
ਅੰਮ੍ਰਿਤਸਰ, 19 ਜੁਲਾਈ (ਗੁਰਚਰਨ ਸਿੰਘ) – ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਜ ਬਾਰ ਕੌਸਲ ਆਫ ਪੰਜਾਬ ਅਤੇ ਹਰਿਆਣਾ ਦਾ ਨੀਂਹ ਪੱਥਰ ਰੱਖਣ ਸਬੰਧੀ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਭਾਰਤ ਵਿਚ ਬਣਨ ਵਾਲਾ ਇਹ ਪਹਿਲਾ ਬਾਰ ਕੌਸਲ ਹੈ। ਉਨਾਂ ਬਾਰੇ ਕੌਸਲ ਦੀ ਉਸਾਰੀ ਲਈ ਆਪਣੇ ਅਖਤਿਆਰੀ ਫੰਡ ਵਿਚ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਨਾਲ ਹੀ ਕਿਹਾ ਕਿ ਉਹ ਭਵਿੱਖ ਵਿਚ ਵੀ ਕਿਸੇ ਪ੍ਰਕਾਰ ਦੀ ਆਰਥਿਕ ਸਹਾਇਤਾ ਦੇਣ ਤੋਂ ਪਿੱਛੇ ਨਹੀਂ ਹੱਟਣਗੇ।
ਸਥਾਨਕ ਇਕ ਰਿਜੋਰਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਵਜ਼ੀਰ ਸ੍ਰੀ ਜੌਸ਼ੀ ਨੇ ਕਿਹਾ ਰਾਜ ਸਰਕਾਰ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਅੰਮ੍ਰਿਤਸਰ ਸ਼ਹਿਰ ਨੂੰ ਦੁਨੀਆਂ ਦਾ ਬਿਹਤਰੀਨ ਸ਼ਹਿਰ ਬਣਾਉਣ ਲਈ ਸ਼ਹਿਰ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਡ ਆਕਾਰੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨਾਂ ਕਿਹਾ ਕਿ ਗੁਰੂ ਦੀ ਨਗਰੀ ਵਿਖੇ ਰੋਜ਼ਾਨਾ ਲੱਖਾ ਦੀ ਤਦਾਦ ਵਿਚ ਸੈਲਾਨੀ ਆਉੇਦੇ ਹਨ, ਜਿਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਾਜ ਸਰਕਾਰ ਬਹੁਮੁਖੀ ਵਿਕਾਸ ਕਾਰਜ ਕਰਵਾ ਰਹੀ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਰਾਸਤੀ ਸ਼ਹਿਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਛੇਤੀ ਹੀ ਦੇਸ਼ ਦੇ ਹੋਰਨਾਂ ਸੂਬਿਆਂ ਲਈ ਰੋਲ ਮਾਡਲ ਵਜੋਂ ਉਭਰੇਗਾ ਅਤੇ ਇਸ ਦੇ ਇੱਕ ਛੋਟਾ ਸੂਬਾ ਹੋਣ ਦੇ ਬਾਵਜੂਦ ਹੋਰਨਾਂ ਸੂਬਿਆਂ ਦੇ ਮੁਕਾਬਲੇ ਇਥੇ ਸਭ ਤੋਂ ਵਧੀਆ 4 ਮਾਰਗੀ ਅਤੇ 6 ਮਾਰਗੀ ਸੜਕਾਂ ਹੋਣਗੀਆਂ ਜਿਥੇ ਹਰ ਕੋਈ ਥੋੜ੍ਹੇ ਸਮੇਂ ਵਿਚ ਇੱਕ ਥਾਂ ਤੋਂ ਦੂਜੀ ਥਾਂ ਸੁਰੱਖਿਅਤ ਜਾ ਸਕੇਗਾ। ਉਨਾਂ ਦੱਸਿਆ ਕਿ ਹਿਰਦੇ ਸਕੀਮ ਤਹਿਤ ਅੰਮ੍ਰਿਤਸਰ ਸ਼ਹਿਰ ਦੀ ਚੋਣ ਕੀਤੀ ਗਈ ਹੈ ਜਿਥੇ ਇਹ ਸਕੀਮ 68.45 ਕਰੋੜ ਰੁਪਏ ਦੀ ਲਾਗਤ ਨਾਲ ਲਾਗੂ ਹੋਵੇਗੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੀ ਅਮਰੁਤ (ਅਟਲ ਮਿਸ਼ਨ ਫਾਰ ਰੀਜੂਵੀਨੇਸ਼ਨ ਐਂਡ ਅਰਬਨ ਟ੍ਰਾਂਸਫੋਰਮੇਸ਼ਨ) ਸਕੀਮ ਲਈ ਚੋਣ ਕੀਤੀ ਗਈ ਹੈ ਜਿਸ ਦਾ ਉਦੇਸ਼ ਸ਼ਹਿਰੀ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਦੇਣਾ ਹੈ।
ਇਸ ਮੌਕੇ ਸ੍ਰੀ ਅਮਰਪਾਲ ਸਿੰਘ ਬੌਨੀ ਅਜਨਾਲਾ ਮੁੱਖ ਸੰਸਦੀ ਸਕੱਤਰ ਪੰਜਾਬ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਇੰਪੂਰਵਮੈਂਟ ਟਰੱਸਟ ਅੰਮ੍ਰਿਤਸਰ ਵਲੋਂ ਬਾਰ ਕੌਸਲ ਦੀ ਉਸਾਰੀ ਲਈ 2 ਹਜ਼ਾਰ ਸਕੇਅਰ ਯਾਰਡ ਜ਼ਮੀਨ ਨਿਊ ਅੰਮ੍ਰਿਤਸਰ ਵਿਖੇ ਅਲਾਟ ਕੀਤੀ ਗਈ ਹੈ। ਸਮਾਗਮ ਦੌਰਾਨ ਬਾਰ ਕੌਸਲ ਦੇ ਪ੍ਰਧਾਨ ਸ੍ਰੀ ਰਾਕੇਸ਼ ਕੁਮਾਰ ਸਮੇਤ ਉੱਚ ਸਖਸ਼ੀਅਤਾਂ ਵਲੋਂ ਸ੍ਰੀ ਜੋਸ਼ੀ ਤੇ ਬੋਨੀ ਅਜਨਾਲਾ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸ੍ਰੀ ਸੰਦੀਪ ਰਿਸ਼ੀ ਚੇਅਰਮੈਨ ਇੰਪੂਰਵਮੈਂਟ ਟਰੱਸਟ ਅੰਮ੍ਰਿਤਸਰ ਵੱਡੀ ਗਿਣਤੀ ਵਿਚ ਬਾਰ ਕੌਸਲ ਦੇ ਮੈਂਬਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media