋਲੀ, ਸਰਕਲ ਪ੍ਰਧਾਨ ਤਰਲੋਚਨ ਸਿੰਘ ਧਲੇਰ, ਆੜ੍ਹਤੀਆ ਸੁਖਮਿੰਦਰ ਸਿੰਘ ਮਾਣਕੀ, ਰਿਟਾਇਡ ਪ੍ਰਿੰਸੀਪਲ ਬਾਬੂ ਸਿੰਘ ਸੰਦੌੜ, ਸਾਬਕਾ ਸਰਪੰਚ ਜੱਗਾ ਸਿੰਘ ਕਸਬਾ ਭੁਰਾਲ, ਬੇਅੰਤ ਸਿੰਘ ਦਸੌਧਾ ਸਿੰਘ ਵਾਲਾ,ਜਥੇਦਾਰ ਅਜੈਬ ਸਿੰਘ ਕਲਿਆਣ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਸਬਾ ਭੁਰਾਲ, ਸਰਪੰਚ ਦਰਸਨ ਸਿੰਘ ਕਸਬਾ ਭੁਰਾਲ, ਸੁਰਜੀਤ ਸਿੰਘ ਬਾਪਲਾ, ਸਰਪੰਚ ਸੰਤ ਸਿੰਘ ਦਸੌਧਾ ਸਿੰਘ ਵਾਲਾ, ਹਰਜੀਤ ਸਿੰਘ ਦਸੌਧਾ ਸਿੰਘ ਵਾਲਾ, ਸਾਬਕਾ ਸਰਪੰਚ ਕਰਨੈਲ ਸਿੰਘ ਬਈਏਵਾਲ, ਡਾ. ਰੇਸਮ ਸਿੰਘ ਬਈਏਵਾਲ, ਰਣਜੀਤ ਸਿੰਘ ਮਨੀਮ ਫਰਵਾਲੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਦਸੌਧਾ ਸਿੰਘ ਵਾਲਾ, ਪੰਚ ਲਾਭ ਸਿੰਘ ਦਸੌਧਾ ਸਿੰਘ ਵਾਲਾ, ਸੁਖਦੇਵ ਸਿੰਘ ਫੌਜੀ ਮਿਠੇਵਾਲ ਆਦਿ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media