ਹੁਸ਼ਿਆਰਪੁਰ, 12 ਜੁਲਾਈ (ਸਤਵਿੰਦਰ ਸਿੰਘ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੈਸ਼ਨ ਕੋਰਟ ਕੰਪਲੈਕਸ ਵਿਖੇ ਮਾਸਿਕ ਕੌਮੀ ਲੋਕ ਅਦਾਲਤ ਲਗਾਈ ਗਈ। ਇਹ ਕੌਮੀ ਲੋਕ ਅਦਾਲਤ ਸਾਲ ੨੦੧੫ ਵਿੱਚ ਲੱਗਣ ਵਾਲੀਆਂ ਕੌਮੀ ਅਦਾਲਤਾਂ ਵਿੱਚੋਂ ਚੌਥੀ ਕੌਮੀ ਲੋਕ ਅਦਾਲਤ ਸੀ। ਇਸ ਲੋਕ ਅਦਾਲਤ ਦਾ ਆਯੋਜਨ ਮਾਨਯੋਗ ਸ੍ਰੀ ਐਸ.ਕੇ. ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਹੁਕਮਾਂ ਹੇਠ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਬਿਜਲੀ ਦੇ ਰੈਵੀਨਿਊ ਕੇਸਾਂ ਦਾ ਨਿਪਟਾਰਾ ਕਰਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇੱਕ ਬੈਂਚ ਦਾ ਗਠਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੁਲ 12 ਕੇਸਾਂ ਦੀ ਸੁਣਵਾਈ ਹੋਈ ਅਤੇ 1 ਕੇਸ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਨੂੰ ਕੁਲ 91145/- ਰੁਪਏ ਦੀ ਰਾਸ਼ੀ ਦੇ ਕਲੇਮ ਦੁਆਏ ਗਏ।ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਤੇ ਧੰਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਗਰੀ ਦੀ ਮਾਨਤਾ ਪ੍ਰਾਪਤ ਹੰਦੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਐਡਮਨਿਸਟਰੇਟਿਵ ਅਧਿਕਾਰੀਆਂ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਆਮ ਜਨਤਾ ਦੇ ਭਰਪੂਰ ਸਹਿਯੋਗ ਲਈ ਧੰਨਵਾਦ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media