ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜਰ ਲਾਇਸੈਂਸੀ ਹਥਿਆਰਾਂ ਦੇ ਮਾਲਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ, ਪਰ ਕਈ ਲੋਕਾਂ ਨੇ ਚੋਣ ਕਮਿਸ਼ਨਰ ਦੇ ਹੁਕਮਾਂ ਦੀ ਪਰਵਾਹ ਨਾ ਕਰਦਿਆਂ ਹੋਇਆ ਅਜੇ ਤੱਕ ਅਸਲਾ ਜਮਾ ਨਹੀ ਕਰਵਾਇਆ। ਚੋਣ ਪ੍ਰਚਾਰ ਤੇਜ ਹੋਣ ਕਾਰਨ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਅਤੇ ਕਿਸੇ ਵੀ ਅਣਸੁਖਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਅਰੁਣ ਸ਼ਰਮਾ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਲਾਇਸੈਂਸੀ ਹਥਿਆਰ ਤੁਰੰਤ ਥਾਣੇ ਜਮਾਂ ਕਰਵਾਉਣ ਨਹੀਂ ਤਾਂ ਉਹਨਾਂ ਦੇ ਖਿਲਾਫ ਸਖਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ।