ਗੁਰਮਤਿ ਗਿਆਨ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚੇ ਸਨਮਾਨਿਤ
ਅੰਮ੍ਰਿਤਸਰ, 14 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਰਹੱਦੀ ਇਲਾਕੇ ਅੰਦਰ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ 7 ਦਿਨਾਂ ਗੁਰਮਤਿ ਕੈਂਪ ਲਗਾਇਆ ਗਿਆ।ਜਿਸ ਵਿੱਚ ਸਰਹੱਦੀ ਪਿੰਡਾਂ ਦੇ ਬੱਚਿਆਂ ਨੂੰ ਸਿੱਖ ਧਰਮ ਪ੍ਰਤੀ ਜਾਗਰੂਕ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ ) ਦੇ ਪ੍ਰਚਾਰਕ ਭਾਈ ਸੁਖਵੰਤ ਸਿੰਘ ਸਭਰਾਂ ਤੇ ਭਾਈ ਲਵਲਪ੍ਰੀਤ ਸਿੰਘ ਵੱਲੋਂ 7 ਦਿਨਾਂ ਕੈਂਪ ਵਿੱਚ ਭਾਗ ਲੈਣ ਵਾਲੇੇ ਬੱਚਿਆਂ ਨੂੰ ਗੁਰਮਤਿ, ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਯਾਦਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਇਸ ਗੁਰਮਤਿ ਕੈਂਪ ਵਿੱਚ ਕਰੀਬ 200 ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਨੂੰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਦੇ ਮੈਨੇਜਰ ਸ. ਰਜਿੰਦਰ ਸਿੰਘ ਅਟਾਰੀ ਤੇ ਹੈੱਡ ਗ੍ਰੰਥੀ ਭਾਈ ਕ੍ਰਿਪਾਲ ਸਿੰਘ ਨੇ ਸਾਂਝੇ ਤੌਰ ‘ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਵੱਖ-ਵੱਖ ਅਹੁਦੇਦਾਰਾਂ ਨੇ ਕੈਂਪ ਵਿੱਚ ਸ਼ਮੂਲੀਅਤ ਕਰਨ ਵਾਲੇ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੁੜਨ ਦੀ ਵਧਾਈ ਦਿੱਤੀ।ਸਰਹੱਦੀ ਪਿੰਡਾਂ ਵਿੱਚ ਧਰਮ ਪ੍ਰਚਾਰ ਲਈ ਪ੍ਰਚਾਰਕਾਂ ਦੀ ਨਿਯੁਕਤੀ ਕਰਨ ਨੂੰ ਵੱਡਾ ਉਪਰਾਲਾ ਦਸਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਭਾਈ ਬਲਵਿੰਦਰ ਸਿੰਘ, ਭਾਈ ਪ੍ਰਦੀਪ ਸਿੰਘ ਡਾ. ਹਰਵਿੰਦਰ ਸਿੰਘ ਤੇ ਸ. ਸੰਮਾ ਸਿੰਘ ਹਾਜ਼ਰ ਸਨ।
Punjab Post Daily Online Newspaper & Print Media