Tuesday, September 29, 2026

 ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਪ੍ਰਸਾਸ਼ਨ ਤੁਰੰਤ ਕਾਰਵਾਈ ਕਰੇ – ਜਥੇਦਾਰ

Giani-Gurbachan-Singh1ਅੰਮ੍ਰਿਤਸਰ, 17 ਜੁਲਾਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸਖ਼ਤ ਲਹਿਜੇ ਵਿਚ ਬੋਲਦਿਆਂ ਕਿਹਾ ਕਿ ਪਿੰਡ ਕੋਟਲੀ ਮਈਆਂ, ਜ਼ਿਲ੍ਹਾ ਗੁਰਦਾਸਪੁਰ ਵਿਚ ਜੋ ਸ਼ਰਾਰਤੀ ਅਨਸਰਾਂ ਵੱਲੋਂ ਪਾਵਨ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ, ਬਹੁਤ ਹੀ ਨਿੰਦਣਯੋਗ ਘਟਨਾ ਹੈ। ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਉਨਾਂ ਕਿਹਾ ਕਿ ਇਹ ਇਕ ਗਿਣੀ-ਮਿਥੀ ਸਾਜਿਸ਼ ਮਾਲੂਮ ਹੁੰਦੀ ਹੈ, ਕਿਉਂਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ, ਜੋ ਸਿੱਖਾਂ ਲਈ ਅਸਹਿ ਹਨ।
ਸਿੰਘ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਪ੍ਰਸ਼ਾਸਨ 24 ਘੰਟੇ ਵਿਚ ਜੇਕਰ ਕਿਸੇ ਕਾਤਿਲ ਨੂੰ ਲੱਭ ਸਕਦਾ ਹੈ ਤਾਂ ਸਿੱਖਾਂ ਦੇ ਗੁਰੂ ਦੀ ਬੇਅਦਬੀ ਕਰਨ ਵਾਲਾ ਕਿਉਂ ਨਹੀਂ ਲੱਭ ਸਕਦਾ।ਇਸ ਲਈ ਪ੍ਰਸ਼ਾਸਨ ਤੁਰੰਤ ਕਾਰਵਾਈ ਕਰਕੇ ਅਸਲੀ ਵਿਅਕਤੀ ਨੂੰ ਲੱਭ ਕੇ ਉਸ ਉਪਰ ਸਖ਼ਤ ਕਾਰਵਾਈ ਕਰੇ ਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ।
ਉਨਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ-ਘਰਾਂ ਵਿਚ ਪੂਰੀ ਚੌਕਸੀ ਰੱਖਣ ਅਤੇ ਪੱਕੇ ਤੌਰ ‘ਤੇ ਇੱਕ ਸੇਵਾਦਾਰ ਹਰ ਸਮੇਂ ਡਿਊਟੀ ਪੁਰ ਤਾਇਨਾਤ ਰਹੇ।ਜਿਸ ਨਾਲ ਗੁਰੁ-ਘਰ ਵਿਚ ਹਰ ਆਉਣ-ਜਾਣ ਵਾਲੇ ਵਿਅਕਤੀ ਦਾ ਪਤਾ ਲੱਗ ਸਕੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply