Saturday, June 20, 2026

 ਪਿੰਡ ਹਸਨਪੁਰ ਵਿਖੇ ਪ੍ਰਸਾਸ਼ਨ ਦੀ ਕਾਰਵਾਈ ਨਿੰਦਣਯੋਗ – ਗਿ: ਗੁਰਬਚਨ ਸਿੰਘ

ਕਿਹਾ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਲਈ ਬਾਦਲ ਸਰਕਾਰ ਕੇਂਦਰ ਨਾਲ ਰਾਫਤਾ ਕਰੇ

Giani-Gurbachan-Singh1ਅੰਮ੍ਰਿਤਸਰ, 21 ਜੁਲਾਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਬਾਪੂ ਸੂਰਤ ਸਿੰਘ ਜੀ ਜੋ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਉਪਰ ਬੈਠੇ ਹਨ, ਇਹ ਫੈਸਲਾ ਉਨਾਂ ਨੇ ਮਜਬੂਰੀ ਵੱਸ ਲਿਆ ਹੈ।ਉਨ੍ਹਾਂ ਦੀ ਲੋੜੀਂਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਅਤੇ ਉਨ੍ਹਾਂ ਦੀ ਕੀਮਤੀ ਜਾਨ ਬਚਾਉਣੀ ਵੀ ਜਰੂਰੀ ਸੀ।ਪ੍ਰੰਤੂ ਪ੍ਰਸ਼ਾਸਨ ਨੇ ਪਿੰਡ ਹਸਨਪੁਰ ਵਿਖੇ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਉਹ ਨਿੰਦਣਯੋਗ ਹੈ।ਕਿਉਂਕਿ ਸਿੰਘ ਅਮਨ-ਸ਼ਾਂਤੀ ਨਾਲ ਘਰ ਵਿਚ ਬੈਠ ਕੇ ਪਹਿਰਾ ਦੇ ਰਹੇ ਸਨ।ਪ੍ਰਸ਼ਾਸਨ ਨੇ ਉਨ੍ਹਾਂ ਉਪਰ ਲਾਠੀਚਾਰਜ ਕਰਕੇ ਧੱਕੇਸ਼ਾਹੀ ਦਾ ਸਬੂਤ ਦਿੱਤਾ ਹੈ।
ਉਨਾਂ ਹੋਰ ਕਿਹਾ ਕਿ ਮੁੱਖ ਮੰਤਰੀ ਸz. ਬਾਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਕਾਰਵਾਈ ਕਰ ਰਹੇ ਹਨ, ਕਿਉਂਕਿ ਇਹ ਮਸਲਾ ਕਾਨੂੰਨ ਦਾ ਹੈ, ਇਸ ਲਈ ਕਾਨੂੰਨੀ ਮਹਿਰਾਂ ਦੀ ਰਾਏ ਲਈ ਜਾਣੀ ਚਾਹੀਦੀ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਰਵਾਈ ਨੂੰ ਤੇਜ਼ੀ ਨਾਲ ਕਰਕੇ ਕੇਂਦਰ ਸਰਕਾਰ ਨਾਲ ਰਾਫਤਾ ਕਾਇਮ ਕਰੇ ਅਤੇ ਤੁਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਵਾਈ ਕਰੇ।ਉਨਾਂ ਹੋਰ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੀ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਜਲਦੀ ਤੋਂ ਜਲਦੀ ਬੰਦੀ ਸਿੰਘਾਂ ਦਾ ਬਣਦਾ ਹੱਕ ਦੇ ਕੇ ਉਨਾਂ ਰਿਹਾਅ ਕਰੇ।
ਸਿੰਘ ਸਾਹਿਬ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੋ ਸਿੰਘ ਕੱਲ ਦੀ ਕਾਰਵਾਈ ਦੌਰਾਨ ਪਕੜੇ ਗਏ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕਰ ਦੇਣਾ ਚਾਹੀਦਾ ਹੈ।ਜਿਸ ਨਾਲ ਅਮਨ-ਸ਼ਾਂਤੀ ਦਾ ਮਾਹੌਲ ਬਣਿਆ ਰਹੇ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply