Thursday, March 19, 2026

ਸਮਾਗਮਾਂ ਦੇ ਕੀਤੇ ਪ੍ਰਬੰਧਾਂ ਲਈ ਮੁੱਖ ਮੰਤਰੀ ਪੰਜਾਬ ਸ. ਬਾਦਲ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਰਹਾਨਾ

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੀ ਵਧਾਈ

PPN1507201510

ਅੰਮ੍ਰਿਤਸਰ, 15 ਜੁਲਾਈ (ਗੁਰਚਰਨ ਸਿੰਘ ) – ਅੰਮ੍ਰਿਤਸਰ ਵਿਖੇ ਕੀਤੇ ਗਏ ਇਤਿਹਾਸਕ ਸਮਾਗਮ ਹਰ ਪੱਖ ਤੋਂ ਪੁਖਤਾ ਤੇ ਸੁਚਾਰੂ ਢੰਗ ਨਾਲ ਕੀਤੇ ਗਏ ਸਨ, ਜਿਸ ਕਾਰਨ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਸਰਾਹਨਾ ਕੀਤੀ। ਉਨਾਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਪ੍ਰਦੀਪ ਸੱਭਰਵਾਲ ਸਮੇਤ ਸਮੂਹ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਵਧਾਈ ਦਿੱਤੀ ਹੈ।
14 ਜੁਲਾਈ ਦੇ ਸਮਾਗਮ ਨੂੰ ਯੋਜਨਾਬੱਧ ਢੰਗ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹਣ ਵਿਚ ਸਮੂਹ ਜ਼ਿਲ੍ਹਾ ਅਧਿਕਾਰੀਆਂ ਦਾ ਵਿਸ਼ੇਸ ਧੰਨਵਾਦ ਕਰਦਿਆਂ ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਨੇ ਕਿਹਾ ਸਮੂਹ ਅਧਿਕਾਰੀਆਂ ਨੇ ਪੂਰੀ ਮਿਹਨਤ ਤੇ ਲਗਨ ਨਾਲ ਸਮਾਗਮ ਨੂੰ ਸਫਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨਾਂ ਕਿਹਾ ਕਿ ਕਰੀਬ ਪਿਛਲੇ 10-15 ਦਿਨਾਂ ਤੋਂ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਕਾਰਜ ਕੀਤੇ ਜਾ ਰਹੇ ਸਨ। ਉਨਾਂ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਦਾ ਕਾਰਨ ਇਕ ਟੀਮ ਵਰਕ ਸੀ, ਜਿਸ ਕਾਰਨ ਇਸ ਵੱਡੇ ਕਾਰਜ ਨੂੰ ਬੜੇ ਹੀ ਸਹਿਜ ਤਰੀਕੇ ਨਾਲ ਸਰ ਕੀਤਾ ਗਿਆ।
ਉਨਾਂ ਸੁਰੱਖਿਆ ਪ੍ਰਬੰਧਾਂ ਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕੀਤੇ ਗਏ ਸਫਲ ਪ੍ਰਬੰਧਾਂ ਲਈ ਸ੍ਰੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ, ਸ੍ਰੀ ਜਸਦੀਪ ਸਿੰਘ ਐਸ.ਐਸ.ਪੀ (ਦਿਹਾਤੀ), ਸ੍ਰੀ ਪਰਮਪਾਲ ਸਿੰਘ ਡੀ.ਸੀ.ਪੀ ਦਾ ਧੰਨਵਾਦ ਕਰਦਿਆਂ ਕਿਹਾ ਉਨਾਂ ਦੇ ਸਹਿਯੋਗ ਨਾਲ ਇਸ ਸਮਾਗਮ ਨੂੰ ਸਫਲਤਾਪੂਰਵਕ ਸੰਪੰਨ ਕੀਤਾ ਗਿਆ ਹੈ। ਉਨਾਂ ਸਮਾਗਮ ਲਈ ਗਠਿਤ ਸਮੂਹ ਕਮੇਟੀਆਂ ਦੇ ਮੁਖੀਆਂ ਤੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਪੂਰੇ ਸਮਾਗਮ ਲਈ ਪ੍ਰੈਸ ਵਲੋਂ ਦਿੱਤੇ ਗਏ ਸਹਿਯੋਗ ਦਾ ਵਿਸ਼ੇਸ ਧੰਨਵਾਦ ਕਰਦਿਆਂ ਉਨਾਂ ਨੂੰ ਸਮਾਗਮ ਦੀ ਸਫਲਤਾ ਦੀ ਵਧਾਈ ਦਿੱਤੀ ਤੇ ਕਿਹਾ ਕਿ ਉਹ ਭਵਿੱਖ ਵਿਚ ਵੀ ਉਨ੍ਹਾਂ ਦੇ ਇਸੇ ਪਿਆਰ ਤੇ ਸਹਿਯੋਗ ਦੀ ਉਮੀਦ ਰੱਖਣਗੇ। ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ, ਮੈਰੀਟੋਰੀਅਸ ਸਕੂਲ, ਖਾਲਸਾ ਕਾਲਜ ਤੇ ਰੀਹੇਬਲੀਟੇਸ਼ਨ ਸੈਂਟਰ ਸਮੇਤ ਵੱਖ-ਵੱਖ ਸਮਾਗਮ ਵਾਲੇ ਸਥਾਨਾਂ ਤੇ ਕੀਤੇ ਗਏ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਸਰਾਹਨਾ ਕੀਤੀ।
ਉਨਾਂ ਸਮਾਗਮ ਲਈ ਤਾਇਨਾਤ ਕੀਤੇ ਗਏ ਨੋਡਲ ਅਫਸਰ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਜਸਬੀਰ ਸਿੰਘ ਐਡੀਸ਼ਨਲ ਕਮਿਸ਼ਨਰ ਨਗਰ ਨਿਗਮ, ਸ੍ਰੀ ਰਾਜੇਸ਼ ਸ਼ਰਮਾ ਐਸ.ਡੀ.ਐਮ-2, ਸ੍ਰੀ ਰੋਹਿਤ ਗੁਪਤਾ ਐਸ.ਡੀ.ਐਮ ਅੰਮ੍ਰਿਤਸਰ-1. ਸ੍ਰੀ ਵਿਮਲ ਸੇਤੀਆਂ ਐਸ.ਡੀ.ਐਮ ਬਾਬਾ ਬਕਾਲਾ, ਸ੍ਰੀ ਸੁਰਿੰਦਰ ਸਿੰਘ ਐਸ.ਡੀ.ਐਮ ਅਜਨਾਲਾ. ਸ੍ਰੀ ਜਸ਼ਨਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਸ੍ਰੀਮਤੀ ਲਵਜੀਤ ਕੌਰ ਕਲਸੀ ਜ਼ਿਲ੍ਹਾ ਟਰਾਂਸਪੋਰਟ ਅਫਸਰ, ਮੈਡਮ ਅਮਨਦੀਪ ਕੌਰ ਸਹਾਇਕ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਗੁਰਿੰਦਰਜੀਤ ਸਿੰਘ ਤਹਿਸੀਲਦਾਰ ਅੰਮ੍ਰਿਤਸਰ, ਸ੍ਰੀ ਪਰਮਪਾਲ ਸਿੰਘ ਗੁਰਾਇਆ ਨਾਇਬ ਤਹਿਸੀਲਦਾਰ, ਸ੍ਰੀ ਜਸਬੀਰ ਸਿੰਘ ਸੋਢੀ ਐਕਸੀਅਨ ਪੀ.ਡਬਲਿਊ.ਡੀ, ਸ੍ਰੀ ਸੁਖਬੀਰ ਸਿੰਘ ਸੋਢੀ ਜ਼ਿਲ੍ਹਾ ਮੰਡੀ ਬੋਰਡ ਅਫਸਰ, ਸ੍ਰੀ ਗੁਲਸ਼ਨ ਕੁਮਾਰ ਜ਼ਿਲ੍ਹਾ ਸਮਾਲ ਸੇਵਿੰਗ ਅਫ਼ਸਰ, ਡਾ. ਰਾਜੂ ਚੌਹਾਨ ਸਿਹਤ ਅਧਿਕਾਰੀ ਨਗਮ ਨਿਗਮ ਸਮੇਤ ਸਮੂਹ ਅਧਿਕਾਰੀਆਂ ਦਾ ਧੰਨਵਾਦ ਕੀਤਾ। ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਨੇ ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ ਅੰਮ੍ਰਿਤਸਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਵੀ. ਵੈਂਕਟਕਸ ਰਾਓ ਡਾਇਰੈਕਟਰ ਏਅਰਪੋਰਟ ਅੰਮ੍ਰਿਤਸਰ, ਕੈਪਟਨ ਰਛਪਾਲ ਸਿੰਘ , ਕੈਪਟਨ ਅਜੈਪਾਲ ਸਿੰਘ ਸਮੇਤ ਉੱਚ ਸਖਸ਼ੀਅਤਾਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply