Thursday, March 19, 2026

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸੰਭਾਵਿਤ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀ ਘਟਨਾ ਨਾਲ ਨਜਿੱਠਣ ਲਈ ਪ੍ਰਬੰਧ ਪੂਰੇ ਕੀਤੇ ਜਾਣ- ਡੀ.ਸੀ

PPN1507201512

ਫ਼ਾਜ਼ਿਲਕਾ, 15 ਜੁਲਾਈ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹੇ ਦੇ ਸੰਭਾਵਿਤ ਹੜ੍ਹ ਪਿੰਡਾਂ ਦਾ ਦੌਰਾ ਕੀਤਾ ਗਿਆ। ਜਿੱਥੇ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਢੰਡੀ ਕੰਦੀਮ, ਘੁਰੱਕਾ, ਪ੍ਰਭਾਤ ਸਿੰਘ ਵਾਲਾ, ਲੱਖੇ ਕੇ ਉਤਾੜ, ਢਾਣੀ ਬਚਨ ਸਿੰਘ, ਢਾਣੀ ਸੰਤੋਖ ਸਿੰਘ ਅਤੇ ਪ੍ਰਭਾਤ ਸਿੰਘ ਵਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਪਿੰਡਾਂ ਵਿਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਸੰਭਾਵਿਤ ਹੜ੍ਹਾਂ ਨੂੰ ਭਾਂਪਦਿਆਂ ਪਿੰਡਾਂ ਵਿਚ ਸਿਹਤ ਸਹੂਲਤਾਂ ਤੋਂ ਇਲਾਵਾ ਹੋਰ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ। ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਲਾਲ ਚੰਦ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਸਿਹਤ ਵਿਭਾਗ ਵੱਲੋਂ ਲਗਾਤਾਰ ਡੇਂਗੂ ਅਤੇ ਮਲੇਰੀਆ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ। ਇਸ ਦੇ ਨਾਲ ਹੀ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੀ ਵਰਤੋਂ ਕਰਨ ਲਈ ਵੀ ਕਿਹਾ ਗਿਆ ਹੈ।  ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. ਜਨਰਲ ਸ. ਚਰਨਦੇਵ ਸਿੰਘ ਮਾਨ, ਐਸ. ਡੀ. ਐਮ. ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਾਲ ਚੰਦ, ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਜਿੰਦਰ ਸਿੰਘ, ਡਾ. ਯੁਵਰਾਜ ਨਾਰੰਗ, ਬੀ.ਈ.ਈ ਮਨਵੀਰ ਸਿੰਘ ਆਦਿ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply