Friday, October 18, 2024

ਬਾਬਾ ਦਯਾ ਸਿੰਘ (ਸੁਰਸਿੰਘ) ਜੀ ਦੀ ਅੰਤਿਮ ਅਰਦਾਸ ਮੌਕੇ ਪਿੰਡ ਸੁਰਸਿੰਘ ਵਾਲਾ ਵਿਖੇ ਸ਼ਰਧਾਂਜਲੀ ਸਮਾਗਮ

photo- 624ਅੰਮ੍ਰਿਤਸਰ, 28 ਜਨਵਰੀ (ਨਰਿੰਦਰ ਪਾਲ ਸਿੰਘ)
ਛੇਵੇਂ ਪਾਤਸ਼ਾਹ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਵਲੋਂ ਵਰੋਸਾਈ ਨਿਹੰਗ ਜਥੇਬੰਦੀ ਬਾਬਾ ਬਿਧੀ ਚੰਦ ਸੰਪਰਦਾਇ ਦੇ 11ਵੇਂ ਜਥੇਦਾਰ ਬਾਬਾ ਦਯਾ ਸਿੰਘ (ਸੁਰਸਿੰਘ) ਦੀ ਅੰਤਿਮ ਅਰਦਾਸ ਮੌਕੇ ਅੱਜ ਪਿੰਡ ਸੁਰਸਿੰਘ ਵਾਲਾ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ  ਮੌਕੇ ਜਿਥੇ ਵੱਖ-ਵੱਖ ਰਾਜਸੀ, ਸਮਾਜਿਕ, ਧਾਰਮਿਕ ਜਥੇਬੰਦੀਆਂ, ਸੰਤਾਂ ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਕਾਰਸੇਵਾ ਸੰਪਰਦਾ ਦੇ ਮੁਖੀਆਂ, ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੇ ਬਾਬਾ ਦਯਾ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ, ਉਥੇ ਨਾਲ ਹੀ ਬਾਬਾ ਦਯਾ ਸਿੰਘ ਦੇ ਸਪੁੱਤਰ ਬਾਬਾ ਅਵਤਾਰ ਸਿੰਘ ਨੂੰ ਜਥੇਬੰਦੀ ਦੇ 12 ਵੇਂ ਮੁਖੀ ਵਜੋਂ ਦਸਤਾਰ ਭੇਟ ਕੀਤੀ ਗਈ ।
ਬੁਲਾਰਿਆਂ ਨੇ ਕਿਹਾ ਕਿ ਬਾਬਾ ਦਯਾ ਸਿੰਘ ਇਕ ਮਹਾਨ ਤਪੱਸਵੀ, ਤਿਆਗੀ ਅਤੇ ਧਾਰਮਿਕ ਸਖਸ਼ੀਅਤ ਜਿਨਾਂ ਨੇ ਆਪਣੀ ਸਾਰੀ ਜਿੰਦਗੀ ਧਾਰਮਿਕ ਕੰਮਾਂ ਦੇ ਲੇਖੇ ਲਾਈ ਅਤੇ ਲੱਖਾਂ ਲੋਕਾਂ ਨੂੰ ਗੁਰੂ ਪੰਥ ਨਾਲ ਜੋੜਿਆ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਖਾਲਸਾ ਪੰਥ ਤੇ ਕੌਮ ਨੂੰ ਵੱਡਾ ਘਾਟਾ ਪਿਆ ਹੈ।
ਬਾਬਾ ਜੀ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕਰਨ ਵਾਲਿਆਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਭਾਈ ਰਣਜੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ੍ਹ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਪ੍ਰਤਾਪ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਗਿਆਨੀ ਰਵੇਲ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਰਾਮ ਸਿੰਘ ਸੰਗਰਾਵਾਂ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਮੋਹਕਮ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਕਾਰ ਸੇਵਾ ਵਾਲੇ ਬਾਬਾ ਦਰਸ਼ਨ ਸਿੰਘ, ਬਾਬਾ ਜਗਤਾਰ ਸਿੰਘ ਤਰਨਤਾਰਨ, ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਸੁੱਚਾ ਸਿੰਘ ਸਰਹਾਲੀ, ਬਾਬਾ ਕਸ਼ਮੀਰ ਸਿੰਘ ਭੁਰੀ ਵਾਲੇ, ਬਾਬਾ ਨਿਰਮਲ ਸਿੰਘ, ਬਾਬਾ ਗੁਰਦੇਵ ਸਿੰਘ,ਬ ਾਬਾ ਮੱਖਣ ਸਿੰਘ, ਤਰਲੋਕ ਸਿੰਘ, ਭਾਈ ਗੁਰਮੇਜ ਸਿੰਘ ਰਾਗੀ, ਭਾਈ ਹਰਜਿੰਦਰ ਸਿੰਘ ਸ੍ਰੀਨਗਰ, ਬਾਬਾ ਘੋਲਾ ਸਿੰਘ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਗਿਆਨੀ ਬਲਦੇਵ ਸਿੰਘ, ਬਾਬਾ ਮੇਜਰ ਸਿੰਘ ਵਾਂ, ਬਾਬਾ ਉਦੈ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਦਰਸ਼ਨ ਸਿੰਘ ਜੋਤੀਸਰ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਅਮਰਜੀਤ ਸਿੰਘ ਅਨੰਦਪੁਰ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸੁਖਵਿੰਦਰ ਸਿੰਘ ਪੱਟੀ, ਬਠਿੰਡਾ ਤੋ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ, ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ, ਅਦੇਸ਼ ਪ੍ਰਤਾਪ ਸਿੰਘ ਕੈਰੋਂ, ਵਿਧਾਇਕ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ, ਹਰਮਿੰਦਰ ਸਿੰਘ ਗਿੱਲ, ਜਸਬੀਰ ਸਿੰਘ ਸੁਰਸਿੰਘ, ਰਾਣਾ ਗੁਰਜੀਤ ਸਿੰਘ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਵੀਰ ਸਿੰਘ ਲੋਪੋਕੇ, ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਭਾਈ ਰਾਮ ਸਿੰਘ, ਸਮੇਤ ਹੋਰ ਬਹੁਤ ਸਾਰੀਆਂ ਰਾਜਨੀਤਿਕ ਅਤੇ ਧਾਰਮਿਕ ਹਸਤੀਆਂ ਨੇ ਬਾਬਾ ਦਯਾ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ‘ਤੇ ਐਲਾਨ ਕੀਤਾ ਕਿ ਬਾਬਾ ਦਯਾ ਸਿੰਘ ਜੀ ਦੀ ਯਾਦ ਵਿਚ ਪਿੰਡ ਸੁਰਸਿੰਘ ਵਾਲਾ ਵਿਖੇ ਲੜਕੀਆਂ ਦਾ ਕਾਲਜ ਖੋਲਿਆ ਜਾਵੇਗਾ।ਉਨਾਂ ਨੇ ਇਸ ਮੌਕੇ ‘ਤੇ ਪਿੰਡ ਵਿਚ ਬਣਾਏ ਜਾ ਰਹੇ ਸਟੇਡੀਅਮ ਵਾਸਤੇ 28 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਿੰਡ ਦੇ ਵਿਕਾਸ ਕਾਰਜਾਂ ਵਾਸਤੇ 51 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਸ਼੍ਰੋਮਣੀ ਕਮੇਟੀ ਪਰਧਾਨ ਸ੍ਰ ਅਵਤਾਰ ਸਿੰਘ ਮੱਕੜ ਨੇ ਐਲਾਨ ਕੀਤਾ ਕਿ ਬਾਬਾ ਦਯਾ ਸਿੰਘ ਜੀ ਦੀਆਂ ਸਿੱਖ ਪੰਥ ਪ੍ਰਤੀ ਕੀਤੀਆਂ ਮਹਾਨ ਸੇਵਾਵਾਂ ਨੂੰ ਮੁੱਖ ਰੱਖਦਿਆਂ ਅਤੇ ਉਨਾਂ ਦੀ ਯਾਦ ਹਮੇਸ਼ਾਂ ਲੋਕ ਮਨਾਂ ਵਿਚ ਤਾਜਾ ਰੱਖਣ ਲਈ ਬਾਬਾ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿਚ ਸ਼ੁਸ਼ੋਭਿਤ ਕੀਤੀ ਜਾਵੇਗੀ। ਡਾ. ਰਤਨ ਸਿੰਘ ਅਜਨਾਲਾ ਮੈਂਬਰ ਪਾਰਲੀਮੈਂਟ, ਸ. ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ, ਭਾਈ ਪਿੰਦਰਪਾਲ ਸਿੰਘ ਜੀ ਕਥਾਵਾਚਕ,ਅਜੇਪਾਲ ਸਿੰਘ ਮੀਰਾਕੋਟ ਸਾਬਕਾ ਚੇਅਰਮੈਨ, ਭਾਈ ਮਨਜੀਤ ਸਿੰਘ ਚੇਅਰਮੈਨ ਪੇਡਾ, ਜਥੇ. ਖੁਸ਼ਵਿੰਦਰ ਸਿੰਘ ਭਾਟੀਆ, ਰਾਜਮਹਿੰਦਰ ਸਿੰਘ ਮਜੀਠੀਆ, ਠਾਕੁਰ ਉਦੇ ਸਿੰਘ ਨਾਮਧਾਰੀ ਸੰਪਰਦਾਇ, ਸ. ਹਰੀ ਸਿੰਘ ਜੀਰਾ ਸਾਬਕਾ ਮੰਤਰੀ, ਸੰਤ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ, ਸਤਿਆਜੀਤ ਸਿੰਘ ਮਜੀਠੀਆ, ਬਾਬਾ ਤਰਲੋਕ ਸਿੰਘ ਮੁਖੀ ਦਲ ਖਾਲਸਾ ਤਰਨਾ ਦਲ ਖਿਆਲੇ ਵਾਲੇ, ਜਥੇ. ਰਵੇਲ ਸਿੰਘ ਚੁਗਾਵਾਂ ਤਰਨਾ ਦਲ ਮਿਸਲ ਬਾਬਾ ਦੀਪ ਸਿੰਘ ਵੀ ਹਾਜਰ ਸਨ।
ਇਸ ਤੋਂ ਪਹਿਲਾਂ ਬੀਤੀ ਸ਼ਾਮ ਤੋਂ ਹੀ ਸੁਰਸਿੰਘ ਸਥਿਤ ਗੁਰਦੁਆਰਾ ਬਾਬਾ ਬਿਧੀ ਚੰਦ ਦੇ ਬਾਬਾ ਸੋਹਣ ਸਿੰਘ ਯਾਦਗਾਰੀ ਦੀਵਾਨ ਹਾਲ ਵਿਖੇ ਕੀਰਤਨ ਦਰਬਾਰ ਸ਼ੁਰੂ ਹੋਇਆ ਸੀ ਜ ੋਕਿ ਦੇਰ ਰਾਤ ਤੀਕ ਚੱਲਦਾ ਰਿਹਾ। ਅੱਜ ਸਵੇਰ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਅਤੇ ਕਥਾ ਦਾ ਪ੍ਰਵਾਹ ਚੱਲਿਆ, ਜਿਸ ਉਪਰੰਤ ਬਾਬਾ ਜੀ ਨਮਿਤ ਅਰਦਾਸ ਕੀਤੀ ਗਈ ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply