Sunday, April 5, 2026

ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਲਿਆ 14 ਜੁਲਾਈ ਦੇ ਸਮਾਗਮ ਦਾ ਜਾਇਜ਼ਾ

PPN1207201505
ਜੇਤਲੀ, ਨਾਇਡੂ, ਹਰਸਿਮਰਤ ਬਾਦਲ, ਮੁੱਖ ਮੰਤਰੀ ਸ. ਬਾਦਲ ਆਦਿ ਸ਼ਖਸ਼ੀਅਤਾਂ ਕਰਨਗੀਆਂ ਸ਼ਿਰਕਤ
ਅੰਮ੍ਰਿਤਸਰ ਨੂੰ ਵਿਰਾਸਤੀ ਦਰਜਾ ਦੇਣ ਅਤੇ ਮੁੜ ਵਸੇਬਾ ਕੇਂਦਰ ਦੇ ਰੱਖੇ ਜਾਣਗੇ ਨੀਂਹ ਪੱਥਰ

ਅੰਮ੍ਰਿਤਸਰ, 12 ਜੁਲਾਈ (ਗੁਰਚਰਨ ਸਿੰਘ) – ਮੋਦੀ ਸਰਕਾਰ ਵਲੋਂ ਪੰਜਾਬ ਅੰਦਰ ਏਮਜ਼, ਆਈ.ਆਈ.ਐਮ ਦੀ ਸਥਾਪਨਾ ਸਮੇਤ ਵੱਡ ਆਕਾਰੀ ਵਿਕਾਸ ਪ੍ਰੋਜੈਕਟ ਸ਼ੁਰੂ ਕਰਵਾਉਣਾ ਇਹੀ ਦਰਸਾਉਂਦਾ ਹੈ ਕਿ ਅਕਾਲੀ ਦਲ ਬਾਦਲ ਤੇ ਭਾਜਪਾ ਰਾਜ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਹਨ। ਇਹ ਪ੍ਰਗਟਾਵਾ ਡਾ. ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਪੰਜਾਬ ਨੇ ਅੰਮ੍ਰਿਤਸਰ ਵਿਖੇ 14 ਜੁਲਾਈ ਨੂੰ ਹੋਣ ਵਾਲੇ ਇਤਿਹਾਸਕ ਸਮਾਗਮ ਦੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸ੍ਰੀ ਇੰਦਰਬੀਰ ਸਿੰਘ ਬੁਲਾਰੀਆ ਮੁੱਖ ਸੰਸਦੀ ਸਕੱਤਰ ਸਿੱਖਿਆ ਵਿਭਾਗ ਤੇ ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੀ ਮੌਜੂਦ ਸਨ।
ਸਥਾਨਕ ਰਣਜੀਤ ਐਵਨਿਊ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਅਰੁਣ ਜੇਤਲੀ ਵਿੱਤ ਮੰਤਰੀ ਭਾਰਤ ਸਰਕਾਰ, ਸ੍ਰੀ ਵੈਂਕਇਆ ਨਾਇਡੂ ਸ਼ਹਿਰੀ ਵਿਕਾਸ ਮੰਤਰੀ, ਸ੍ਰੀਮਤੀ ਹਰਸਿਮਰਤ ਕੌਰ ਬਾਦਲ ਫੂਡ ਪ੍ਰੋਸੈਸਿੰਗ ਮੰਤਰੀ, ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਸਮੇਤ ਉੱਚ ਸ਼ਖਸ਼ੀਅਤਾਂ ਸ਼ਿਰਕਤ ਕਰਨਗੀਆਂ।
ਪੱਤਰਕਾਰਾਂ ਦੇ ਇਕ ਸਵਾਲ ਦਾ ਜਵਾਬ ਦੇਂਦਿਆਂ ਡਾ. ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਬਹੁਮੁਖੀ ਵਿਕਾਸ ਲਈ ਵਿਸ਼ੇਸ ਪੈਕੇਜ ਦਿੱਤੇ ਗਏ ਹਨ। ਪੱਤਰਕਾਰਾਂ ਵਲੋਂ ਏਮਜ਼ ਦੀ ਬਠਿੰਡਾ ਵਿਖੇ ਕੀਤੀ ਜਾ ਰਹੀ ਸਥਾਪਨਾ ਦੇ ਵਿਰੋਧ ਸਬੰਧੀ ਸਵਾਲ ਦਾ ਜਵਾਬ ਦੇਦਿੰਆਂ ਸ. ਚੀਮਾ ਨੇ ਕਿਹਾ ਕਿ ਏਮਜ਼ ਦੀ ਸਥਾਪਨਾ ਦਾ ਵਿਰੋਧ ਕੇਵਲ ਕਗਰਸ ਪਾਰਟੀ ਵਲੋਂ ਕੀਤਾ ਜਾ ਰਿਹਾ ਹੈ ਤੇ ਕਾਂਗਰਸ ਪਾਰਟੀ ਕੋਲ ਹੁਣ ਇਕ ਹੀ ਮੁੱਦਾ ਹੈ ਅਤੇ ਉਹ ਹੈ ਸਿਰਫ ਵਿਰੋਧ ਕਰਨਾ। ਕਾਂਗਰਸ ਪਾਰਟੀ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ ਅਤੇ ਪਾਰਟੀ ਆਪਣੀ ਖਿੱਚੋਤਾਣ ਵਿਚ ਉਲਝੀ ਪਈ ਹੈ।
ਇਸ ਤੋਂ ਪਹਿਲਾਂ ਡਾ. ਚੀਮਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਸਬੰਧੀ ਕੀਤੀਆਂ ਗਈਆਂ ਸਮੂਹ ਤਿਆਰੀਆਂ ਦਾ ਜਾਇਜ਼ਾ ਲੈਦਿਆਂ ਕਿਹਾ ਕਿ 14 ਜੁਲਾਈ ਦੇ ਸਮਾਗਮ ਦੀ ਸਫਲਤਾ ਲਈ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਕੇ ਇਸ ਇਤਿਹਾਸਕ ਸਮਾਗਮ ਨੂੰ ਨੇਪਰੇ ਚਾੜਿਵਆ ਜਾਵੇ। ਜ਼ਿਕਰਯੋਗ ਹੈ ਕਿ 14 ਜੁਲਾਈ ਨੂੰ ਅੰਮ੍ਰਿਤਸਰ ਨੂੰ ਵਿਰਾਸਤੀ ਦਰਜਾ ਦੇਣ, ਰੀਹੇਬਲੀਟੇਸ਼ਨ ਕੇਂਦਰ ਦਾ ਉਦਘਾਟਨ ਕਰਨ ਤੋ ਇਲਾਵਾ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਵਤਾਰ ਸਿੰਘ ਟਰੱਕਾਂ ਵਾਲੇ ਸੀਨੀਅਰ ਮੇਅਰ, ਸ੍ਰੀ ਅਵਿਨਾਸ਼ ਜੌਲੀ ਡਿਪਟੀ ਮੇਅਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਐਸ:ਡੀ:ਐਮਜ਼ ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਵਿਮਲ ਸੇਤੀਆ, ਸ੍ਰੀ ਸੁਰਿੰਦਰ ਸਿੰਘ, ਸ੍ਰੀ ਰੋਹਿਤ ਗੁਪਤਾ, ਸ੍ਰੀ ਸੰਦੀਪ ਰਿਸ਼ੀ ਚੇਅਰਮੈਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ, ਸ੍ਰੀਮਤੀ ਲਵਜੀਤ ਕਲਸੀ ਜਿਲ੍ਹਾ ਟਰਾਂਸਪੋਰਟ ਅਫਸਰ, ਮੈਡਮ ਅਮਨਦੀਪ ਕੌਰ ਸਹਾਇਕ ਕਮਿਸ਼ਨਰ (ਜ), ਸ੍ਰੀ ਸੁਖਬੀਰ ਸਿੰਘ ਸੋਢੀ ਜ਼ਿਲਵਾ ਮੰਜੀ ਬੋਰਡ ਅਫਸਰ, ਸ੍ਰੀ ਜਸਬੀਰ ਸਿੰਘ ਸੋਢੀ ਐਕਸੀਅਨ ਪੀ.ਡਬਲਿਊ.ਡੀ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਮੁਖੀ ਵੀ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply