Thursday, July 2, 2026

ਉਪ ਸਕੱਤਰ ਅੰਦਰੂਨੀ ਸੁਰੱਖਿਆ ਗ੍ਰਹਿ ਮੰਤਰਾਲਾ ਵੱਲੋਂ ਦੂਜੇ ਦਿਨ ਵੀ ਜਿਲ੍ਹੇ ਦੇ ਸਕੂਲਾਂ ਦੀ ਜਾਂਚ

ਵਿਦਿਆਰਥੀਆਂ ਨੂੰ ਮਿਲ ਰਹੀ ਮਿਡ ਡੇਅ ਮੀਲ ਦੀ ਸੁਵਿਧਾ ਤੇ ਪਖਾਨਿਆਂ ਸਬੰਧੀ ਕੀਤੀ ਜਾਂਚ

PPN1507201511

ਫ਼ਾਜ਼ਿਲਕਾ, 15 ਜੁਲਾਈ (ਵਿਨੀਤ ਅਰੋੜਾ) – ਸ੍ਰੀ ਯਤਿੰਦਰ ਕੁਮਾਰ ਉੱਪ ਸਕੱਤਰ ਅੰਦਰੂਨੀ ਸੁਰੱਖਿਆ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ 19 ਸਰਕਾਰੀ ਸਕੂਲਾਂ ਵਿਚ ਸਵੱਛ ਭਾਰਤ ਅਧੀਨ ਸਕੂਲਾਂ ਵਿਚ ਬਣਾਏ ਗਏ ਪਖ਼ਾਨਿਆਂ ਅਤੇ ਬੱਚਿਆਂ ਨੂੰ ਦਿੱਤੇ ਜਾਂਦੇ ਦੁਪਹਿਰ ਦੇ ਖਾਣੇ ( ਮਿਡ ਡੇ ਮੀਲ ) ਦੀ ਚੈਕਿੰਗ ਕੀਤੀ। ਜਿੱਥੇ ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਤੋਂ ਮਿਲ ਰਹੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਲਈ
ਸ਼੍ਰੀ ਯਤਿੰਦਰ ਕੁਮਾਰ ਵੱਲੋਂ ਅੱਜ ਦੂਜੇ ਦਿਨ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਪੈਚਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਤੁਰਕਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਲਾਲੋਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੋਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਰਾਣਾ, ਸਰਕਾਰੀ ਮਿਡਲ ਸਕੂਲ ਰਾਣਾ, ਸਰਕਾਰੀ ਪ੍ਰਾਇਮਰੀ ਸਕੂਲ ਹਸਤਾਂ ਕਲਾਂ, ਸਰਕਾਰੀ ਹਾਈ ਸਕੂਲ ਹਸਤਾਂ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾਂ, ਸੈਦਕੇ ਹਿਠਾੜ, ਸਰਕਾਰੀ ਪ੍ਰਾਇਮਰੀ ਸਕੂਲ ਸੈਦੇਕੇ, ਸਰਕਾਰੀ ਮਿਡਲ ਸਕੂਲ ਲੱਖ ਕੇ ਮੁਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਬਾਇਆ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਮੋਚਣ ਵਾਲਾ, ਗੌਰਮਿੰਟ ਮਾਡਲ ਸਕੂਲ ਚੱਕ ਮੋਚਣ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਟਾਹਲੀਵਾਲਾ, ਸਰਕਾਰੀ ਹਾਈ ਸਕੂਲ ਚੱਕ ਵਜੀਦਾ, ਸਰਕਾਰੀ ਹਾਈ ਸਕੂਲ ਸੈਦੇਕੇ ਉਤਾੜ, ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜਲਾਲਾਬਾਦ ਵਿਚ ਸਕੂਲਾਂ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਸਕੂਲਾਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸ਼੍ਰੀ ਹਰੀ ਚੰਦ ਕੰਬੋਜ ਕੋਲੋਂ ਜ਼ਿਲ੍ਹੇ ਦੇ ਸਕੂਲਾਂ ਵਿਚ ਬਣਾਏ ਗਏ ਕੁੱਲ ਪਖਾਨਿਆਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿਚ ਲੜਕੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਲੜਕੇ ਅਤੇ ਲੜਕੀਆਂ ਲਈ ਵੱਖਰੇ ਵੱਖਰੇ ਤੌਰ ਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਸ਼੍ਰੀ ਯਤਿੰਦਰ ਕੁਮਾਰ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਾਫ਼ ਸਫ਼ਾਈ ਦੇ ਨਾਲ ਸਕੂਲ ਦੇ ਵਾਤਾਵਰਣ ਨੂੰ ਵੀ ਸਾਫ਼ ਸੁਥਰਾ ਰੱਖਿਆ ਜਾਵੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਬਿਮਾਰੀਆਂ ਆਦਿ ਤੋ ਬਚਾਉਣ ਲਈ ਉਨ੍ਹਾਂ ਨੂੰ ਹੱਥਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿਵਾਇਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਫਾਜ਼ਿਲਕਾ ਸ. ਕਰਨੈਲ ਸਿੰਘ, ਸ਼੍ਰੀ ਧਰਮਿੰਦਰ, ਅਧਿਆਪਕ ਸ਼੍ਰੀ ਪ੍ਰਦੀਪ ਛਾਬੜਾ, ਸ਼੍ਰੀ ਰਾਕੇਸ਼ ਕੁਮਾਰ, ਸ਼੍ਰੀ ਪਰਮਿੰਦਰ ਸਿੰਘ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …

Leave a Reply