
ਸੰਦੌੜ, 12 ਜੁਲਾਈ (ਹਰਮਿੰਦਰ ਸਿੰਘ) – ਵਾਹਿਗੁਰੂ ਪ੍ਰਚਾਰ ਸੇਵਾ ਲਹਿਰ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸਰਕਾਰਾਂ ਦੀਆਂ ਮਾਰੂ ਨੀਤੀਆਂ ਪ੍ਰਤੀ ਬਾਪੂ ਸੂਰਤ ਸਿੰਘ ਵੱਲੋਂ ਰੱਖੀ ਭੁੱਖ ਹੜਤਾਲ ਨੂੰ ਸਿਖ਼ਰਾਂ ‘ਤੇ ਪਹੁੰਚਾਉਣ ਲਈ ਕੱਲ੍ਹ 14 ਜੁਲਾਈ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋ ਬਾਪੂ ਸੂਰਤ ਸਿੰਘ ਜੀ ਦੇ ਗ੍ਰਹਿ ਤੱਕ ਮੋਟਰ ਸਾਈਕਲ ਮਾਰਚ ਕਰ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ। ਉਸ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਸੁੱਤੀ ਪਈ ਸਰਕਾਰ ਨੂੰ ਹਲੂਣਾ ਦੇਣ ਲਈ ਪਹੁੰਚਿਆ ਜਾਵੇ।ਉਨ੍ਹਾਂ ਕਿਹਾ ਕਿ ਸਰਕਾਰ ਦਾ ਬਾਪੂ ਖ਼ਾਲਸਾ ਪ੍ਰਤੀ ਰਵੱਈਆ ਸੰਜ਼ੀਦਾ ਨਹੀਂ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਕੇ ਸਿੱਖ ਸੰਗਤਾਂ ਦੇ ਯਤਨਾਂ ਅਤੇ ਸ਼ਾਂਤੀਪੂਰਵਕ ਵਿੱਢੇ ਸੰਘਰਸ਼ ਨੂੰ ਦਬਾਉਣ ਦੀਆਂ ਕੋਝੀ ਹਰਕਤਾਂ ਪੁਲਿਸ ਪ੍ਰਸ਼ਾਸਨ ਦੇ ਦਬਾਅ ਹੇਠ ਕਰਵਾਈਆਂ ਜਾ ਰਹੀਆਂ ਹਨ, ਜੋ ਕਿ ਅਤਿ ਮੰਦਭਾਗੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਜਥੇ ਦੇ ਸਮੂਹ ਸੇਵਾਦਾਰ ਹਾਜ਼ਰ ਸਨ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media