Saturday, March 21, 2026

ਬਾਬਾ ਉੱਤਮ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਤਸਵੀਰ ਅਜਾਇਬ ਘਰ ਵਿੱਚ ਲੱਗੀ

ਬਾਬਾ ਜੀ ਨੇ ਜੀਵਨ ਦਾ ਵੱਡਾ ਹਿੱਸਾ ਸੇਵਾ ਤੇ ਸਿਮਰਨ ਵਿੱਚ ਗੁਜਾਰਿਆ – ਗਿਆਨੀ ਗੁਰਬਚਨ ਸਿੰਘ
PPN2107201514
ਅੰਮ੍ਰਿਤਸਰ 21 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਅਹਿਮ ਫੈਸਲੇ ਅਨੁਸਾਰ ਬਾਬਾ ਉੱਤਮ ਸਿੰਘ ਕਾਰ-ਸੇਵਾ ਖਡੂਰ ਸਾਹਿਬ ਵਾਲਿਆ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਧਾਰਮਿਕ ਸਮਾਗਮ ਉਪਰੰਤ ਲਗਾਈ ਗਈ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ।ਇਸ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀ ਹਾਜ਼ਰ ਸਨ।
ਤਸਵੀਰ ਤੋਂ ਪਰਦਾ ਹਟਾਉਂਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਬਾਬਾ ਉੱਤਮ ਸਿਘ ਜੀ ਕਾਰ-ਸੇਵਾ ਖਡੂਰ ਸਾਹਿਬ ਵਾਲੇ ਪਥ ਦੀ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੀ ਸਾਰੀ ਉਮਰ ਇਤਿਹਾਸਕ ਗੁਰਧਾਮਾਂ ਦੀ ਸੇਵਾ-ਸਭਾਲ, ਸਿੱਖੀ ਦੀ ਪ੍ਰਫੁੱਲਤਾ, ਵਿਦਿਆ ਦੇ ਪਾਸਾਰ ਅਤੇ ਲੋਕਾਈ ਦੇ ਭਲੇ ਹਿੱਤ ਲਾ ਕੇ ਵੱਡੀ ਮਿਸਾਲ ਕਾਇਮ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ਼ ਅਤੇ ਸਪਰਦਾਇ ਕਾਰ-ਸੇਵਾ ਦੇ ਬਾਨੀ ਸਤ ਬਾਬਾ ਗੁਰਮੁਖ ਸਿਘ ਜੀ ਦੇ ਆਸ਼ੀਰਵਾਦ ਸਦਕਾ ਸਿੱਖ ਵਿਚਾਰਧਾਰਾ ਵਿੱਚ ਵਿਦਵਾਨ, ਸੇਵਾ ਤੇ ਸਿਮਰਨ ਦੇ ਮਹਾਨ ਸਕਲਪ ‘ਤੇ ਬਾਬਾ ਜੀ ਪੂਰੀ ਤਰ੍ਹਾਂ ਪ੍ਰਵਾਨ ਚੜ੍ਹੇ।ਬਾਬਾ ਉੱਤਮ ਸਿੰਘ ਜੀ ਦੇ ਜੀਵਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਜਨਮ 1920 ਵਿੱਚ ਪਿਤਾ ਭਾਈ ਲਾਭ ਸਿੰਘ ਦੇ ਘਰ ਮਾਤਾ ਹਰਨਾਮ ਕੌਰ ਦੀ ਕੁੱਖੋਂ ਪਿੰਡ ਅਲਾਦੀਨਪੁਰ ਜ਼ਿਲ੍ਹਾ ਤਰਨਤਾਰਨ ਵਿਖੇ ਹੋਇਆ ਅਤੇ 1992 ਵਿੱਚ ਗੁਰ ਪਿਆਨਾ ਸਿਧਾਰ ਗਏ।ਉਨ੍ਹਾਂ ਕਿਹਾ ਕਿ ਬਾਬਾ ਜੀ ਨੂੰ ਉਨ੍ਹਾਂ ਦੇ ਮਾਤਾ-ਪਿਤਾ 10-12 ਸਾਲ ਦੀ ਉਮਰ ਵਿਚ ਬਾਬਾ ਗੁਰਮੁਖ ਸਿਘ ਜੀ ਪਾਸ ਲੈ ਆਏ ਸਨ। ਉਸ ਵਕਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਰੋਵਰ ਦੀ ਹਸਲੀ ਦੀ ਸੇਵਾ ਚੱਲ ਰਹੀ ਸੀ।ਮਾਤਾ ਜੀ ਨੇ ਜਦੋਂ ਬਾਬਾ ਗੁਰਮੁਖ ਸਿਘ ਜੀ ਨੂੰ ਇਸ ਬੱਚੇ ਨੂੰ ਆਪਣੇ ਲੜ ਲਾਉਣ ਲਈ ਬੇਨਤੀ ਕੀਤੀ ਤਾਂ ਬਾਬਾ ਜੀ ਨੇ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕੀਤੀ।ਬਾਬਾ ਗੁਰਮੁਖ ਸਿਘ ਜੀ ਦੀ ਅਰਦਾਸ ਪ੍ਰਵਾਨ ਹੋਈ ਤੇ ਆਪ ਜੀ ਦਾ ਨਾਮ ‘ਉੱਤਮ ਸਿਘ’ ਰੱਖਿਆ ਗਿਆ।ਉਨ੍ਹਾਂ ਕਿਹਾ ਕਿ ਬਚਪਨ ਤੋਂ ਲੈ ਕੇ ਜਿਦਗੀ ਦੇ ਅਤਿਮ ਸਵਾਸ ਤੱਕ ਬਾਬਾ ਜੀ ਤਕਰੀਬਨ 60 ਸਾਲ ਕਾਰ ਸੇਵਾ ਨੂੰ ਸਮਰਪਿਤ ਰਹੇ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕਰਕੇ ਬਾਬਾ ਉੱਤਮ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਜੋ ਫੈਸਲਾ ਕੀਤਾ ਗਿਆ ਹੈ ਬਹੁਤ ਹੀ ਸ਼ਲਾਘਾਯੋਗ ਹੈ।
ਇਸ ਤੋਂ ਪਹਿਲਾਂ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਮਹਿਤਾ ਚੌਂਕ ਅਤੇ ਡਾਕਟਰ ਰੂਪ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਬਾਬਾ ਜੀ ਵੱਲੋਂ ਕਾਰ-ਸੇਵਾ ਅਤੇ ਸਮਾਜ ਸੇਵਾ ਪ੍ਰਤੀ ਕੀਤੀਆਂ ਸੇਵਾਵਾਂ ਦੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ।
ਇਸ ਮੌਕੇ ਸ. ਗੁਰਬਚਨ ਸਿੰਘ ਕਰਮੂੰਵਾਲ ਅੰਤਿ੍ਰੰਗ ਮੈਂਬਰ, ਭਾਈ ਮਨਜੀਤ ਸਿੰਘ, ਸ. ਅਮਰਜੀਤ ਸਿੰਘ ਭਲਾਈਪੁਰ ਤੇ ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਮੈਂਬਰ ਸ਼ੋ੍ਰਮਣੀ ਕਮੇਟੀ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਿਧੀ ਚੰਦ ਸੰਪ੍ਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਡਾਕਟਰ ਰੂਪ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਕੇਂਦਰੀ ਸਿੱਖ ਅਜਾਇਬ ਘਰ ਦੇ ਕਿਊਰੇਟਰ ਸ. ਇਕਬਾਲ ਸਿੰਘ ਮੁਖੀ, ਸ. ਗੁਰਵਿੰਦਰਪਾਲ ਸਿੰਘ ਤੇ ਸ. ਸੁਖਵਿੰਦਰ ਸਿੰਘ ਚਿੱਤਰਕਾਰ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਬਾਬਾ ਅਜੀਤ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਲੱਖਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply