Saturday, October 17, 2026

ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਅਯੋਜਿਤ

PPN12007201505
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ ਸੱਗੂ) -ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ, ਵਿਖੇ ‘ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸ. ਸੰਤੋਖ ਸਿੰਘ ਸੇਠੀ, ਸ. ਜਸਵਿੰਦਰ ਸਿੰਘ ਐਡਵੋਕੇਟ ਤੇ ਸ. ਕੁਲਜੀਤ ਸਿੰਘ ਸਾਹਨੀ ਨੇ ਬੱਚਿਆਂ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੇ ਸ਼ਹੀਦੀ ਤੋ ਪ੍ਰੇਰਣਾ ਲੈ ਕੇ ਸਿੱਖੀ ਤੇ ਦ੍ਰਿੜ ਰਹਿਣ ਦਾ ਸੰਦੇਸ਼ ਦਿੱਤਾ।ਬੱਚਿਆਂ ਨੂੰ ਤਾਰੂ ਸਿੰਘ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਉਨ੍ਹਾਂ ਦੇ ਜੀਵਨ ਤੇ ਸ਼ਹੀਦੀ ਨਾਲ ਸਬੰਧਿਤ ਫ਼ਿਲਮ ਵਿਖਾਈ ਗਈ। ਬੱਚਿਆਂ ਨੇ ਬੜੀ ਦਿਲਚਸਪੀ ਅਤੇ ਧਿਆਨ ਨਾਲ ਫ਼ਿਲਮ ਵੇਖੀ ਅਤੇ ਸਿੱਖ ਸਿਧਾਂਤਾਂ ‘ਤੇ ਕਾਇਮ ਰਹਿਣ ਦਾ ਪ੍ਰਣ ਕੀਤਾ।ਸਕੂਲ ਦੇ ਧਾਰਮਿਕ ਸਿੱਖਿਆ ਅਧਿਆਪਕ ਸ. ਅੰਮ੍ਰਿਤਪਾਲ ਸਿੰਘ ਨੇ ਵੀ ਬੱਚਿਆਂ ਨੂੰ ਭਾਈ ਤਾਰੂ ਸਿੰਘ ਜੀ ਸਮੇਤ ਸਿੱਖਾਂ ਦੀਆਂ ਸ਼ਹੀਦੀਆਂ ਤੇ ਕੁਰਬਾਨੀਆਂ ਭਰੇ ਇਤਿਹਾਸ ਤੇ ਚਾਨਣਾ ਪਾਇਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਨਵੀਂ ਪਨੀਰੀ ਨੂੰ ਸਿੱਖੀ ਕੇਸਾਂ ਤੇ ਸੁਆਸਾਂ ਨਾਲ ਨਿਭਾਉਣ ਦੀ ਪ੍ਰੇਰਣਾ ਦਿੱਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply