Thursday, March 19, 2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਕਰਨਗੇ ਸਬਜੀਆਂ ਦੀ ਕੰਟਰੈਕਟ ਫਾਰਮਿੰਗ

ਡਿਪਟੀ ਕਮਿਸ਼ਨਰ ਵੱਲੋਂ ਇੰਟਰਨੈਸ਼ਨਲ ਮੈਗਾ ਫੂਡ ਪਾਰਕ ਵਿਖੇ ਬੈਠਕ

PPN1407201518

ਫ਼ਾਜ਼ਿਲਕਾ, 14 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੇ ਕਿਸਾਨਾਂ ਦੀ ਆਰਥਿਕ ਤੱਰਕੀ ਲਈ ਸਬਜੀ ਉਤਪਾਦਨ ਕਾਰਗਾਰ ਸਿੱਧ ਹੋ ਸਕਦਾ ਹੈ।ਇਸ ਤੋਂ ਪਹਿਲਾਂ ਕਿਨੂੰ ਦੀ ਪੈਦਾਵਾਰ ਰਾਹੀਂ ਫਲ ਉਤਪਾਦਨ ਵਿਚ ਜ਼ਿਲ੍ਹਾ ਫਾਜ਼ਿਲਕਾ ਪਹਿਲਾਂ ਹੀ ਪੰਜਾਬ ਵਿਚੋਂ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ। ਇਹ ਗੱਲ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਅੱਜ ਇੰਟਰਨੈਸ਼ਨ ਮੈਗਾ ਫੂਡ ਪਾਰਕ ਡੱਬਵਾਲਾ ਕਲਾਂ ਵਿਖੇ ਸਬਜੀਆਂ ਦੀ ਕੰਟਰੈਕਟ ਫਾਰਮਿੰਗ ਸਬੰਧੀ ਬੁਲਾਈ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਸ: ਰਵਿੰਦਰ ਸਿੰਘ ਆਈ.ਏ.ਐਸ. ਨੇ ਇਸ ਮੌਕੇ ਕਿਹਾ ਕਿ ਕਿਸਾਨਾਂ ਲਈ ਫਸਲੀ ਵਿਭਿੰਨਤਾ ਲਾਭਕਾਰੀ ਸਿੱਧ ਹੋ ਰਹੀ ਹੈ। ਇਸ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਬਜੀਆਂ ਦੀ ਕਾਸਤ ਨਾਲ ਜੋੜਨ ਲਈ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਨੂੰ ਕਿਹਾ ਗਿਆ ਹੈ ਕਿ ਉਹ ਸਬਜੀਆਂ ਦੀ ਕੰਟਰੈਕਟ ਫਾਰਮਿੰਗ ਇੰਟਰਨੈਸ਼ਨ ਮੈਗਾ ਫੂਡ ਪਾਰਕ ਡੱਬਵਾਲਾ ਦੇ ਨਾਲ ਕਿਸਾਨਾਂ ਦਾ ਕੰਟਰੈਕਟ ਕਰਵਾ ਕੇ ਕਰਵਾਏ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਬੰਧੀ ਬਕਾਇਦਾ ਸਿਖਲਾਈ ਦਿੱਤੀ ਜਾਵੇ ਤਾਂ ਜੋ ਕਿਸਾਨ ਮਾਰਕੀਟ ਦੀ ਮੰਗ ਅਨੁਸਾਰ ਮਿਆਰੀ ਸਬਜੀਆਂ ਦੀ ਕਾਸਤ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ ਇੰਟਰਨੈਸ਼ਨ ਮੈਗਾ ਫੂਡ ਪਾਰਕ ਡੱਬਵਾਲਾ ਨਾਲ ਕੰਟਰੈਕਟ ਰਾਹੀਂ ਆਲੂ, ਟਮਾਟਰ, ਗਾਜਰ, ਗੋਭੀ, ਮਟਰ ਆਦਿ ਦੀ ਕਾਸਤ ਕਰਨਗੇ। ਇਸ ਸਬੰਧੀ ਪਹਿਲਾਂ ਤੋਂ ਨਿਰਧਾਰਤ ਰੇਟ ਅਤੇ ਸ਼ਰਤਾਂ ਅਨੁਸਾਰ ਇੰਨ੍ਹਾਂ ਸਬਜੀਆਂ ਦੀ ਖਰੀਦ ਇੰਟਰਨੈਸ਼ਨ ਮੈਗਾ ਫੂਡ ਪਾਰਕ ਡੱਬਵਾਲਾ ਵੱਲੋਂ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ੱਵੱਧ ਕਿਸਾਨਾਂ ਨੂੰ ਸਬਜੀਆਂ ਦੀ ਕਾਸਤ ਲਈ ਪ੍ਰੇਰਿਤ ਕੀਤਾ ਜਾ ਸਕੇ ਅਤੇ ਨਾਲ ਦੀ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।
ਇਸ ਮੌਕੇ ਉਨ੍ਹਾਂ ਨੇ ਸਬਜੀਆਂ ਦੀ ਕੰਟਰੈਕਟ ਫਾਰਮਿੰਗ ਕਰਨ ਦੇ ਇੱਛੁਕ ਕਿਸਾਨਾਂ ਅਤੇ ਪਹਿਲਾਂ ਤੋਂ ਸਬਜੀਆਂ ਦੀ ਕਾਸਤ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਹੋਰ ਜਾਣਕਾਰੀ ਲਈ ਆਪਣੇ ਬਲਾਕ ਖੇਤੀਬਾੜੀ ਦਫ਼ਤਰ ਜਾਂ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਫੂਡ ਪਾਰਕ ਦਾ ਦੌਰਾ ਕਰਕੇ ਇਸ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਇੰਟਰਨੈਸ਼ਨ ਮੈਗਾ ਫੂਡ ਪਾਰਕ ਡੱਬਵਾਲਾ ਦੇ ਕੈਪਟਨ ਐਮ.ਐਸ. ਬੇਦੀ ਨੇ ਕਿਹਾ ਕਿ ਅਨੁਬੰਧ ਕਰਨ ਵਾਲੇ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਫੂਡ ਪਾਰਕ ਵੱਲੋਂ ਦੁੱਧ ਘਿਓ ਦੀ ਪ੍ਰੋਸੈਸਿੰਗ ਕੀਤੀ ਜਾ ਰਹੀ ਹੈ ਜਦ ਕਿ ਸਬਜੀਆਂ ਦੀ ਪੈਕਿੰਗ ਕਰਕੇ ਅਤੇ ਉਨ੍ਹਾਂ ਨੂੰ ਠੰਡਾ ਕਰਕੇ ਦੂਰ ਦਰਾਜ ਦੀਆਂ ਮੰਡੀਆਂ ਵਿਚ ਭੇਜਿਆ ਜਾਂਦਾ ਹੈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ: ਚਰਨਦੇਵ ਸਿੰਘ ਮਾਨ, ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਦੀਪ ਸਿੰਘ ਭੁੱਲਰ, ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਜਸਪਾਲ ਸਿੰਘ ਭੱਟੀ, ਇੰਟਰਨੈਸ਼ਨ ਮੈਗਾ ਫੂਡ ਪਾਰਕ ਡੱਬਵਾਲਾ ਦੇ ਜੀ.ਐਮ. ਸੁਭਾਸ ਰਾਣਾ ਅਤੇ ਹੋਰ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ , ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ. ਗੁਰਜੰਟ ਸਿੰਘ ਦੇ ਅਧਿਕਾਰੀ ਹਾਜਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply