Friday, March 6, 2026

ਡੀ-ਵਾਰਮਿੰਗ ਡੇਅ ਮੌਕੇ ਵਿਦਿਆਰਥੀਆਂ ਨੂੰ ਖੁਆਈਆਂ ਐਲਬੰਡਾਜੋਲ ਦੀਆਂ ਗੋਲੀਆਂ

ਸਕੂਲੀ ਵਿਦਿਆਰਥੀਆਂ ਨੂੰ ਅਧਿਆਪਕਾਂ ਚੰਗੀ ਸਿਹਤ ਬਾਰੇ ਕੀਤਾ ਜਾਗਰੂਕ

PPN2207201505

ਫਾਜ਼ਿਲਕਾ, 21 ਜੁਲਾਈ (ਵਿਨੀਤ ਅਰੋੜਾ) – ਸਿੱਖਿਆ ਅਤੇ ਸਿਹਤ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਡੀ – ਵਾਰਮਿੰਗ ਡੇਅ ਮਨਾਇਆ ਗਿਆ।ਜਿਸ ਦੇ ਤਹਿਤ 5 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੰਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ।ਇਸ ਮੌਕੇ ਅਧਿਆਪਕਾਂ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਚੰਗੀ ਸਿਹਤ ਬਾਰੇ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਡਾ. ਸੁਖਬੀਰ ਸਿੰਘ ਬੱਲ ਨੇ ਇਸ ਮੁਹਿੰਮ ਦਾ ਆਗਾਜ ਸਰਕਾਰੀ ਮਾਡਲ ਸਕੂਲ ਲੜਕੇ ਾਜ਼ਿਲਕਾ ਵਿਚ ਆਪਣੀ ਨਿਗਰਾਨੀ ਵਿਚ ਵਿਦਿਆਰਥੀਆਂ ਨੂੰ ਗੋਲੀਆਂ ਖੁਆ ਕੇ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਡੀ- ਵਾਰਮਿੰਗ ਡੇਅ ਮੌਕੇ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਵਿਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਇਕ ਲੱਖ 26 ਹਜ਼ਾਰ ਬੱਚਿਆਂ ਨੂੰ ਅਤੇ ਸਮੂਹ ਆਂਗਣਵਾੜੀ ਸੈਂਟਰਾਂ ਵਿਚ ਰਜਿਸਟਰਡ 12 ਹਜ਼ਾਰ 262 (ਸਕੂਲ ਨਾ ਜਾਣ ਵਾਲੀਆਂ 10 ਤੋਂ 19 ਸਾਲ ਉਮਰ ਵਰਗ ਦੀਆਂ) ਕਿਸ਼ੋਰੀਆਂ ਨੂੰ ਗੋਲੀਆਂ ਖਵਾਈਆਂ ਗਈਆਂ।ਬੱਚਿਆਂ ਨੂੰ ਇਹ ਗੋਲੀਆਂ ਸਕੂਲ ਵਿੱਚ ਨੋਡਲ ਟੀਚਰ ਅਤੇ ਆਂਗਣਵਾੜੀ ਵਰਕਰਾਂ ਦੀ ਨਿਗਰਾਨੀ ਹੇਠ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਖੁਵਾਈਆਂ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਨਾਲ ਪ੍ਰਿੰਸੀਪਲ ਸ਼੍ਰੀ ਅਸ਼ੋਕ ਚੁਚਰਾ, ਆਈਈਡੀ ਕੰਪੋਨੈਂਟ ਦੇ ਜ਼ਿਲ੍ਹਾ ਕੁਆਰਡੀਨੇਟਰ ਸ਼੍ਰੀ ਨਿਸ਼ਾਂਤ ਅਗਰਵਾਲ, ਸ. ਗੁਰਿੰਦਰਪਾਲ ਸਿੰਘ, ਸ. ਪਰਮਜੀਤ ਸਿੰਘ, ਸ਼੍ਰੀ ਰਮੇਸ਼ ਕੁਮਾਰ, ਸ੍ਰੀ ਵਿਕਾਸ ਛਾਬੜਾ, ਸ਼੍ਰੀ ਚੇਤਨ ਸ਼ਰਮਾ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply