
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਸੁਨਹਿਰੇ ਇਤਿਹਾਸ ਵਿੱਚ ਉਸ ਵੇਲੇ ਇਕ ਸੁਨਹਿਰੀ ਪੰਨਾ ਹੋਰ ਜੁੜ ਗਿਆ ਜਦ ਇਸ ਸੰਸਥਾ ਨੂੰ ਤਿੰਨ ਸਾਲਾਂ (2015-17) ਲਈ ਮਾਣਮੱਤਾ ਅੰਤਰ ਰਾਸ਼ਟਰੀ ਸਨਮਾਨ ਂਆਊਟ ਸਟੈਂਡਿੰਗ ਡਿਵੈਲਪਮੈਂਟ ਆਫ਼ ਦਾ ਇੰਟਰਨੈਸ਼ਨਲ ਡਾਇਮੈਨਸ਼ਨਜ਼ ਇਨ ਦਾ ਕੈਰੀਕੁਲਮਂ ਮਿਲਿਆ।ਬ੍ਰਿਟਿਸ਼ ਕੌਂਸਲ ਵੱਲੋਂ ਨਵੀਂ ਦਿੱਲੀ ਵਿਖੇ ਆਯੋਜਿਤ ਭਾਵਪੂਰਤ ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਇਹ ਸਨਮਾਨ ਹਾਸਲ ਕੀਤਾ।ਇਹ ਸਨਮਾਨ ਡੀ.ਏ.ਵੀ. ਪਬਲਿਕ ਸਕੂਲ ਨੂੰ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ ਅਤੇ ਵਿਦਿਅਕ ਤੇ ਸਹਿ ਪਾਠਕ੍ਰਮ ਗਤੀਵਿਧੀਆਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਦੇ ਲਈ ਲਗਾਤਾਰ ਦੂਸਰੀ ਵਾਰ ਮਿਲਿਆ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਸਕੂਲ ਨੂੰ ਇਹ ਸਨਮਾਨ ਮਿਲਣ ਤੇ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੂੰ ਮੁਬਾਰਕਬਾਦ ਦਿੱਤੀ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਉਕਤ ਕੌਂਸਲ ਦਾ ਦਿਲੋਂ ਧੰਨਵਾਦ ਕੀਤਾ।ਉਹਨਾਂ ਨੇ ਕਿਹਾ ਕਿ ਉਹ ਸਕੂਲ ਦੇ ਵਿਕਾਸ ਨੂੰ ਵੇਖ ਕੇ ਅਤੇ ਇਹ ਐਵਾਰਡ ਹਾਸਲ ਕਰਕੇ ਖ਼ੁਸ਼ ਹਨ ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media