Saturday, April 25, 2026

ਫਤਿਹ ਯੂਥ ਕਲੱਬ ਹੁਸ਼ਿਆਰਪੁਰ ਵੱਲੋਂ ‘ਸਿੱਖੀ ਲਹਿਰ’ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ

Giani Kewal S
ਹੁਸ਼ਿਆਰਪੁਰ, 12 ਜੁਲਾਈ (ਸਤਵਿੰਦਰ ਸਿੰਘ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਖਾਲਸਾ ਪੰਥ ਦੀਆਂ ਸ਼ਾਨਾਮੱਤੀ ਕਦਰਾਂ ਕੀਮਤਾਂ ਦਾ ਪ੍ਰਚਾਰ ਪ੍ਰਸਾਰ ਕਰਨ ਅਤੇ ਪਤਿਤਪੁਣੇ ਤੇ ਨਸ਼ਿਆਂ ਦੀ ਨ੍ਹੇਰੀ ਨੂੰ ਠੱਲ ਪਾਉਣ ਹਿੱਤ ਫਤਿਹ ਯੂਥ ਕਲੱਬ ਹੁਸ਼ਿਆਰਪੁਰ ਵੱਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਲਹਿਰ ਤਹਿਤ ਆਰੰਭ ੬ ਰੋਜ਼ਾ ਸਮਾਗਮਾਂ ਦੀ ਲੜੀ ਦਾ ਸੰਪੂਰਨਤਾ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਵਨ ਛੱਤਰ-ਛਾਇਆ ਹੇਠ ਸਜਾਏ ਗਏ।ਇਸ ਮੌਕੇ ਉਪਰੰਤ ਸਜਾਏ ਗਏ ਦੀਵਾਨ ਵਿੱਚ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਪੰਥ ਪ੍ਰੱਸਿਧ ਵਿਦਵਾਨ ਅਤੇ ਕਥਾ ਵਾਚਕ ਭਾਈ ਸਰਬਜੀਤ ਸਿੰਘ ਧੁੰਦਾ,ਭਾਈ ਗੁਰਜੰਟ ਸਿੰਘ ਰੂਪੋਵਾਲੀ,ਭਾਈ ਸੁਖਵਿੰਦਰ ਸਿੰਘ ਦਦੇਹਰ, ਗਿਆਨੀ ਗੁਰਬਚਨ ਸਿੰਘ ਪੰਨਵਾਂ, ਭਾਈ ਹਰਜਿੰਦਰ ਸਿੰਘ ਸਭਰਾ ਅਤੇ ਸਾਥੀਆਂ ਵੱਲੋਂ ਰਸਭਿੰਨਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ।
ਇਸ ਮੌਕੇ ਉਚੇਚੇ ਤੌਰ ‘ਤੇ ਹਾਜ਼ਿਰ ਹੋਏ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇ ਗੁਰਮਤਿ ਵਿਚਾਰਾਂ ਕਰਦਿਆਂ ਸਿੱਖ ਪੰਥ ਨੂੰ ਦਰਪੁਸ਼ ਚੁਣੌਤੀਆਂ ਅਤੇ ਪੰਥਕ ਭਾਈਚਾਰੇ ਨੂੰ ਨੁਕਸਾਨ ਪੁਚਾਉਣ ਵਾਲੀਆਂ ਚੱਲੀਆਂ ਜਾ ਰਹੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਅਪੀਲ ਕਰਦਿਆਂ ਆਪਣੇ ਸ਼ਾਨਾਮੱਤੇ ਵਿਰਸੇ ਨੂੰ ਸਾਂਭਣ ਦੀ ਪ੍ਰੇਰਨਾ ਦਿੱਤੀ।ਪੰਥ ਪ੍ਰਸਿੱਧ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੁੰਦਾ ਨੇ ਖਾਲਸਾਈ ਰਹਿਤ ਮਰਿਆਦਾ ਸੰਬੰਧੀ ਜਾਣਕਾਰੀ ਦਿੱਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀਆਂ ਦੇ ਅਧਾਰ ‘ਤੇ ਨੌਜਵਾਨ ਵਰਗ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਦਿੱਤੀ ਭਾਈ ਸਰਬਜੀਤ ਸਿੰਘ ਧੁੰਦਾ ਨੇ ਕਿਹਾ ਕਿ ਸਾਡੀ ਇੱਕ ਪੀੜ੍ਹੀ ਪਹਿਲਾਂ ਸਾਜਿਸ਼ ਤਹਿਤ ਦੋ ਦਹਾਕਾ ਪਹਿਲਾਂ ਖਤਮ ਕੀਤੀ ਗਈ ਅਤੇ ਹੁਣ ਨਵੀਂ ਪੀੜ੍ਹੀ ਅਤੇ ਉੱਚ ਸਿੱਖਿਆ ਪ੍ਰਾਪਤ ਨੌਜਵਾਨ ਵਰਗ ਨੂੰ ਫਿਰ ਇਸੇ ਹੀ ਸਾਜ਼ਿਸ ਤਹਿਤ ਰੋਜ਼ਗਾਰ ਅਤੇ ਨੌਕਰੀਆਂ ਤੋਂ ਵਾਂਝੇ ਕਰਨ ਲਈ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ ਜਿਸ ਨੂੰ ਸਮਝਣ ਦੀ ਲੋੜ ਹੈ ਉਨ੍ਹਾਂ ਨੌਜਵਾਨ ਵਰਗ ਨੂੰ ਗੁਰਮਤਿ ਮਾਰਗ ਦੇ ਧਾਰਨੀ ਬਣ ਕੇ ਇਨ੍ਹਾਂ ਬੁਰਾਈਆਂ ਦਾ ਮੂੰਹ ਤੋੜ ਜਵਾਬ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਸੁਰਜੀਤ ਸਿੰਘ ਦੁਬਈ, ਜਗਵਿੰਦਰ ਸਿੰਘ ਰਾਮਗੜ੍ਹ, ਪਰਮਜੀਤ ਸਿੰਘ ਮਿੰਟੂ, ਗਗਨਦੀਪ ਸਿੰਘ, ਸਰੂਪ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਰਾਣਾ, ਭਾਈ ਰਛਪਾਲ ਸਿੰਘ ਬੂਰੇਜੱਟਾਂ ਸ਼ੁਭ ਕਰਮਨ ਸੁਸਾਇਟੀ, ਸਰਬਜੀਤ ਸਿੰਘ ਬਡਵਾਲ ਚੇਅਰਮੈਨ ਅਤੇ ਬਰਿੰਦਰ ਸਿੰਘ ਪਰਮਾਰ ਪ੍ਰਧਾਨ ਮੀਰੀਪੀਰੀ ਸੇਵਾ ਸਿਮਰਨ ਕਲੱਬ ਹਸ਼ਿਆਰਪੁਰ, ਅਵਤਾਰ ਸਿੰਘ ਲਾਇਲ, ਮਾਸਟਰ ਉਜਾਗਰ ਸਿੰਘ ਲਾਵੀਆ, ਜਥੇਦਾਰ ਮਨਦੀਪ ਸਿੰਘ ਪ੍ਰਧਾਨ ਭਾਈ ਬੱਚਿਤਰ ਸਿੰਘ ਗਤਕਾ ਅਖਾੜਾ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਿਰ ਹੋਈਆਂ।ਸਮਾਗਮ ਦੌਰਾਨ ਜਗਵਿੰਦਰ ਸਿੰਘ ਰਾਮਗੜ੍ਹ ਨੇ ਆਈ ਸੰਗਤ ਦਾ ਧੰਨਵਾਦ ਕੀਤਾ।ਸਮਾਗਮ ਦੌਰਾਨ ਗੁਰੂ ਕੇ ਲੰਗਰ ਅੱਤੁਟ ਵਰਤਾਏ ਗਏੇ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply