Thursday, April 24, 2025

ਕਾਂਗਰਸੀ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਬਾਬਾ ਕੁੱਲੀ ਵਾਲੇ ਘਨੂਪੁਰ ਕਾਲਾ ਵਿਖੇ ਲਿਆ ਅਸ਼ੀਰਵਾਦ

PPN130403

ਅੰਮ੍ਰਿਤਸਰ, 13  ਅਪ੍ਰੈਲ (ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਚਖੰਡ ਵਾਸੀ ਧੰਨ ਧੰਨ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ ਘਨੂਪੁਰ ਕਾਲਾ ਵਿਖੇ ਅਸ਼ੀਰਵਾਦ ਲੈਣ ਆਏ।ਉਨਾਂ ਦੇ ਨਾਲ ਪਰਜਾਪੱਤ ਬਰਾਦਰੀ ਦੇ ਆਲ ਇੰਡੀਆ ਪ੍ਰਧਾਨ ਰਘਬੀਰ ਸਿੰਘ ਰਾਜਾ ਸਾਂਸੀ, ਪੰਜਾਬ ਯੂਥ ਪ੍ਰਧਾਨ ਕੌਂਸਲਰ ਗੁਰਿੰਦਰ ਰਿਸ਼ੀ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਜਿਲਾ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ, ਧਰਮ ਸਿੰਘ ਠੇਕੇਦਾਰ ਸਮੇਤ ਹੋਰ ਸ਼ਖਸ਼ੀਅਤਾਂ ਹਾਜਰ ਸਨ ।

PPN130404

ਕੈਪਟਨ ਅਮਰਿੰਦਰ ਸਿੰਘ ਨੇ ਮੱਥਾ ਟੇਕ ਕੇ ਬਾਬਾ ਜੀ ਅਤੇ ਸੰਗਤਾਂ ਦਾ ਅਸ਼ੀਰਵਾਦ ਲਿਆ ਤੇ ਚੋਣਾਂ ਵਿੱਚ ਜਿੱਤ ਦੀ ਕਾਮਨਾ ਕੀਤੀ।ਬਾਬਾ ਗੁਰਦੇਵ ਸਿੰਘ ਜੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਗੁਰਦੁਆਰਾ ਸਾਹਿਬ ਵਿਖੇ ਕੈਪਟਨ ਅਮਰਿੰਦਰ ਸਿੰਘ ਨੇ ਕਾਫੀ ਸਮਾਂ ਬਿਤਾਇਆ ਅਤੇ ਲੰਗਰ ਵੀ ਛਕਿਆ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply