Monday, September 28, 2026

ਸਮਰਾਲਾ ਸਕੂਲ ਵਿੱਚ ਤਹਿਸੀਲ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

PPN1607201519

ਸਮਰਾਲਾ, 16 ਜੁਲਾਈ (ਪ. ਪ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਲੁਧਿਆਣਾ ਪਰਮਜੀਤ ਕੌਰ ਚਾਹਲ ਦੇ ਦ੍ਰਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਕੁਲਵੰਤ ਸਿੰਘ ਤੇ ਜਵਾਹਰ ਸਿੰਘ ਗਰੇਵਾਲ ਦੀ ਅਗਵਾਈ ਤੇ ਨਿਗਰਾਨੀ ਹੇਠ ਜਨਸੰਖਿਆ ਸਿੱਖਿਆ ਵਿਸ਼ੇ ਤੇ ਤਹਿਸੀਲ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਇਸ ਮੁਕਾਬਲੇ ਦੌਰਾਨ ਤਹਿਸੀਲ ਦੇ 12 ਸਕੂਲਾਂ ਨੇ ਭਾਗ ਲਿਆ।ਇਸ ਮੁਕਾਬਲੇ ਦੌਰਾਨ ਦਸਵੀਂ ਜਮਾਤ ਦੀ ਜੈਸਮੀਨ ਕੌਰ ਪੁੱਤਰੀ ਸਤਵੰਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਨੇ ਪਹਿਲਾ, ਬਾਰਵੀਂ ਜਮਾਤ ਦੀ ਅੰਜਲੀ ਕਸਾਨਾ ਪੁੱਤਰੀ ਸ਼ੁਭਾਸ ਚੰਦ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਨੇ ਦੂਜਾ ਅਤੇ ਦਸਵੀਂ ਜਮਾਤ ਦੀ ਕਮਲਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਸਰਕਾਰੀ ਹਾਈ ਸਕੂਲ ਚੱਕ ਮਾਫੀ ਨੇ ਤੀਸਰਾ ਸਥਾਨ ਹਾਸਿਲ ਕਰਦੇ ਹੋਏ ਆਪਣੇ ਆਪਣੇ ਸਕੂਲਾਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਦੌਰਾਨ ਸਾਇੰਸ ਮਿਸਟ੍ਰੈਸ ਜਸਪ੍ਰੀਤ ਕੌਰ ਤੇ ਸੁਰਿੰਦਰ ਕੌਰ ਤੋਂ ਇਲਾਵਾ ਸ.ਸ.ਮਾਸਟਰ ਜਸਵਿੰਦਰ ਸਿੰਘ ਵੱਲੋਂ ਬਤੌਰ ਜੱਜ ਅਤੇ ਲੈਕਚਰਾਰ ਬਲਰਾਜ ਸਿੰਘ ਵੱਲੋਂ ਸਟੇਜ ਸਕੱਤਰ ਦੀ ਡਿਊਟੀ ਬਾਖੂਬੀ ਨਿਭਾਈ ਗਈ। ਸਮਾਗਮ ਦੇ ਅਖੀਰ ਵਿੱਚ ਪ੍ਰਿੰਸੀਪਲ ਕੁਲਵੰਤ ਸਿੰਘ ਵੱਲੋਂ ਤਹਿਸੀਲ ਦੇ ਵੱਖਰੇ ਵੱਖਰੇ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਮੁਕਾਬਲੇ ਦੇ ਜੇਤੂਆਂ ਨੂੰ ਮੁਬਾਰਕਬਾਦ ਵੀ ਦਿੱਤੀ ਗਈ।
ਇਸ ਮੌਕੇ ਲੈਕਚਰਾਰ ਜਤਿੰਦਰ ਕੁਮਾਰ, ਰਾਜੀਵ ਰਤਨ, ਹਰੀ ਚੰਦ ਵਰਮਾ, ਹਰਿੰਦਰਪਾਲ ਸਿੰਘ ਗਰੇਵਾਲ, ਇੰਦਰਪ੍ਰੀਤ ਕੌਰ, ਜਯੋਤੀ ਵਰਮਾ ਤੋਂ ਇਲਾਵਾ ਬਿਕਰਮ ਭਨੋਟ, ਵਿਨੋਦ ਰਾਵਲ ਅਤੇ ਕੰਪਿਊਟਰ ਫੈਕਲਟੀ ਬਲਰਾਜ ਸਿੰਘ ਆਦਿ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply