Friday, October 9, 2026

ਮੀਰੀ-ਪੀਰੀ ਦਿਵਸ ‘ਤੇ ਕਥਾ ਦਾ ਪ੍ਰਵਾਹ 19 ਜੁਲਾਈ ਤੋਂ – ਮੈਨੇਜਰ

Hargobind Ji

ਅੰਮ੍ਰਿਤਸਰ, 17 ਜੁਲਾਈ (ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ 19 ਜੁਲਾਈ ਨੂੰ ਕਥਾ ਦਾ ਪ੍ਰਵਾਹ ਸ਼ੁਰੂ ਹੋਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਤੇ ਗੁਰਦੁਆਰਾ ਸ੍ਰੀ ਬਿਬਕੇਸਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ 19 ਜੁਲਾਈ ਤੋਂ 25 ਜੁਲਾਈ ਤੀਕ ਹਰ ਰੋਜ਼ ਸ਼ਾਮ 5.00 ਤੋਂ 6.00 ਵਜੇ ਤੱਕ ਸਿੱਖ ਇਤਿਹਾਸ ਦੀ ਕਥਾ ਹੋਵੇਗੀ।ਉਨ੍ਹਾਂ ਦੱਸਿਆ ਕਿ 26 ਜੁਲਾਈ ਨੂੰ ਸਵੇਰੇ 7.30 ਤੋਂ 9.00 ਵਜੇ ਤੀਕ ਮੁਖਵਾਕ ਅਤੇ ਮੀਰੀ- ਪੀਰੀ ਦਿਵਸ ‘ਤੇ ਗੁਰ ਇਤਿਹਾਸ ਦੀ ਕਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਕਰਨਗੇ।ਸੰਗਤਾਂ ਨੂੰ ਅਪੀਲ ਹੈ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਮੌਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply