Sunday, April 26, 2026

ਬੀ. ਬੀ. ਕੇ. ਡੀ. ਏ. ਵੀ ਕਾਲਜ ਨੇ ਸੋਫਟਬਾਲ ਫੈਡਰੇਸ਼ਨ ਕੱਪ ਵਿੱਚ ਜਿੱਤਿਆ ਸੋਨ ਤਗ਼ਮਾ

PPN2207201501

ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀਆਂ ਅੱਠ ਵਿਦਿਆਰਥਣਾਂ (ਗਗਨਦੀਪ ਕੌਰ, ਹਰਪ੍ਰੀਤ ਕੌਰ, ਮਨਦੀਪ ਕੌਰ, ਕਰਮਜੀਤ ਕੌਰ, ਹਰਦੀਪ ਕੌਰ, ਦਿਵਯਾ, ਜਸਮੀਤ ਕੌਰ ਅਤੇ ਬੰਦਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਖੇਡੇ ਗਏ ਸੋਫਟਬਾਲ ਫੈਡਰੇਸ਼ਨ ਕੱਪ ਵਿਚ ਸੋਨੇ ਦਾ ਤਗ਼ਮਾ ਜਿੱਤਿਆ। 10 ਟੀਮਾਂ ਨੇ ਇਸ ਮੁਕਾਬਲੇ ਵਿਚ ਸ਼ਿਰਕਤ ਕੀਤੀ ਜਿਨ੍ਹਾਂ ਵਿਚੋਂ ਪੰਜਾਬ ਦੀ ਟੀਮ ਨੇ ਦਿੱਲੀ ਅਤੇ ਮੱਧ ਪ੍ਰਦੇਸ਼ ਦੀਆਂ ਟੀਮਾਂ ਨੂੰ ਹਰਾਇਆ। ਆਖ਼ਰੀ ਮੁਕਾਬਲਾ ਕੇਰਲਾ ਅਤੇ ਪੰਜਾਬ ਦੀ ਟੀਮ ਵਿਚਕਾਰ ਹੋਇਆ ਜਿਸ ਵਿਚ ਇੰਡੀਅਨ ਸੋਫਟਬਾਲ ਟੀਮ ਵਿਚ ਸਾਡੇ ਕਾਲਜ ਦੀਆਂ ਤਿੰਨ ਖਿਡਾਰਣਾਂ (ਗਗਨਦੀਪ ਕੌਰ, ਹਰਪ੍ਰੀਤ ਕੌਰ, ਹਰਦੀਪ ਕੌਰ) ਚੁਣੀਆਂ ਜਾ ਚੁੱਕੀਆਂ ਹਨ।
ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ, ਸਪੋਰਟਸ ਡਿਪਾਰਟਮੈਂਟ ਦੇ ਐਚ. ਓ. ਡੀ. ਸ਼੍ਰੀਮਤੀ ਸਵੀਟੀ ਬਾਲਾ ਅਤੇ ਮਿਸ. ਸਵੀਤਾ, ਮਿਸ. ਰਜਵੰਤ, ਮਿਸ. ਅਰੁਣਾ ਅਤੇ ਕੋਚ ਦਲਜੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਸ਼ਿਖ਼ਰ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਣ ਦੇ ਲਈ ਉਤਸ਼ਾਹਿਤ ਕੀਤਾ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply