Friday, March 20, 2026

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਸਬੰਧੀ ਮੀਟਿੰਗ

ਜ਼ਿਲ੍ਹੇ ਦੇ ਪਿੰਡਾਂ ਦੇ ਟੋਭਿਆਂ ਵਿਚ ਖੜ੍ਹੇ ਪਾਣੀ ਨੂੰ ਕੱਢਣ ਲਈ ਕੀਤੇ ਜਾਣ ਪ੍ਰਬੰਧ

PPN1707201508

ਫਾਜ਼ਿਲਕਾ, 17 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ. ਏ. ਐਸ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਵੱਖ ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਕੰਮ ਜਲਦ ਤੋਂ ਜਲਦ ਨੇਪਰੇ ਚਾੜ੍ਹ ਕੇ ਉਨ੍ਹਾਂ ਦੇ ਵਰਤੋਂ ਸਾਰਟੀਫਿਕੇਟ ਜਮ੍ਹਾਂ ਕਰਵਾਏ ਜਾਣ ।
ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਬਣਨ ਵਾਲੇ 28 ਆਂਗਣਵਾੜੀ ਕੇਂਦਰਾਂ, 134 ਰਾਜੀਵ ਗਾਂਧੀ ਸੇਵਾ ਕੇਂਦਰਾਂ ਆਦਿ ਦੇ ਕੰਮਾਂ ਨੂੰ ਵੀ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਕਿਹਾ। ਉਨ੍ਹਾਂ ਇਸ ਮੌਕੇ ਪੀਡਬਲਯੂ ਡੀ, ਮੰਡੀ ਬੋਰਡ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੀ ਦੇਖ ਰੇਖ ਵਿਚ ਚੱਲ ਰਹੇ ਵਿਕਾਸ ਕਾਰਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਨਿਰਮਾਣ, ਸੁਵਿਧਾ ਕੇਂਦਰਾਂ , ਜਲਾਲਾਬਾਦ ਵਿਚ ਬਣ ਰਹੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਲੜਕੇ, ਪ੍ਰਾਇਮਰੀ ਹੈਲਥ ਸੈਂਟਰ ਲਮੋਚੜ ਕਲਾਂ, ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਚੱਲ ਰਹੇ ਗਲੀਆਂ ਦੇ ਸੀ. ਸੀ. ਫਲੋਰਿੰਗ ਦਾ ਕੰਮ, ਪੋਲੀਕਲੀਨਿਕ ਅਰਨੀਵਾਲਾ, ਜੁਡੀਸ਼ੀਅਲ ਕੰਪਲੈਕਸ ਫਾਜ਼ਿਲਕਾ, ਡਰਾਈਵਿੰਗ ਟੈਸਟ ਸੈਂਟਰ ਅਬੋਹਰ, ਫਾਜ਼ਿਲਕਾ ਤੋਂ ਇਲਾਵਾ ਜ਼ਿਲ੍ਹੇ ਵਿਚ ਚੱਲ ਰਹੇ ਡਰੇਨਾਂ ਦੇ ਪੁਲਾਂ ਆਦਿ ਦੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ।
ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਪਿੰਡਾਂ ਵਿਚ ਟੋਭਿਆਂ, ਛੱਪੜ ਆਦਿ ਵਿਚ ਪਾਣੀ ਖੜ੍ਹਾ ਹੈ ਉਨ੍ਹਾਂ ਵਿਚੋਂ ਪਾਣੀ ਨੂੰ ਬਾਹਰ ਕੱਢਣ ਦੇ ਪ੍ਰਬੰਧ ਕੀਤੇ ਜਾਣ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਬਰਸਾਤ ਮੌਸਮ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ।
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ( ਜ.) ਸ. ਚਰਨਦੇਵ ਸਿੰਘ ਮਾਨ, ਸ. ਜਤਿੰਦਰ ਸਿੰਘ ਬਰਾੜ ਡੀ ਡੀ ਪੀ ਓ, ਸ਼੍ਰੀ ਅਸ਼ੋਕ ਚਟਾਨੀ ਡੀ. ਸੀ. ਐਫ. ਏ ਤੋਂ ਇਲਾਵਾ ਐਸਡੀਓ, ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply