Sunday, October 11, 2026

ਅਕਾਲ ਯੂਨੀਵਰਸਿਟੀ ਦਾ ਉਦਘਾਟਨ 17 ਜੁਲਾਈ ਨੂੰ

ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਬਠਿੰਡਾ ਕਲਗੀਧਰ ਸੁਸਾਇਟੀ ਬੜੂ ਸਾਹਿਬ ਦੀ ਦੇਖ ਰੇਖ ‘ ਚ ਬਣੀ ਅਕਾਲ ਯੂਨੀਵਰਸਿਟੀ  ਦਾ ਉਦਘਾਟਨ 17 ਜੁਲਾਈ ਨੂੰ ਹੋਣ ਜਾ ਰਿਹਾ ਹੈ।ਇਸ ਯੂਨੀਵਰਸਿਟੀ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ। ਇਸ  ਸਬੰਧੀ ਜਾਣਕਾਰੀ ਦਿਦਿਆਂ ਸੁਸਾਇਟੀ ਦੇ ਮੈਂਬਰ ਮਨਜੀਤ ਸਿੰਘ ਬਖ਼ਸੀ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ‘ ਚ  ਆਵਾਜਾਈ ਮੰਤਰੀ ਅਜੀਤ ਕੋਹਾੜ ਅਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠਿਆ ਵੀਂ ਸ਼ਾਮਲ ਹੋਣਗੇ।ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਗੁਰੂ ਸਾਹਿਬਾਨਾਂ ਦੇ ਵਚਨਾਂ ਤੇ ਖਰੀ ਉਤਰੇਗੀ ਅਤੇ ਇਸ ਇਲਾਕੇ ‘ ਚ ਵਿਦਿਆ ਦਾ ਚਾਨਣ ਖਿਲਾਰੇਗੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply