Friday, March 20, 2026

ਸਿੱਖ ਇਤਿਹਾਸ ਰੀਸਰਚ ਬੋਰਡ ਦਾ ਪੁਨਰ ਗਠਨ ਹੋਵੇਗਾ  – ਜਥੇਦਾਰ ਅਵਤਾਰ ਸਿੰਘ

2020 ‘ਚ ਸ਼ਰੋਮਣੀ ਕਮੇਟੀ ਦੇ 100 ਸਾਲ ਪੂਰੇ ਹੋਣ ‘ਤੇ ਦਸਤਾਵੇਜ਼ੀ ਇਤਿਹਾਸ ਲਿਖਵਾਇਆ ਜਾਵੇਗਾ

Avtar Singh SGPC

ਅੰਮ੍ਰਿਤਸਰ, 16  ਜੁਲਾਈ (ਗੁਰਪ੍ਰੀਤ ਸਿੰਘ) – ਸਿੱਖ ਇਤਿਹਾਸ ਰੀਸਰਚ ਬੋਰਡ ਦਾ ਪੁਨਰ ਗਠਨ ਹੋਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਦਿਲਜੀਤ ਸਿੰਘ ਬੇਦੀ ਸਕੱਤਰ ਮੀਡੀਆ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ।
ਸ. ਬੇਦੀ ਨੇ ਦੱਸਿਆ ਕਿ ਇਸ ਬੋਰਡ ਵਿੱਚ ਸ਼ਰੋਮਣੀ ਕਮੇਟੀ ਪ੍ਰਧਾਨ ਦੇ ਇਲਾਵਾ ੫ ਮੈਂਬਰ ਹੁੰਦੇ ਹਨ।ਉਨ੍ਹਾਂ ਕਿਹਾ ਕਿ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਖੇ ਉਰਦੂ, ਫਾਰਸੀ, ਅੰਗਰੇਜ਼ੀ ਤੇ ਹਿੰਦੀ ਦੇ (ਖੋਜ ਕਰਤਾ) ਵਿਦਵਾਨ ਵੀ ਤਾਇਨਾਤ ਕੀਤੇ ਜਾਣਗੇ, ਜੋ ਆਪਣੀ ਵ’ਡਮੁੱਲੀ ਖੋਜ ਰਾਹੀਂ ਪਾਠਕਾਂ ਦੀ ਝੋਲੀ ਉਹ ਦੁਰਲੱਭ ਇਤਿਹਾਸ ਪਾਉਣਗੇ ਜਿਸ ਨੂੰ ਕਿਸੇ ਭਾਸ਼ਾ ਦੀ ਜਾਣਕਾਰੀ ਨਾ ਹੋਣ ਕਾਰਣ ਪਾਠਕ ਪੜ੍ਹਨ ਤੋਂ ਵਾਂਝੇ ਰਹਿ ਜਾਂਦੇ ਹਨ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ਰੋਮਣੀ ਕਮੇਟੀ ਦੀ ਦਿਲੀ ਇੱਛਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਜੋ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਖੇ ਸੁਭਾਏਮਾਨ ਹਨ ਉਨ੍ਹਾਂ ਦੀ ਸਾਂਭੁਸੰਭਾਲ ਲਈ ਇਸ ਦੇ ਨੇੜੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੀ ਜਲਦ ਉਸਾਰੀ ਸ਼ੁਰੂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਪ੍ਰਸਿੱਧ ਇਤਿਹਾਸਕਾਰਾਂ ਅਤੇ ਗੁਰਬਾਣੀ ਟੀਕਾਕਾਰਾਂ ਦੀਆਂ ਉਹ ਪੁਸਤਕਾਂ ਜੋ ਉਪਲਬ’ਧ ਨਹੀਂ ਜਾਂ ਜਿਨ੍ਹਾਂ ਦੀ ਪ੍ਰਕਾਸ਼ਨਾ ਨਹੀਂ ਹੋ ਰਹੀ ਉਨ੍ਹਾਂ ਨੂੰ ਦੁਬਾਰਾ ਪ੍ਰਕਾਸ਼ਿਤ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਨਿੱਜੀ ਤੌਰ ਤੇ ਗੁਰਬਾਣੀ ਜਾਂ ਸਿੱਖ ਇਤਿਹਾਸ ਸਬੰਧੀ ਵੱਖੁਵੱਖ ਖਰੜੇ ਪਏ ਹਨ ਸ਼ਰੋਮਣੀ ਕਮੇਟੀ ਉਨ੍ਹਾਂ ਤੋਂ ਵੀ ਉਹ ਖਰੜੇ ਭੇਟਾ ਰਹਿਤ ਜਾਂ ਭੇਟਾ ਸਹਿਤ ਹਾਸਲ ਕਰੇਗੀ।ਉਨ੍ਹਾਂ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਅਤੇ ਜਲਦੀ ਹੀ ਇਸ ਨੂੰ ਆਨਲਾਈਨ ਵੀ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਤੱਕ ਵੀ ਗੁਰਬਾਣੀ ਅਤੇ ਸਿੱਖ ਇਤਿਹਾਸ ਸਬੰਧੀ ਦੁਰਲੱਭ ਜਾਣਕਾਰੀ ਪਹੁੰਚ ਸਕੇ ਅਤੇ ਉਹ ਇਸ ਨੂੰ ਪੜ੍ਹ ਕੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਣ।
ਇਕ ਵਿਸ਼ੇਸ਼ ਜਾਣਕਾਰੀ ਦੇਂਦਿਆਂ ਸ. ਬੇਦੀ ਨੇ ਦੱਸਿਆ ਕਿ 2020 ਵਿੱਚ ਸਿੱਖਾਂ ਦੀ ਸਿਰਮੌਰ ਸੰਸਥਾ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ 100 ਸਾਲ ਪੂਰੇ ਕਰਨ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਣਯੋਗ ਪ੍ਰਧਾਨ ਸਾਹਿਬ ਦੇ ਦਿਸ਼ਾੁਨਿਰਦੇਸ਼ਾਂ ਹੇਠ ਪ੍ਰਸਿੱਧ ਵਿਦਵਾਨਾਂ ਅਤੇ ਸ਼ਰੋਮਣੀ ਕਮੇਟੀ ਦੇ ਸਕਾਲਰਾਂ ਪਾਸੋਂ ਸ਼ਰੋਮਣੀ ਕਮੇਟੀ ਦਾ 100 ਦਾਰਸ਼ਨਿਕ ਪਿਛੋਕੜ ਅਤੇ ਗੁਰਦੁਆਰਿਆਂ ਦੇ ਪ੍ਰਬੰਧ ਉਪਰੰਤ ਇਸ ਦੇ ਸੁਧਾਰਾਂ ਵਿੱਚ ਲਿਆਂਦੀ ਜਾਗ੍ਰਿਤੀ ਬਾਰੇ ਭਰਪੂਰ ਜਾਣਕਾਰੀ ਹੋਵੇਗੀ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply