Friday, October 9, 2026

ਮਜੀਠੀਆ ਵੱਲੋਂ ਅਵਿਨਾਸ਼ ਜੌਲੀ ਨਾਲ ਦੁੱਖ ਦਾ ਪ੍ਰਗਟਾਵਾ

PPN1307201513ਅੰਮ੍ਰਿਤਸਰ, 13 ਜੁਲਾਈ (ਗੁਰਚਰਨ ਸਿੰਘ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ ਡਿਪਟੀ ਮੇਅਰ ਸ੍ਰੀ ਅਵਿਨਾਸ਼ ਜੌਲੀ ਦੀ ਰਿਹਾਇਸ਼ ਵਿਖੇ ਪਹੁੰਚੇ ਅਤੇ ਉਨ੍ਹਾਂ ਨੇ ਸ੍ਰੀ ਜੌਲੀ ਦੇ ਮਾਤਾ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਸਬੰਧ ਵਿੱਚ ਸ੍ਰੀ ਜੌਲੀ ਦਾ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।  ਉਨ੍ਹਾਂ ਕਿਹਾ ਕਿ ਮੇਰੀ ਦਿਲੀ ਇੱਛਾ ਸੀ ਕਿ ਮੈਂ ਨਿੱਜੀ ਤੌਰ ‘ਤੇ ਹਾਜ਼ਰ ਹੋ ਕਿ ਮਾਤਾ ਜੀ ਨੂੰ ਉਨ੍ਹਾਂ ਦੀ ਰਸਮ ਕਿਰਿਆ ਮੌਕੇ ਸ਼ਰਧਾ ਤੇ ਸਤਿਕਾਰ ਭੇਂਟ ਕਰਦਾ, ਪਰ ਕੁੱਝ ਨਾ ਟਾਲੇ ਜਾ ਸਕਣ ਵਾਲੇ ਰੁਝੇਵਿਆਂ ਕਾਰਨ ਮੈਂ ਹਾਜ਼ਰ ਨਹੀਂ ਹੋ ਸਕਿਆ।ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ,ਰਿਸ਼ਤੇਦਾਰਾਂ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply