Tuesday, October 13, 2026

ਪਿੰਡ ਸੁਖੇਵਾਲਾ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਲਈ ਕੀਤੇ ਯਤਨ ਸ਼ਲਾਘਾਯੋਗ – ਜਥੇ: ਅਵਤਾਰ ਸਿੰਘ

live-kirtan

ਅੰਮ੍ਰਿਤਸਰ, 19 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਸੁਖੇਵਾਲਾ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈਬਸਾਈਟ ਤੋਂ ਚ’ਲ ਰਹੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਨੂੰ ਵਿਸ਼ੇਸ਼ ਉਪਰਾਲਿਆਂ ਰਾਹੀਂ ਪਿੰਡ ਦੇ ਘਰੁਘਰ ਪਹੁੰਚਾਉਣਾ ਸ਼ਲਾਘਾਯੋਗ ਉਪਰਾਲਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪਿੰਡ ਦੀ ਗ੍ਰਾਮ ਪੰਚਾਇਤ ਨੇ ਪਹਿਲਕਦਮੀ ਕਰਦੇ ਹੋਏ ਪਿੰਡ ਵਾਸੀਆਂ ਦੀ ਮਦਦ ਨਾਲ ਬਿਜਲੀ ਦੇ ਖੰਭਿਆਂ ਤੇ ਵਿਸ਼ੇਸ਼ ਉਪਕਰਨ ਲਗਾ ਕੇ ਇੰਟਰਨੈਟ ਰਾਹੀਂ ਰੀਲੇਅ ਹੁੰਦੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 24 ਘੰਟੇ ਦੇ ਗੁਰਬਾਣੀ ਪ੍ਰਸਾਰਣ ਨੂੰ ਘਰੁਘਰ ਪਹੁੰਚਾਇਆ ਹੈ।ਜਿਸ ਲਈ ਪਿੰਡ ਸੁਖੇਵਾਲਾ ਦੀ ਗ੍ਰਾਮ ਪੰਚਾਇਤ ਅਤੇ ਸਮਵਿੱਚੇ ਪਿੰਡ ਵਾਸੀ ਵਧਾਈ ਦੇ ਪਾਤਰ ਹਨ।ਉਨ੍ਹਾਂ ਕਿਹਾ ਕਿ ਇਸ ਨਾਲ ਵਹਿਮਾਂ ਭਰਮਾਂ ਅਤੇ ਨਸ਼ਿਆਂ ਵਿਵਿੱਚ ਗਲਤਾਨ ਹੋਏ ਕਈ ਭ’ੁਲੇ ਭਟਕੇ ਲੋਕ ਸਿ’ਧੇ ਰਾਹ ਪੈਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਸਮੁੱਚੀ ਸੰਗਤ ਸ੍ਰੀ ਗੁਰੂ ਰਾਮਦਾਸ ਜੀ ਦੇ ਦਰੁਘਰ ਨਾਲ ਜੁੜ ਕੇ ਸਤਿਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਸਕੇਗੀ। ਉਨ੍ਹਾਂ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਨਣ ਲਈ ਆਪਣੁੇਆਪਣੇ ਪਿੰਡਾਂ ਵਿੱਚ ਐਸੇ ਉਪਰਾਲੇ ਕਰਕੇ ਸਤਿਗੁਰੂ ਜੀ ਦੀ ਬਾਣੀ ਦੇ ਲਾਹੇ ਲੈਂਦੇ ਹੋਏ ਲੋਕ ਸੁਖੀਏ ਤੇ ਪ੍ਰਲੋਕ ਸੁਹੇਲੇ ਹੋਣ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply