Thursday, September 24, 2026

’ਮਿਸ਼ਨ ਇੰਦਰ ਧਨੁਸ਼’ ਤਹਿਤ ਟੀਕਾਕਰਣ ਸੈਸ਼ਨ ਆਯੋਜਿਤ

PPN1607201502ਬਠਿੰਡਾ, 16 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਸੰਪੂਰਣ ਟੀਕਾਕਰਣ ਸਬੰਧੀ ਸ਼ੁਰੂ ਕੀਤੇ ਗਏ ‘ਮਿਸ਼ਨ ਇੰਦਰਧਨੁਸ਼’ ਤਹਿਤ ਬਲਾਕ ਨਥਾਣਾ ਵਿਖੇ ਸਨਿੀਅਰ ਮੈਡੀਕਲ ਅਫਸਰ ਨਥਾਣਾ ਡਾ. ਕੁੰਦਨ ਕੁਮਾਰ ਪਾਲ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ਤੇ ਟੀਕਾਕਰਣ ਸੈਸ਼ਣ ਲਗਾਏ ਗਏ।ਮਿਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕੁੰਦਨ ਕੁਮਾਰ ਪਾਲ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਤਹਿਤ ਬਲਾਕ ਨਥਾਣਾ ਵਿਖੇ ਬੱਚਿਆ ਅਤੇ ਗਰਭਵਤੀ ਔਰਤਾ ਦਾ ਟੀਕਾਕਰਣ ਕੀਤਾ ਗਿਆ, ਨਾਲ ਹੀ ਬੱਚਿਆਂ ਨੂੰ ਓ.ਆਰ.ਐਸ. ਦੇ ਪੈਕਟ ਦਿੱਤੇ ਗਏ ।ਮਿਸ਼ਨ ਇੰਦਰਧਨੁਸ਼ ਦਾ ਟੀਚਾ ਗਰਭਵਤੀ ਔਰਤਾਂ ਅਤੇ ਜੀਰੋ ਤੋਂ ਦੋ ਸਾਲ ਤੱਕ ਦੇ ਬੱਚਿਆਂ ਦਾ ਸੰਪੂਰਣ ਟੀਕਾਕਰਣ ਦਾ ਹੈ। ਉਹਨਾਂ ਦੱਸਿਆ ਕਿ ਸਾਰੇ ਬਲਾਕ ਦਾ ਮਾਈਕਰੋਪਲਾਨ ਤਿਆਰ ਕੀਤਾ ਗਿਆ ਹੈ। ਮਿਸ਼ਨ ਤਹਿਤ ਭੱਠੇ, ਢਾਣੀਆਂ, ਝੁਗੀਆਂ, ਸਲੱਮ ਏਰੀਆ ਜੋ ਕਿ ਰੁਟੀਨ ਟੀਕਾਕਰਣ ਤਹਿਤ ਪੂਰੀ ਤਰਾਂ ਨਾਲ ਕਵਰ ਨਹੀਂ ਹੁੰਦੇ ਹਨ, ਮਿਸ਼ਨ ਇੰਦਰਧਨੁਸ਼ ਤਹਿਤ ਇਸ ਖੇਤਰ ਨੂੰ ਕਵਰ ਕੀਤਾ ਜਾਵੇਗਾ ।ਬਲਾਕ ਐਜੂਕੇਟਰ ਰੋਹਿਤ ਜਿੰਦਲ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਮਝਦਾਰ ਬਣੋ ਅਤੇ ਆਪਣੇ ਬੱਚਿਆਂ ਦਾ ਸੰਪੂਰਣ ਟੀਕਾਕਰਣ ਕਰਵਾਉ ਤਾਂ ਜੋ ਸਿਹਤਮੰਦ ਰਾਸ਼ਟਰ ਦੀ ਸਿਰਜਣਾ ਕੀਤੀ ਜਾ ਸਕੇ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply