Sunday, September 27, 2026

ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਵੱਲੋਂ ਖੂਨ ਦਾਨ ਕੈਂਪ ਲਗਾਇਆ ਗਿਆ

U
U

ਅੰਮ੍ਰਿਤਸਰ, 15 ਜੁਲਾਈ (ਗੁਰਚਰਨ ਸਿੰਘ)- ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਵੱਲੋਂ ਸ੍ਰੀ ਗੁਰੂ ਰਾਮਦਾਸ ਨਿਵਾਸ ਨੇੜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਵਲ ਹਸਪਤਾਲ ਦੇ ਬੱਲਡ ਬੈਂਕ ਦੇ ਇੰਚਾਰਜ ਡਾ. ਅਰੁਣ ਕੁਮਾਰ ਅਤੇ ਗੁਰੂ ਨਾਨਕ ਹਸਪਤਾਲ ਬੱਲਡ ਬੈਂਕ ਦੇ ਇੰਚਾਰਜ ਡਾ. ਨੀਰਜ ਸ਼ਰਮਾ ਤੇ ਡਾ. ਰੇਨੂ ਸ਼ਰਮਾ ਦੀ ਦੇਖ ਰੇਖ ਹੇਠ ਖੂਨਦਾਨ ਕੈਪ ਲਗਾਇਆ ਗਿਆ।
ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਵੱਲੋਂ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਅਤੇ ਮੱਸਿਆ ਤੋਂ ਇੱਕ ਦਿਨ ਪਹਿਲਾਂ ਰਾਤ 7.00 ਤੋਂ 10.00 ਵਜੇ ਤੱਕ ਲਗਾਏ ਜਾਂਦੇ ਕੈਂਪਾਂ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਆਉਣ ਵਾਲੀਆਂ ਸੰਗਤਾਂ ਅਤੇ ਹੋਰ ਖੂਨਦਾਨ ਕਰਨ ਵਾਲੇ ਪ੍ਰੇਮੀਆ ਵੱਲੋਂ ਖੂਨਦਾਨ ਕੀਤਾ ਜਾਂਦਾ ਹੈ ।ਉਹਨਾਂ ਕਿਹਾ ਕਿ ਇਕੱਠਾ ਹੋਇਆ ਇਹ ਖੂਨ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਬੱਲਡ ਬੈਂਕਾਂ ਵਿੱਚ ਜਮਾਂ ਕੀਤਾ ਜਾਂਦਾ ਹੈ ਅਤੇ ਖੂਨਦਾਨੀਆਂ ਨੂੰ ਸਭਾ ਵੱਲੋਂ ਸਨਮਾਨਿਤ ਵੀ ਕੀਤਾ ਜਾਂਦਾ ਹੈ।ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਨਾਂ ਦੀ ਸੰਸਥਾ ਵੱਲੋ ਵਾਤਾਵਰਣ ਦੀ ਸ਼ੁੱਧਤਾ ਲਈ ਸੜਕਾਂ ‘ਤੇ ਪੌਦੇ ਲਗਾਏ ਜਾਂਦੇ ਹਨ ਅਤੇ ਹਰ ਐਤਵਾਰ ਨੂੰ ਗੁਰੂ ਰਾਮਦਾਸ ਲੰਗਰ ਹਾਲ ਦੇ ਉਪਰ ਪੱਗੜੀ ਸਜਾਉਣ ਦੀ ਟਰੇਨਿੰਗ ਜਾਂਦੀ ਹੈ ।
ਇਸ ਮੌਕੇ ਹਰਦੀਪ ਸਿੰਘ, ਹਰਪ੍ਰੀਤ ਸਿੰਘ, ਡਾ. ਕੁਲਜੀਤ ਸਿੰਘ, ਰਣਜੀਤ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਸਿੰਘ, ਜੀਵਨਜੋਤ ਸਿੰਘ, ਨਵਤੀਤ ਸਿੰਘ ਤੋਂ ਇਲਾਵਾ ਹੋਰ ਵੀ ਮੈਂਬਰ ਹਾਜਰ ਸਨ ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply