ਅੰਮ੍ਰਿਤਸਰ, 17 ਜੁਲਾਈ (ਗੁਰਚਰਨ ਸਿੰਘ) – ਸ੍ਰੀ ਤੇਜਿੰਦਰਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਬੱਚਿਆਂ ਦੇ ਵਿਕਾਸ, ਸੁਰੱਖਿਆ ਤੇ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਇਸੇ ਲੜੀ ਨੂੰ ਅੱਗੇ ਤੌਰਦਿਆਂ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ ਮੈਂਟਲੀ ਚੈਲੇਂਜਡ (ਮਾਨਸਿਕ ਤੌਰ ‘ਤੇ ਕੰਮਜੌਰ) ਬੱਚਿਆਂ ਲਈ ਸੰਸਥਾਵਾਂ, ਹੋਮ ਚਲਾ ਰਹੇ ਸਵੈ ਸੇਵੀ ਸੰਗਠਨਾਂ ਤੇ ਗੈਰ ਸਰਕਾਰੀ ਸੰਸਥਾਵਾਂ ਦੀ ਰਜਿਸ਼ਟਰੇਸ਼ਨ ਕੀਤੀ ਜਾਣੀ ਹੈ।ਇਸ ਦੇ ਅੰਤਰਗਤ ਂਿਜ਼ਲਾ੍ ਵਿੱਚ ਜਿਹੜੀਆਂ ਅਜਿਹੀਆਂ ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਹ ਆਪਣੇ ਆਪ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ ਨਾਲ ਰਜਿਸਟਰਡ ਕਰਵਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, 24 ਮਜੀਠਾ ਰੋਡ, ਅੰਮ੍ਰਿਤਸਰ ਨਾਲ ਮਿਤੀ 27 ਜੁਲਾਈ ਤੱਕ ਸੰਪਰਕ ਕਰ ਸਕਦੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਅੰਮ੍ਰਿਤਸਰ ਪਰਨੀਤ ਕੌਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media