Sunday, October 11, 2026

ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਹੋਏ ਰਿਹਾਅ

ਮੀਡੀਏ ਦਾ ਕੀਤਾ ਧੰਨਵਾਦ

PPN1407201513

ਸੰਦੌੜ, 14 ਜੁਲਾਈ (ਹਰਮਿੰਦਰ ਸਿੰਘ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਅਤੇ ਉਨ੍ਹਾਂ ਦੇ ਜਥੇ ਦੇ ਦੋ ਸਿੰਘ ਭਾਈ ਕੁਲਵੰਤ ਸਿੰਘ ਕਾਂਝਲਾ ਮੁਖੀ ਅਤੇ ਭਾਈ ਲਖਵੀਰ ਸਿੰਘ ਲੱਖਾਂ ਜਿੰਨਾ ਨੂੰ ਬੀਤੇ ਦਿਨੀਂ ਬਿਨਾਂ ਵਜ੍ਹਾ ਲੋਕਾਂ ਨੂੰ ਭੜਕਾਉਣ ਦੇ ਗ਼ਲਤ ਦੋਸ਼ਾਂ ਰਾਹੀ ਹਿਰਾਸਤ ਵਿੱਚ ਲਿਆ ਗਿਆ ਸੀ, ਨੂੰ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਗਏ ਵਿਸ਼ੇਸ਼ ਉੱਦਮ ਅਤੇ ਭਾਈ ਸਾਹਿਬ ਦੀ ਰਿਹਾਈ ਲਈ ਵਿੱਢੇ ਜਾ ਰਹੇ ਸੰਘਰਸ਼ ਦੀ ਰੂਪਰੇਖਾ ਨੂੰ ਦੇਖਦੇ ਹੋਏ ਰਿਹਾਅ ਕਰ ਦਿੱਤਾ ਗਿਆ।ਵਧੇਰੇ ਜਾਣਕਾਰੀ ਦਿੰਦੇ ਹੋਏ ਜਥੇ ਦੇ ਸਿੰਘ ਭਾਈ ਅੰਮ੍ਰਿਤਪਾਲ ਸਿੰਘ ਜੋਧਪੁਰ ਨੇ ਦੱਸਿਆ ਕਿ ਰਿਹਾਈ ਉਪਰੰਤ ਜਥੇ ਦੇ ਸਮੂਹ ਸਿੰਘ ਬਾਪੂ ਸੂਰਤ ਸਿੰਘ ਜੀ ਦੇ ਪਿੰਡ ਹਸਨਪੁਰ ਵਿਖੇ ਪਹੁੰਚੇ।ਉਨ੍ਹਾਂ ਦੱਸਿਆ ਕਿ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲੇ ਦੇ ਜਥੇਬੰਦੀਆਂ ਦੇ ਸਿੰਘਾਂ ਨੇ ਸਿਰੋਪਾਉ ਪਾ ਕੇ ਸਨਮਾਨ ਕੀਤਾ ਅਤੇ ਭਾਈ ਸੁਰਿੰਦਰ ਸਿੰਘ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ ਵਿਸ਼ੇਸ਼ ਸਹਿਯੋਗ ਅਤੇ ਮੀਡੀਏ ਦਾ ਵਿਸ਼ੇਸ਼ ਕਰ ਕੇ ਧੰਨਵਾਦ ਕੀਤਾ ਅਤੇ ਕਿਹਾ ਸਾਡੇ ਜਥੇ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਲਈ ਮੁਹਿੰਮ ਨੂੰ ਰੋਕਣਾ ਨਾ ਮੁਮਕਿਨ ਹੈ, ਇਹ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਉਨ੍ਹਾਂ ਨਾਲ  ਸਰਪੰਚ ਨਾਥ ਸਿੰਘ ਹਮੀਦੀ, ਕੁਲਵੰਤ ਸਿੰਘ ਕਾਂਝਲਾ, ਲਖਵੀਰ ਸਿੰਘ ਮੰਡੀ ਕਲਾਂ, ਜਸਵੀਰ ਸਿੰਘ ਸੰਘੇੜਾ, ਜਸਵਿੰਦਰ ਸਿੰਘ ਸੰਘੇੜਾ, ਸੁਖਵਿੰਦਰ ਸਿੰਘ ਮਾਂਗੇਵਾਲ, ਭੀਮ  ਸਿੰਘ ਸਦੋਵਾਲ, ਗੁਰਪ੍ਰੀਤ ਸਿੰਘ ਜਾਗੋਵਾਲ, ਅੰਮ੍ਰਿਤਪਾਲ ਸਿੰਘ ਜੋਧਪੁਰ, ਆਕਾਸ਼ਦੀਪ ਸਿੰਘ ਮਹਿਲ ਖ਼ੁਰਦ ਤੋ ਇਲਾਵਾ ਜਥੇ ਦੇ ਹੋਰ ਸੇਵਾਦਾਰ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply