ਫਾਜਿਲਕਾ, 12 ਅਪ੍ਰੈਲ (ਵਿਨੀਤ ਅਰੋੜਾ)- ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਅਸੀਂ ਆਪਣੀ ਮਰਜ਼ੀ ਦੀ ਸਰਕਾਰ ਚੁਣ ਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ। ਇਹ ਪ੍ਰਗਟਾਵਾ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਫਾਜਿਲਕਾ ਡਾ.ਐਸ.ਕਰੁਣਾ ਰਾਜੂ ਨੇ ਕੀਤਾ। ਡਾ.ਐਸ.ਕਰੁਣਾ ਰਾਜੂ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਅਪ੍ਰੈਲ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪੋਲਿੰਗ ਸਟੇਸ਼ਨਾਂ ਤੇ ਪਹੁੰਚ ਕੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੇ ਕੋਈ ਵੀ ਵੋਟਰ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਮੱਤਦਾਨ ਹਰੇਕ ਵੋਟਰ ਦਾ ਸੰਵਿਧਾਨਕ ਅਧਿਕਾਰ ਹੈ ਤੇ ਇੱਕ ਇੱਕ ਵੋਟ ਸੰਸਦ ਦੇ ਨਿਰਮਾਣ ਵਿਚ ਵੱਡਾ ਯੋਗਦਾਨ ਪਾਉਂਦਾ ਹੈ। ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੋਟ ਦੇ ਹੱਕ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਲਈ ਸਵੀਪ,ਮੀਡੀਆ ਅਤੇ ਨੁੱਕੜ ਨਾਟਕਾਂ ਤੋਂ ਇਲਾਵਾ ਦਸਤਖ਼ਤ ਮੁਹਿੰਮ ਚਲਾਈ ਜਾ ਰਹੀ ਹੈ।ਡਾ.ਰਾਜੂ ਨੇ ਕਿਹਾ ਕਿ ਹਰੇਕ ਵੋਟਰ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਆਲੇ ਦੁਆਲੇ ਅਤੇ ਸਮਾਜ, ਦੇਸ਼ ਪ੍ਰਤੀ ਜ਼ਿੰਮੇਵਾਰੀ ਸਮਝਦੇ ਹੋਏ ਬਿਨਾਂ ਕਿਸੇ ਡਰ,ਲਾਲਚ, ਨਸ਼ਾ ਰਹਿਤ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰੋ ਤਾਂ ਜੋ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋ ਸਕੇ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …