Wednesday, October 14, 2026

ਸਿਰਸਾ ਵਲੋਂ ਬਾਪੂ ਸੂਰਤ ਸਿੰਘ ਨੂੰ ਜਬਰੀ ਚੁੱਕ ਕੇ ਹਸਪਤਾਲ ‘ਚ ਦਾਖਲ ਕਰਾਉਣ ਦੀ ਨਿਖੇਧੀ

Baldev Sirsaਅੰਮ੍ਰਿਤਸਰ, 20 ਜੁਲਾਈ (ਪ.ਪ) – ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੀਤ ਪਰਧਾਨ ਸ. ਬਲਦੇਵ ਸਿੰਘ ਸਿਰਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਤੇ ਬੈਠੇ ਬਾਪੂ ਸੂਰਤ ਸਿੰਘ ਨੂੰ ਜਬਰੀ ਚੁੱਕ ਕੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਕਰਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਕਾਰਵਾਈ ਨੇ ਸਾਬਤ ਕਰ ਦਿੱਤਾ ਹੈ ਕਿ ਬਾਦਲ ਸਰਕਾਰ ਪੰਥ ਦੇ ਏਕੇ ਤੋ ਪੂਰੀ ਤਰ੍ਹਾ ਘਬਰਾ ਗਈ ਹੈ ਤੇ ਸਰਕਾਰ ਹੁਣ ਸਿੰਘਾਂ ਨੂੰ ਜੇਲ੍ਹ ਵਿੱਚ ਬੰਦ ਕਰਕੇ ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ ਖਤਮ ਕਰਾਉਣਾ ਚਾਹੁੰਦੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਸੰਘਰਸ਼ ਉਸ ਵੇਲੇ ਤੱਕ ਜਾਰੀ ਰਹੇਗਾ ਜਦੋ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀ ਹੋ ਜਾਂਦੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply