Friday, October 9, 2026

ਬਾਬਾ ਮਨਜੀਤ ਸਿੰਘ ਫਗਵਾੜਾ ਦੀ ਸਾਲਾਨਾ ਯਾਦ ਮਨਾਈ

ਅੰਮ੍ਰਿਤਸਰ, 17 ਜੁਲਾਈ (ਗੁਰਪ੍ਰੀਤ ਸਿੰਘ) ੁ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਮਨਜੀਤ ਸਿੰਘ ਫਗਵਾੜੇ ਵਾਲੇ ਪਿਛਲੇ ਸਾਲ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਦੀ ਸਲਾਨਾ ਮਿੱਠੀ ਯਾਦ ਨੂੰ ਤਾਜਾ ਕਰਦਿਆਂ ਬਾਬਾ ਪਰਮਜੀਤ ਸਿੰਘ ਤੇ ਡਾਕਟਰ ਧਰਮਜੀਤ ਸਿੰਘ ਹੰਸਾਲੀ ਵਾਲੇ ਕਾਰ ਸੇਵਾ ਵਾਲਿਆਂ ਨੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਰਣਜੀਤ ਸਿੰਘ ਨੇ ਕੀਤੀ।
ਸਵਰਗਵਾਸੀ ਬਾਬਾ ਮਨਜੀਤ ਸਿੰਘ ਦੀ ਯਾਦ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਡਾਕਟਰ ਧਰਮਜੀਤ ਸਿੰਘ ਕਾਰਸੇਵਾ ਗੁਰਦੁਆਰਾ ਬਾਬਾ ਅਟ’ਲ ਰਾਏ ਸਾਹਿਬ ਨੇ ਸਮਾਗਮ ਵਿੱਚ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਤੇ ਪ੍ਰੀਵਾਰਕ ਮੈਂਬਰਾਂ ਨੂੰ ਗੁਰੂ ਘਰੋਂ ਸਿਰੋਪਾਓ ਦੀ ਬਖਸ਼ਿਸ਼ ਕੀਤੀ।
ਇਸ ਮੌਕੇ ਜਥੇਦਾਰ ਬਲਦੇਵ ਸਿੰਘ ਕਲਿਆਣ ਤੇ ਬੀਬੀ ਨਿਰਮਲ ਕੌਰ ਮੈਂਬਰ, ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਜਤਿੰਦਰ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਬਾਬਾ ਮਨਜੀਤ ਸਿੰਘ ਦੇ ਪ੍ਰੀਵਾਰਕ ਮੈਂਬਰਾਂ ਵਿਚੋਂ ਪਿਤਾ ਸ. ਹਰਭਜਨ ਸਿੰਘ, ਮਾਤਾ ਬੀਬੀ ਕਿਰਪਾਲ ਕੌਰ, ਧਰਮ ਪਤਨੀ ਬੀਬੀ ਹਰਜੀਤ ਕੌਰ, ਬੇਟਾ ਭਾਈ ਪਰਮਜੀਤ ਸਿੰਘ, ਬੇਟੀ ਬੀਬੀ ਰਜਵੰਤ ਕੌਰ, ਭੈਣ ਬੀਬੀ ਜਗਦੀਸ਼ ਕੌਰ ਤੇ ਸੁਰਜੀਤ ਕੌਰ, ਭਰਾ ਭਾਈ ਗੁਰਬਖਸ਼ ਸਿੰਘ ਤੇ ਰਜਿੰਦਰ ਸਿੰਘ, ਬਾਬਾ ਅਨੂਪ ਸਿੰਘ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ, ਬਾਬਾ ਗੁਰਦਿਆਲ ਸਿੰਘ ਦਮਦਮੀ ਟਕਸਾਲ, ਬਾਬਾ ਗੁਰਮੁਖ ਸਿੰਘ, ਭਾਈ ਜਗਤਾਰ ਸਿੰਘ ਹੰਸਾਲੀ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply